Radio Spice
Breaking News

ਅਦਾਲਤ 'ਚ 25 ਮੁਲਜ਼ਮਾਂ ਦੀ ਪੇਸ਼ੀ, ਬਲਕੌਰ ਸਿੰਘ ਨੇ ਲਗਾਈ ਇਨਸਾਫ ਦੀ ਗੁਹਾਰ, ਪੰਜਾਬ ਸਰਕਾਰ ਨੂੰ ਹਰ ਫਰੰਟ 'ਤੇ ਦੱਸਿਆ ਫੇਲ੍ਹ

By 111459pwpadmin•

ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ 25 ਮੁਲਜ਼ਮ ਪੇਸ਼ ਹੋਏ। ਅਦਾਲਤ ਨੇ ਸਾਰੇ ਮੁਲਾਜ਼ਮਾਂ ਨੂੰ 16 ਨਵੰਬਰ ਨੂੰ ਅਗਲੀ ਪੇਸ਼ੀ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸੇ ਦੌਰਾਨ ਅੱਜ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੀ ਮਾਨਸਾ ਦੀ ਅਦਾਲਤ 'ਚ ਪੁੱਜੇ ਜਿੱਥੇ ਉਨ੍ਹਾਂ ਮਾਣਯੋਗ ਅਦਾਲਤ 'ਚ ਪੇਸ਼ ਹੋ ਕੇ ਆਪਣੇ ਪੁੱਤਰ

ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ 25 ਮੁਲਜ਼ਮ ਪੇਸ਼ ਹੋਏ। ਅਦਾਲਤ ਨੇ ਸਾਰੇ ਮੁਲਾਜ਼ਮਾਂ ਨੂੰ 16 ਨਵੰਬਰ ਨੂੰ ਅਗਲੀ ਪੇਸ਼ੀ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸੇ ਦੌਰਾਨ ਅੱਜ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੀ ਮਾਨਸਾ ਦੀ ਅਦਾਲਤ 'ਚ ਪੁੱਜੇ ਜਿੱਥੇ ਉਨ੍ਹਾਂ ਮਾਣਯੋਗ ਅਦਾਲਤ 'ਚ ਪੇਸ਼ ਹੋ ਕੇ ਆਪਣੇ ਪੁੱਤਰ ਲਈ ਇਨਸਾਫ਼ ਦੀ ਗੁਹਾਰ ਲਗਾਈ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ।

ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ । ਹਰ ਵਾਰ ਅਦਾਲਤ ਵਿੱਚ ਪਹੁੰਚ ਕੇ ਇਨਸਾਫ਼ ਦੀ ਮੰਗ ਕਰ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਦੇ ਹੱਥ ਖਾਲੀ ਹੀ ਹਨ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ।

ਬਲਕੌਰ ਸਿੰਘ ਨੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਦੇ ਮੁੱਖ ਮੰਤਰੀ ਖੁੱਲ੍ਹੀ ਬਹਿਸ ਦੀ ਗੱਲ ਕਰਦੇ ਹਨ ਪਰ ਉਨ੍ਹਾਂ ਸਵਾਲ ਉਠਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਹਿਸ ਤੱਕ ਨਹੀਂ ਪਹੁੰਚਣ ਦਿੱਤਾ ਗਿਆ ਅਤੇ ਸੀਐੱਮ ਨੇ ਖੁਦ ਹੀ ਸਾਰਾ ਭਾਸ਼ਾਣ ਦੇ ਦਿੱਤਾ। ਉਨ੍ਹਾਂ ਇਸ ਬਹਿਸ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵਤ ਮਾਨ ਨੇ ਕੁਝ ਸਮਾਂ ਪਹਿਲਾਂ ਗੁਜਰਾਤ ਵਿੱਚ ਮੀਡੀਆ ਨੂੰ ਬਿਆਨ ਦਿੱਤਾ ਸੀ ਕਿ ਗੋਲਡੀ ਬਰਾੜ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਤੇ ਜਲਦ ਹੀ ਉਸ ਨੂੰ ਪੰਜਾਬ ਲਿਆਂਦਾ ਜਾਵੇਗਾ ਪਰ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਗੋਲਡੀ ਬਰਾੜ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਹੈ। 

ਸਿੱਧੂ ਦੇ ਪਿਤਾ ਨੇ ਕਿਹਾ ਕਿ ਅਜੇ ਤੱਕ ਆਪਣੇ ਪੁੱਤਰ ਦੇ ਕਤਲ ਦਾ ਇਨਸਾਫ਼ ਨਹੀਂ ਮਿਲਿਆ ਕਿਉਂਕਿ ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਦਰ-ਦਰ ਭਟਕ ਰਹੇ ਹਨ। ਉਨ੍ਹਾਂ ਕਿਹਾ ਕਿ ਅਜੇ ਤੱਕ ਗੋਲਡੀ ਬਰਾੜ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ 'ਤੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੈ।ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ 29 ਮਈ, 2022 ਨੂੰ ਹੱਤਿਆ ਕਰ ਦਿੱਤੀ ਗਈ ਸੀ। ਪਰ ਅਜੇ ਤੱਕ Sidhu Moose Wala ਦੇ ਮਾਪਿਆਂ ਨੂੰ ਪੁੱਤ ਦੀ ਮੌਤ ਦਾ ਇਨਸਾਫ ਨਹੀਂ ਮਿਲਿਆ ਹੈ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live