Radio Spice
Breaking News

ਗੋਇੰਦਵਾਲ ਜੇਲ੍ਹ 'ਚ 2 ਗੈਂਗਸਟਰਾਂ ਦੇ ਕਤਲ ਮਗਰੋਂ ਵੱਡੀ ਕਾਰਵਾਈ, ਡਿਪਟੀ ਜੇਲ੍ਹ ਸੁਪਰਡੈਂਟ ਮੁਅੱਤਲ

By 111459pwpadmin•

Tarn Taran News : ਬੀਤੇ ਦਿਨੀਂ ਤਰਨ ਤਾਰਨ ਦੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ 'ਚ ਗੈਂਗਵਾਰ ਦੌਰਾਨ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਜੇਲ੍ਹ ਪ੍ਰਸਾਸ਼ਨ 'ਤੇ ਲਗਾਤਾਰ ਸਵਾਲ ਉੱਠ ਰਹੇ ਸਨ ਪਰ ਹੁਣ ਇਸ ਮਾਮਲੇ ਵਿੱਚ ਡਿਪਟੀ ਜੇਲ੍ਹ ਸੁਪਰਡੈਂਟ 'ਤੇ ਗਜ ਡਿੱਗੀ ਹੈ। ਡਿਪਟੀ ਜੇਲ੍ਹ ਸੁਪਰਡੈਂਟ ਹਰੀਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਇਲਾ

Tarn Taran News : ਬੀਤੇ ਦਿਨੀਂ ਤਰਨ ਤਾਰਨ ਦੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ 'ਚ ਗੈਂਗਵਾਰ ਦੌਰਾਨ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਜੇਲ੍ਹ ਪ੍ਰਸਾਸ਼ਨ 'ਤੇ ਲਗਾਤਾਰ ਸਵਾਲ ਉੱਠ ਰਹੇ ਸਨ ਪਰ ਹੁਣ ਇਸ ਮਾਮਲੇ ਵਿੱਚ ਡਿਪਟੀ ਜੇਲ੍ਹ ਸੁਪਰਡੈਂਟ 'ਤੇ ਗਜ ਡਿੱਗੀ ਹੈ। ਡਿਪਟੀ ਜੇਲ੍ਹ ਸੁਪਰਡੈਂਟ ਹਰੀਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਇਲਾਵਾ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਬਾਰੇ ਵੀ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ।

ਦਰਅਸਲ 'ਚ ਐਤਵਾਰ ਦੁਪਹਿਰ ਨੂੰ ਤਰਨ ਤਾਰਨ ਦੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ 'ਚ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਗੈਂਗ ਵਿਚਾਲੇ ਗੈਂਗ ਵਾਰ ਹੋਈ ਸੀ। ਇਸ ਗੈਂਗ ਵਾਰ ਵਿੱਚ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਨਾਮਜ਼ਦ ਗੈਂਗਸਟਰ ਮਨਦੀਪ ਤੂਫਾਨ ਤੇ ਮਨਮੋਹਨ ਮੋਹਨਾ ਦੀ ਮੌਤ ਹੋ ਗਈ ਸੀ ਤੇ 11 ਗੈਂਗਸਟਰ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਵਾਲ ਚੁੱਕ ਰਹੀਆਂ ਸਨ।

ਇਸ ਦੇ ਨਾਲ ਹੀ ਗ੍ਰਹਿ ਵਿਭਾਗ ਨੇ ਐਤਵਾਰ ਨੂੰ ਦੋ ਗੈਂਗਸਟਰਾਂ ਦੀ ਮੌਤ ਦੀ ਰਿਪੋਰਟ ਤਲਬ ਕਰ ਲਈ ਹੈ। ਸੀਐਮ ਭਗਵੰਤ ਮਾਨ ਕੋਲ ਹੀ ਗ੍ਰਹਿ ਵਿਭਾਗ ਹੈ। ਅਜਿਹੇ 'ਚ ਉਨ੍ਹਾਂ ਨੂੰ ਇਸ ਨਾਲ ਜੁੜੀ ਸਾਰੀ ਜਾਣਕਾਰੀ ਅਪਡੇਟ ਕੀਤੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਦੀਪਕ ਟੀਨੂੰ ਵੀ ਇਸ ਜੇਲ੍ਹ ਵਿੱਚ ਬੰਦ ਸੀ। ਜਨਵਰੀ 'ਚ ਉਸ ਨੇ ਆਪਣੇ ਸਾਥੀਆਂ ਸਮੇਤ ਤਿੰਨ ਕੈਦੀਆਂ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ ਸੀ। ਹਮਲੇ ਵਿੱਚ ਜ਼ਖ਼ਮੀ ਹੋਏ ਤਿੰਨੋਂ ਵਿਅਕਤੀਆਂ ਨੂੰ ਤਰਨ ਤਾਰਨ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਇਸ ਜੇਲ੍ਹ ਵਿੱਚ ਗੈਂਗਸਟਰਾਂ ਦੇ ਆਪਸ ਵਿੱਚ ਭਿੜਨ ਦੀਆਂ ਪਹਿਲਾਂ ਵੀ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਅਕਤੂਬਰ 2022 ਵਿੱਚ ਐਸਟੀਐਫ ਨੇ ਇੱਕ ਸੀਨੀਅਰ ਜੇਲ੍ਹ ਅਧਿਕਾਰੀ ਦੀ ਮਿਲੀਭੁਗਤ ਨਾਲ ਜੇਲ੍ਹ ਦੇ ਅੰਦਰੋਂ ਕੰਮ ਕਰ ਰਹੇ ਗੈਂਗਸਟਰਾਂ ਦੇ ਇੱਕ ਗਠਜੋੜ ਦਾ ਪਰਦਾਫਾਸ਼ ਕੀਤਾ ਸੀ। ਐਸਟੀਐਫ ਨੇ ਕਿਹਾ ਸੀ ਕਿ ਗਿਰੋਹ ਦੇ ਮੈਂਬਰ ਜੇਲ੍ਹ ਤੋਂ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਲਈ ਕੰਮ ਕਰ ਰਹੇ ਸਨ। ਇੱਕ ਅਧਿਕਾਰੀ ਨੇ ਦੱਸਿਆ ਕਿ ਜੇਲ੍ਹਾਂ ਵਿੱਚ ਹਾਲਾਤ ਸੁਧਾਰਨ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਹਨ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live