Radio Spice
Breaking News

ਸੁਖਬੀਰ ਸਿੰਘ ਬਾਦਲ ਨੇ CM ਮਾਨ 'ਤੇ ਸਾਧਦਿਆ ਨਿਸ਼ਾਨ, ਬੋਲੇ- ਆਪ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਿਰਫ਼ ਅਖਬਾਰੀ ਇਸ਼ਤਿਹਾਰਾਂ 'ਚ ਹੀ ਕੀਤੇ ਪੂਰੇ

By 111459pwpadmin•

ਜਿਵੇ ਲੋਕ ਸਭਾ ਦੀਆਂ ਚੋਣਾ ਨਜ਼ਦੀਕ ਆ ਰਹੀਆਂ ਹਨ ਤਾਂ ਉੁਸਨੂੰ ਦੇਖ ਕੇ ਸਾਰੀਆਂ ਸਿਆਸੀ ਪਾਰਟੀਆਂ ਆਪਣੀਆਂ ਨੀਤੀਆਂ, ਲੋਕਾਂ, ਸਾਹਮਣੇ ਰੱਖ ਰਹੀਆਂ ਹਨ। ਜਿਸ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਅਕਾਲੀ ਵਰਕਰਾਂ ਦੀ ਇੱਕ ਮੀਟਿੰਗ ਤਲਵੰਡੀ ਸਾਬੋ ਦੇ ਇੱਕ ਪੈਲੇਸ ਵਿੱਚ ਕੀਤੀ ਗਈ, ਜਿਸ ਵਿੱਚ ਜਿੱਥੇ ਉਨ੍ਹਾ

ਜਿਵੇ ਲੋਕ ਸਭਾ ਦੀਆਂ ਚੋਣਾ ਨਜ਼ਦੀਕ ਆ ਰਹੀਆਂ ਹਨ ਤਾਂ ਉੁਸਨੂੰ ਦੇਖ ਕੇ ਸਾਰੀਆਂ ਸਿਆਸੀ ਪਾਰਟੀਆਂ ਆਪਣੀਆਂ ਨੀਤੀਆਂ, ਲੋਕਾਂ, ਸਾਹਮਣੇ ਰੱਖ ਰਹੀਆਂ ਹਨ। ਜਿਸ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਅਕਾਲੀ ਵਰਕਰਾਂ ਦੀ ਇੱਕ ਮੀਟਿੰਗ ਤਲਵੰਡੀ ਸਾਬੋ ਦੇ ਇੱਕ ਪੈਲੇਸ ਵਿੱਚ ਕੀਤੀ ਗਈ, ਜਿਸ ਵਿੱਚ ਜਿੱਥੇ ਉਨ੍ਹਾਂ ਨੇ ਅਕਾਲੀ ਦਲ ਵਲੋਂ ਆਪਣੇ ਰਾਜ ਵਿੱਚ ਕਰਵਾਏ ਕੰਮਾਂ ਸਬੰਧੀ ਲੋਕਾਂ ਨੂੰ ਦੱਸਿਆ ਉੱਥੇ ਹੀ ਉਨਾਂ ਪੰਜਾਬ ਦੇ ਮੁੱਖ ਮੰਤਰੀ ਤੇ ਤਿੱਖੇ ਨਿਸ਼ਾਨੇ ਸਾਧਦਿਆਂ ਦੱਸਿਆ ਕਿਹਾ, ਪੰਜਾਬ ਦੀ ਆਪ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਿਰਫ ਅਖਬਾਰੀ ਇਸ਼ਤਿਹਾਰਾਂ ਵਿੱਚ ਹੀ ਪੂਰੇ ਕੀਤੇ ਜਾ ਰਹੇ ਹਨ। ਜਦ ਕਿ ਜ਼ਮੀਨੀ ਪੱਧਰ 'ਤੇ ਲੋਕ ਬਹੁਤ ਤੰਗ ਪਰੇਸ਼ਾਨ ਹਨ। ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ, ਪੰਜਾਬ ਵਿੱਚ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਦੇਣ ਦੀ ਬਜਾਏ ਹਰਿਆਣਾ ਤੇ ਰਾਜਸਥਾਨ ਦੇ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਹਨ। 

ਇਸ ਸਬੰਧੀ ਉਨ੍ਹਾਂ ਨੇ ਲੋਕਾਂ ਨੂੰ ਤੱਥ ਪੇਸ਼ ਕਰਕੇ ਦੱਸਿਆ ਮਾਨਸਾ ਜ਼ਿਲ੍ਹੇ ਵਿੱਚ 7 ਪੁਲਿਸ ਇੰਸਪੈਕਟਰ ਭਰਤੀ ਕੀਤੇ ਹਨ, ਜਿਨ੍ਹਾਂ ਵਿਚੋਂ 6 ਹਰਿਆਣੇ ਦੇ ਹਨ। ਬਿਜਲੀ ਬੋਰਡ ਵਿੱਚ 1307 ਲਾਇਨ ਮੈਨ ਰੱਖੇ ਗਏ ਹਨ, ਉਹਨਾਂ ਵਿੱਚੋਂ 534 ਹਰਿਆਣੇ ਵਿਚੋਂ ਰੱਖੇ ਗਏ ਹਨ। ਪਸ਼ੂਆਂ ਦੇ ਹਸਪਤਾਲ ਵਿੱਚ 68 ਵਿੱਚੋਂ 24 ਨੌਜਵਾਨ ਹਰਿਆਣੇ ਵਿੱਚੋਂ ਰੱਖੇ ਗਏ ਹਨ। ਉਨ੍ਹਾਂ ਕਿਹਾ, ਬਾਕੀ ਸਾਰੀਆਂ ਪਾਰਟੀਆਂ ਦਿੱਲੀ ਤੋਂ ਚਲਦੀਆਂ ਹਨ ਜਦੋਂ ਕਿ ਅਕਾਲੀ ਦਲ ਤੁਹਾਡੀ ਆਪਣੀ ਪਾਰਟੀ ਹੈ ਜਿਸ ਨੂੰ ਤਕੜਾ ਕਰਨ ਦੀ ਲੋੜ ਹੈ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live