Radio Spice
Breaking News

ਪੰਜਾਬ ‘ਚ AAP ਦੀ ਵੱਡੀ ਮੀਟਿੰਗ—ਮਨੀਸ਼ ਸਿਸੋਦੀਆ ਪਹੁੰਚੇ ਜਲੰਧਰ

By Radiospice•

ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਚਰਚਾਵਾਂ ਦਰਮਿਆਨ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਵਿੱਚ ਇੱਕ ਵੱਡੀ ਸੰਗਠਨਾਤਮਕ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਕਰ ਰਹੇ ਹਨ। ਪਾਰਟੀ ਵੱਲੋਂ ਦੱਸਿਆ ਗਿਆ ਹੈ ਕਿ ਇਹ ਮੀਟਿੰਗ ਲਗਭਗ 1000 ਬਲਾਕ ਆਬਜ਼ਰਵਰਾਂ ਨਾਲ ਕੀਤੀ ਜਾ ਰਹੀ ਹੈ, ਜਿਸ ਵਿੱਚ ਸੰਗਠਨ ਦੀ ਮੌਜੂਦਾ ਸਥਿਤੀ, ਜ

ਪੰਜਾਬ ‘ਚ AAP ਦੀ ਵੱਡੀ ਮੀਟਿੰਗ—ਮਨੀਸ਼ ਸਿਸੋਦੀਆ ਪਹੁੰਚੇ ਜਲੰਧਰ

ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਚਰਚਾਵਾਂ ਦਰਮਿਆਨ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਵਿੱਚ ਇੱਕ ਵੱਡੀ ਸੰਗਠਨਾਤਮਕ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਕਰ ਰਹੇ ਹਨ।

ਪਾਰਟੀ ਵੱਲੋਂ ਦੱਸਿਆ ਗਿਆ ਹੈ ਕਿ ਇਹ ਮੀਟਿੰਗ ਲਗਭਗ 1000 ਬਲਾਕ ਆਬਜ਼ਰਵਰਾਂ ਨਾਲ ਕੀਤੀ ਜਾ ਰਹੀ ਹੈ, ਜਿਸ ਵਿੱਚ ਸੰਗਠਨ ਦੀ ਮੌਜੂਦਾ ਸਥਿਤੀ, ਜ਼ਮੀਨੀ ਫੀਡਬੈਕ ਅਤੇ ਆਉਣ ਵਾਲੀਆਂ ਯੋਜਨਾਵਾਂ ‘ਤੇ ਚਰਚਾ ਹੋਵੇਗੀ।

ਸ਼ੁਰੂਆਤੀ ਜਾਣਕਾਰੀ ਮੁਤਾਬਕ ਕਈ ਵਿਧਾਇਕ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ।

ਪਹਿਲਾਂ ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਰੱਖੀ ਗਈ ਸੀ, ਪਰ ਬਾਅਦ ਵਿੱਚ ਇਸ ਦਾ ਸਥਾਨ ਬਦਲ ਕੇ ਸ਼ਾਹਪੁਰ ਸਿਟੀ ਕੈਂਪਸ ਕਰ ਦਿੱਤਾ ਗਿਆ।

ਮੀਟਿੰਗ ਦੌਰਾਨ ਵਿਧਾਇਕਾਂ ਅਤੇ ਆਬਜ਼ਰਵਰਾਂ ਨਾਲ ਸਮੂਹ ਤਸਵੀਰ ਵੀ ਖਿੱਚੀ ਜਾਣ ਦੀ ਯੋਜਨਾ ਹੈ।

ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਸਪੱਸ਼ਟ ਕੀਤਾ ਸੀ ਕਿ ਇਹ ਕੋਈ ਐਮਰਜੈਂਸੀ ਵਿਧਾਇਕ ਮੀਟਿੰਗ ਨਹੀਂ, ਸਗੋਂ ਪਾਰਟੀ ਦੀ ਰੁਟੀਨ ਸੰਗਠਨਾਤਮਕ ਪ੍ਰਕਿਰਿਆ ਦਾ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਵਿੱਚ ਹਰ ਬਲਾਕ ਦੀ ਸਥਿਤੀ, ਲੋਕਾਂ ਤੋਂ ਮਿਲ ਰਹੇ ਫੀਡਬੈਕ ਅਤੇ ਭਵਿੱਖ ਦੀ ਰਣਨੀਤੀ ‘ਤੇ ਵਿਸਥਾਰ ਨਾਲ ਗੱਲਬਾਤ ਕੀਤੀ ਜਾਂਦੀ ਹੈ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live