Radio Spice
Breaking News

CM ਮਾਨ ਤੇ SGPC ਵਿਚਾਲੇ ਖੜਕੀ ! ਮਾਨ ਨੇ ਦੱਸਿਆ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ, ਧਾਮੀ ਨੇ ਕਿਹਾ, ਤੁਹਾਨੂੰ ਬੋਲਣ ਦਾ ਹੱਕ ਨਹੀਂ

By 111459pwpadmin•

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਐਤਵਾਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟ ਮੰਗਣ 'ਤੇ ਅਕਾਲੀ ਦਲ ਦਾ ਨਾਂ ਲਏ ਬਿਨਾਂ ਸਵਾਲ ਕੀਤਾ ਕਿ ਜਿਸ ਰਾਜਨੀਤਿਕ ਪਾਰਟੀ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ ਲਗਦੇ ਹਨ ਉਸ ਦੇ ਹੱਕ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਐਤਵਾਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟ ਮੰਗਣ 'ਤੇ ਅਕਾਲੀ ਦਲ ਦਾ ਨਾਂ ਲਏ ਬਿਨਾਂ ਸਵਾਲ ਕੀਤਾ ਕਿ ਜਿਸ ਰਾਜਨੀਤਿਕ ਪਾਰਟੀ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ ਲਗਦੇ ਹਨ ਉਸ ਦੇ ਹੱਕ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਵੋਟਾਂ ਮੰਗਣਾ ਕਿੰਨਾ ਕੁ ਜਾਇਜ਼ ਹੈ। ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ ਹੈ? 

ਇਸ ਮਾਮਲੇ ਦੇ ਗਰਮਾਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਤੇ ਗੱਲ ਕਰਨ ਦਾ ਹੱਕ ਸ੍ਰੀ ਭਗਵੰਤ ਸਿੰਘ ਮਾਨ ਜੀ ਤੁਹਾਨੂੰ ਨਹੀਂ ਹੈ। ਮੁੱਖ ਮੰਤਰੀ ਜੀ ਹਾਲ ਹੀ ਵਿਚ ਵਾਪਰੀ ਮੋਰਿੰਡੇ ਦੀ ਬੇਅਦਬੀ ਘਟਨਾ ਦੇ ਦੋਸ਼ ਤੋਂ ਤੁਸੀਂ ਆਪਣੇ ਆਪ ਨੂੰ ਮੁਕਤ ਕਿਵੇਂ ਕਰ ਸਕਦੇ ਹੋ? ਹੋਰ ਵੀ ਕਈ ਬੇਅਦਬੀ ਘਟਨਾਵਾਂ ਤੁਹਾਡੀ ਸਰਕਾਰ ਦੇ ਹੁੰਦਿਆਂ ਹੋਈਆਂ। ਹਾਂ, ਇਹ ਘਟਨਾਵਾਂ ਹਰ ਸਿੱਖ ਨੂੰ ਦੁੱਖ ਦੇਂਦੀਆਂ ਹਨ, ਇਹ ਨਹੀਂ ਵਾਪਰਨੀਆਂ ਚਾਹੀਦੀਆਂ। ਪਰ ਇਸ 'ਤੇ ਰਾਜਨੀਤੀ ਕਰਨੀ ਵੀ ਗੁਨਾਹ ਹੀ ਹੈ। ਰਹੀ ਗੱਲ ਚੋਣ ਪ੍ਰਚਾਰ ਦੀ ਆਪਣੀ ਪਾਰਟੀ ਲਈ ਪ੍ਰਚਾਰ ਕਰਨਾ ਸਭ ਦਾ ਸੰਵਿਧਾਨਕ ਹੱਕ ਹੈ, ਜਿਸ ਦੀ ਵਰਤੋਂ ਦਿੱਲੀ ਦਾ ਮੁੱਖ ਮੰਤਰੀ ਵੀ ਇੱਥੇ ਆ ਕੇ ਕਰ ਰਿਹਾ ਹੈ। ਸ੍ਰੀ ਭਗਵੰਤ ਸਿੰਘ ਮਾਨ ਤੁਹਾਨੂੰ ਪੰਜਾਬ ਦੇ ਸਰੋਕਾਰਾਂ, ਹੱਕਾਂ, ਹਿੱਤਾਂ ਵੱਲ ਸੋਚਣਾ ਚਾਹੀਦਾ ਹੈ, ਜਿਸ ਤੋਂ ਕਿ ਤੁਸੀਂ ਮੂੰਹ ਮੋੜੀ ਬੈਠੇ ਹੋ।”

https://twitter.com/SGPCAmritsar/status/1652684982349881356?s=20

ਦੂਜੇ ਪਾਸੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕਿਸੇ ਧਾਰਮਿਕ ਆਗੂ ਵੱਲੋਂ ਕਿਸੇ ਸਿਆਸੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨਾ ਠੀਕ ਨਹੀਂ ਹੈ। ਇਸ ਮਾਮਲੇ 'ਤੇ ਖੁੱਲ੍ਹੀ ਬਹਿਸ ਹੋਣੀ ਚਾਹੀਦੀ ਹੈ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live