Radio Spice
Breaking News

LPU ਦੇ ਗੇਟ 'ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, 2 ਜ਼ਖ਼ਮੀ, 30 ਬਦਮਾਸ਼ਾਂ ਨੇ ਕੀਤਾ ਕਾਤਲਾਨਾ ਹਮਲਾ

By 111459pwpadmin•

ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਕੋਲ ਖੜ੍ਹੇ ਨੌਜਵਾਨਾਂ 'ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਉਨ੍ਹਾਂ ਉੱਥੇ ਤਾਬੜਤੋੜ ਗੋਲੀਆਂ ਵੀ ਚਲਾਈਆਂ। ਇਸ ਹਮਲੇ ਵਿੱਚ ਇੱਕ ਨੌਜਵਾਨ ਜਿਸ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ, ਉਸ ਦੀ ਮੌਤ ਹੋ ਗਈ

ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਕੋਲ ਖੜ੍ਹੇ ਨੌਜਵਾਨਾਂ 'ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਉਨ੍ਹਾਂ ਉੱਥੇ ਤਾਬੜਤੋੜ ਗੋਲੀਆਂ ਵੀ ਚਲਾਈਆਂ। ਇਸ ਹਮਲੇ ਵਿੱਚ ਇੱਕ ਨੌਜਵਾਨ ਜਿਸ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ, ਉਸ ਦੀ ਮੌਤ ਹੋ ਗਈ ਹੈ। ਜਦੋਂ ਕਿ ਹਮਲੇ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ।

30 ਨੌਜਵਨਾਂ ਨੇ ਹਥਿਆਰਾਂ ਨਾਲ ਕੀਤਾ ਹਮਲਾ

ਹਮਲੇ 'ਚ ਜ਼ਖਮੀ ਹੋਇਆ ਅਰਜਨ ਸਿੰਘ ਰਾਣਾ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਹੈ। ਉਸ ਨੇ ਦੱਸਿਆ ਕਿ ਉਸ ਦਾ ਭਰਾ ਹਰਪ੍ਰੀਤ ਅਤੇ ਦੋਸਤ ਸੌਰਭ ਆਪਣੇ ਦੋਸਤ ਮਨੀ ਨੂੰ ਛੱਡਣ ਲਈ ਕਿਸੇ ਹੋਰ ਪੀਜੀ ਜਾ ਰਹੇ ਸਨ। ਉਹ ਲਾਅ ਗੇਟ ਕੋਲ ਖੜ੍ਹਾ ਸੀ। ਇਸ ਦੌਰਾਨ ਕਰੀਬ 25 ਤੋਂ 30 ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਆਏ। ਸਾਰਿਆਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਨੇ ਹਮਲਾ ਕਰ ਦਿੱਤਾ।

ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ

ਅਰਜਨ ਨੇ ਦੱਸਿਆ ਕਿ ਕੁਝ ਹਮਲਾਵਰਾਂ ਕੋਲ ਪਿਸਤੌਲ ਵੀ ਸਨ। ਉਨ੍ਹਾਂ ਨੇ ਆਉਂਦੇ ਹੀ ਉਸ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਜ਼ਖਮੀ ਹਰਪ੍ਰੀਤ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਅਰਜਨ ਨੇ ਦੱਸਿਆ ਕਿ ਉਸ ਦੇ ਭਰਾ ਹਰਪ੍ਰੀਤ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਉਹ ਇੱਥੇ ਇੱਕ ਜੂਸ ਬਾਰ ਵਿੱਚ ਕੰਮ ਕਰਦਾ ਸੀ।

ਪੁਲਿਸ ਦਾ ਸਾਥੀ ਹੋਣ ਦਾ ਇਲਜ਼ਾਮ

ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਉਨ੍ਹਾਂ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ 'ਚ ਮਨੋਹਰ, ਰੋਸ਼ਨ, ਸਾਬਾ, ਅਭਿਸ਼ੇਕ ਅਤੇ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਸਨ। ਇਨ੍ਹਾਂ 'ਚੋਂ ਰੌਸ਼ਨ ਹਮੇਸ਼ਾ ਪੁਲਿਸ ਵਾਲਿਆਂ ਨਾਲ ਘੁੰਮਦਾ ਰਹਿੰਦਾ ਹੈ। ਰਾਤ ਨੂੰ ਵੀ ਹਮਲੇ ਤੋਂ ਬਾਅਦ ਉਹ ਪੁਲਿਸ ਦੀ ਕਾਰ ਵਿੱਚ ਹੀ ਚਲਾ ਗਿਆ ਸੀ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live