Radio Spice
Breaking News

MP ਸਿਮਰਨਜੀਤ ਸਿੰਘ ਮਾਨ ਖਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਸਵੇਰੇ ਤੜਕੇ ਲਿਆ ਹਿਰਾਸਤ 'ਚ

By 111459pwpadmin•

MP Simranjit Singh Mann detained: ਬਲੌਗਰ ਭਾਨਾ ਸਿੱਧੂ ਦੀ ਰਿਹਾਈ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜਿਲ੍ਹੇ ਵਿੱਚ ਵੱਡੇ ਇਕੱਠ ਦਾ ਸੱਦਾ ਦਿੱਤਾ ਗਿਆ ਹੈ। ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਕ ਦਿੱਤੀ ਹੈ। ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਐਮਪੀ ਸਿਰਮਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਡਿਟੇਨ ਕਰ ਦਿੱਤਾ ਹੈ। ਸਿਮਰਨਜੀਤ

MP Simranjit Singh Mann detained: ਬਲੌਗਰ ਭਾਨਾ ਸਿੱਧੂ ਦੀ ਰਿਹਾਈ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜਿਲ੍ਹੇ ਵਿੱਚ ਵੱਡੇ ਇਕੱਠ ਦਾ ਸੱਦਾ ਦਿੱਤਾ ਗਿਆ ਹੈ। ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਕ ਦਿੱਤੀ ਹੈ। ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਐਮਪੀ ਸਿਰਮਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਡਿਟੇਨ ਕਰ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੂੰ ਹਿਰਾਸਤ ਲੈ ਲਿਆ ਗਿਅ ਹੈ। ਇਸ ਦੀ ਜਾਣਕਾਰੀ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਿੱਤੀ ਹੈ। 

ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਕਿਹਾ ਕਿ - ਕੀ ਪੰਜਾਬ ਵੀ ਪਾਕਿਸਤਾਨ ਵਾਂਗ ਫੌਜ/ਪੁਲਿਸ ਰਾਜ ਬਣ ਗਿਆ ਹੈ। ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਅੱਜ ਹਿਰਾਸਤ 'ਚ ਲੈ ਲਿਆ ਜੋ ਗ਼ੈਰ ਕਾਨੂੰਨੀ ਹੈ। ਅੱਜ ਭਾਨਾ ਸਿੱਧੂ ਦੇ ਹੱਕ 'ਚ ਸਿਮਰਨਜੀਤ ਸਿੰਘ ਮਾਨ ਨੇ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। 

ਕੀ ਸਾਨੂੰ ਪੰਜਾਬ ਵਿੱਚ ਸਰਕਾਰ ਦੇ ਗਲਤ ਫੈਸਲਿਆਂ ਦਾ ਵਿਰੋਧ ਕਰਨ ਦੀ ਵੀ ਇਜਾਜ਼ਤ ਨਹੀਂ ਹੈ? ਇਹ ਲੋਕਤੰਤਰ ਦਾ ਕਤਲ ਹੈ ਅਤੇ ਸੰਵਿਧਾਨ ਵਿੱਚ ਦਰਜ ਸਾਡੇ ਬੁਨਿਆਦੀ ਅਧਿਕਾਰਾਂ ਦਾ ਕਤਲ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਬਾਬਾ ਸਾਹਿਬ ਅੰਬੇਡਕਰ ਜੀ ਦੀਆਂ ਤਸਵੀਰਾਂ ਹਟਾ ਦਿਓ। 

1 ਫਰਵਰੀ ਨੂੰ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਧੂਰੀ ਵਿਖੇ ਵੱਡੀ ਮੀਟਿੰਗ ਕਰਕੇ ਸੰਘਰਸ਼ ਦਾ ਸੱਦਾ ਦਿੱਤਾ ਹੈ। ਸਮੂਹ ਕਿਸਾਨ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਦੇ ਸਹਿਯੋਗ ਨਾਲ 3 ਫਰਵਰੀ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੰਘਰਸ਼ ਦੇ ਇਹ ਪ੍ਰੋਗਰਾਮ ਉਦੋਂ ਤੱਕ ਇਸੇ ਤਰ੍ਹਾਂ ਜਾਰੀ ਰਹਿਣਗੇ ਜਦੋਂ ਤੱਕ ਭਾਨਾ ਸਿੱਧੂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਨਹੀਂ ਕੀਤੇ ਜਾਂਦੇ ਅਤੇ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ।

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਇੱਕ ਮੰਚ ’ਤੇ ਆ ਕੇ ਭਾਨਾ ਸਿੱਧੂ ਖ਼ਿਲਾਫ਼ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਦਾ ਸਮਰਥਨ ਕਰਨਗੀਆਂ। 3 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live