Radio Spice
Breaking News

ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

By 111459pwpadmin•

ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਤਹਿਤ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ ਜੁਲਾਈ, 2023 ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣਗੇ। ਸ੍ਰੀ ਵਰਮਾ ਮੌਜੂਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ ਜੋ 30 ਜੂਨ 2023 ਨੂੰ ਸੇਵਾ ਮੁਕਤ ਹੋ ਰਹੇ ਹਨ। ਸ੍ਰੀ ਅਨੁ

ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਤਹਿਤ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨੁਰਾਗ ਵਰਮਾ ਸੂਬੇ ਦੇ ਨਵੇਂ ਮੁੱਖ ਸਕੱਤਰ ਹੋਣਗੇ। ਉਹ ਪਹਿਲੀ ਜੁਲਾਈ, 2023 ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਣਗੇ। ਸ੍ਰੀ ਵਰਮਾ ਮੌਜੂਦਾ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ ਜੋ 30 ਜੂਨ 2023 ਨੂੰ ਸੇਵਾ ਮੁਕਤ ਹੋ ਰਹੇ ਹਨ।

ਸ੍ਰੀ ਅਨੁਰਾਗ ਵਰਮਾ ਮੌਜੂਦਾ ਸਮੇਂ ਵਧੀਕ ਮੁੱਖ ਸਕੱਤਰ ਗ੍ਰਹਿ, ਉਦਯੋਗ ਤੇ ਕਾਮਰਸ,  ਕਾਨੂੰਨੀ ਤੇ ਵਿਧਾਨਕ ਮਾਮਲੇ, ਸੂਚਨਾ ਤਕਨਾਲੋਜੀ ਅਤੇ ਨਿਵੇਸ਼ ਪ੍ਰੋਤਸਾਹਨ ਹਨ। ਨਵੇਂ ਆਦੇਸ਼ਾਂ ਮੁਤਾਬਕ ਸ੍ਰੀ ਵਰਮਾ ਕੋਲ ਮੁੱਖ ਸਕੱਤਰ ਤੋਂ ਇਲਾਵਾ ਪ੍ਰਮੁੱਖ ਸਕੱਤਰ ਪ੍ਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਰਹੇਗਾ।

ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਸ੍ਰੀ ਅਨੁਰਾਗ ਵਰਮਾ ਦੇ ਪਿਤਾ ਕੈਮਿਸਟਰੀ ਦੇ ਪ੍ਰੋਫੈਸਰ ਅਤੇ ਮਾਤਾ ਅੰਗਰੇਜ਼ੀ ਅਧਿਆਪਕਾ ਰਹੇ ਹਨ। ਉਨ੍ਹਾਂ ਦਾ ਜੱਦੀ ਪਿੰਡ ਪਟਿਆਲਾ ਜ਼ਿਲੇ ਵਿੱਚ ਚਲੈਲਾ ਹੈ। ਥਾਪਰ ਕਾਲਜ ਪਟਿਆਲਾ ਤੋਂ ਇਲੈਕਟ੍ਰਾਨਿਕਸ ਤੇ ਕਮਿਊਨੀਕੇਸ਼ਨ ਦੀ ਇੰਜੀਨਅਰਿੰਗ ਦੀ ਡਿਗਰੀ ਦੇ ਗੋਲਡ ਮੈਡਲਿਸਟ ਸ੍ਰੀ ਵਰਮਾ 1993 ਵਿੱਚ ਭਾਰਤੀ ਪ੍ਰਸ਼ਾਸਿਨਕ ਸੇਵਾਵਾਂ (ਆਈ.ਏ.ਐਸ.) ਦੀ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ ਸੱਤਵੇਂ ਸਥਾਨ ਉਤੇ ਆਏ ਸਨ।

ਫੀਲਡ ਪੋਸਟਿੰਗ ਦੌਰਾਨ ਬਠਿੰਡਾ, ਲੁਧਿਆਣਾ ਤੇ ਜਲੰਧਰ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵਜੋਂ ਬਿਹਤਰ ਤੇ ਕੁਸ਼ਲ ਭਰਪੂਰ ਸੇਵਾਵਾਂ ਨਿਭਾਉਣ ਉਪਰੰਤ ਸ੍ਰੀ ਵਰਮਾ ਨੇ ਹੈਡਕੁਆਟਰ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਲਾਮਿਸਾਲ ਸੇਵਾਵਾਂ ਨਿਭਾਈਆਂ। ਵਿਸ਼ੇਸ਼ ਸਕੱਤਰ ਮਾਲ ਵਜੋਂ ਸੂਬੇ ਵਿੱਚ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਅਤੇ ਫਰਦ ਕੇਂਦਰਾਂ ਦੀ ਸ਼ੁਰੂਆਤ ਦੀ ਨਿਵੇਕਲੀ ਪਹਿਲ ਕੀਤੀ। ਆਬਕਾਰੀ ਤੇ ਕਰ ਕਮਿਸ਼ਨਰ ਦੇ ਅਹੁਦੇ ਉਤੇ ਰਹਿੰਦਿਆਂ ਆਪਣੀ ਕਾਰਜ ਕੁਸ਼ਲਤਾ ਸਦਕਾ ਮਾਲੀਆ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਲੋਕਾਂ ਲਈ ਕਰ ਭਰਨ ਦੀ ਗੁੰਝਲਦਾਰ ਪ੍ਰਕਿਰਿਆ ਨੂੰ ਸੁਖਾਲਾ ਤੇ ਪਾਰਦਰਸ਼ੀ ਬਣਾਇਆ। ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਰਹਿੰਦਿਆਂ ਜਿੱਥੇ ਮਗਨਰੇਗਾ ਸਕੀਮ ਨੂੰ ਜ਼ਮੀਨੀ ਪੱਧਰ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਉਥੇ ਸੂਬੇ ਦੇ 1000 ਤੋਂ ਵੱਧ ਪਿੰਡਾਂ ਵਿੱਚ ਖੇਡ ਮੈਦਾਨ ਤੇ ਖੇਡ ਪਾਰਕ ਉਸਾਰ ਕੇ ਸਿਹਤਮੰਦ ਮਾਹੌਲ ਸਿਰਜਿਆ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਆਪਣੀ ਲਗਨ, ਮਿਹਨਤ ਅਤੇ ਦ੍ਰਿੜਤਾ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਉਂਦਿਆਂ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਨੂੰ ਹੇਠਲੇ ਪੱਧਰ ਉਤੇ ਲਾਗੂ ਕਰਨਾ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਬਿਹਤਰ ਕੰਮਾਂ ਦੇ ਨਾਲ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਪਾਰਦਰਸ਼ੀ ਤੇ ਬਿਹਤਰ ਨਾਗਰਿਕ ਸੇਵਾਵਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਜਾਰੀ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸੂਬਾ ਸਰਕਾਰ ਦੇ ਸਰਵਪੱਖੀ ਵਿਕਾਸ ਦੇ ਏਜੰਡੇ ਨੂੰ ਲਾਗੂ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਉਤੇ ਲੋਕਾਂ ਦੀਆਂ ਰੋਜ਼ਮਰਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਢੁੱਕਵੀਂ ਵਿਵਸਥਾ ਹੋਰ ਵੀ ਕਾਰਗਾਰ ਢੰਗ ਨਾਲ ਲਾਗੂ ਕੀਤੀ ਜਾਵੇਗੀ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live