Radio Spice
Breaking News

ਬ੍ਰਿਟਿਸ਼ ਪ੍ਰਧਾਨ ਮੰਤਰੀ ਨੂੰ ਕਿੰਨੀ ਤਨਖਾਹ ਮਿਲਦੀ ਹੈ? ਜਾਣੋ ਭਾਰਤ ਨਾਲੋਂ ਕਿੰਨਾ ਵੱਧ

By 111459pwpadmin•

ਬ੍ਰਿਟੇਨ ਵਿੱਚ ਇਸ ਸਮੇਂ ਚੋਣਾਂ ਚੱਲ ਰਹੀਆਂ ਹਨ । ਐਗਜ਼ਿਟ ਪੋਲ ਦੇ ਨਤੀਜਿਆਂ 'ਚ ਬ੍ਰਿਟੇਨ ਦੀ ਕੰਜ਼ਰਵੇਟਿਵ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਦੌਰਾਨ, ਬ੍ਰਿਟੇਨ ਦੇ ਮੌਜੂਦਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਅਸਤੀਫਾ ਦੇਣ ਦੀਆਂ ਖਬਰਾਂ ਹਨ । ਜੇਕਰ ਐਗਜ਼ਿਟ ਪੋਲ ਦੇ ਨਤੀਜੇ ਸਹੀ ਸਾਬਤ ਹੁੰਦੇ ਹਨ ਤਾਂ ਇਸ ਵਾਰ ਯੂਕੇ ਵਿੱਚ ਲੇਬਰ ਪਾਰਟੀ ਨੂੰ ਵੱ

 ਬ੍ਰਿਟੇਨ ਵਿੱਚ ਇਸ ਸਮੇਂ ਚੋਣਾਂ ਚੱਲ ਰਹੀਆਂ ਹਨ । ਐਗਜ਼ਿਟ ਪੋਲ ਦੇ ਨਤੀਜਿਆਂ 'ਚ ਬ੍ਰਿਟੇਨ ਦੀ ਕੰਜ਼ਰਵੇਟਿਵ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਦੌਰਾਨ, ਬ੍ਰਿਟੇਨ ਦੇ ਮੌਜੂਦਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਅਸਤੀਫਾ ਦੇਣ ਦੀਆਂ ਖਬਰਾਂ ਹਨ । ਜੇਕਰ ਐਗਜ਼ਿਟ ਪੋਲ ਦੇ ਨਤੀਜੇ ਸਹੀ ਸਾਬਤ ਹੁੰਦੇ ਹਨ ਤਾਂ ਇਸ ਵਾਰ ਯੂਕੇ ਵਿੱਚ ਲੇਬਰ ਪਾਰਟੀ ਨੂੰ ਵੱਡੀ ਜਿੱਤ ਮਿਲੇਗੀ । ਇਸ ਤੋਂ ਬਾਅਦ ਬ੍ਰਿਟੇਨ ਨੂੰ ਨਵੇਂ ਪ੍ਰਧਾਨ ਮੰਤਰੀ ਵਜੋਂ ਕੀਨ ਸਟਾਰਮਰ ਮਿਲੇਗਾ । ਅਜਿਹੀ ਸਥਿਤੀ ਵਿੱਚ, ਆਓ ਜਾਣਦੇ ਹਾਂ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੀ ਤਨਖਾਹ ਕਿੰਨੀ ਹੈ ਅਤੇ ਇਹ ਭਾਰਤ ਦੇ ਪ੍ਰਧਾਨ ਮੰਤਰੀ ਦੀ ਤਨਖਾਹ ਤੋਂ ਕਿੰਨੀ ਵੱਧ ਹੈ ?

ਤੁਹਾਨੂੰ ਦੱਸ ਦੇਈਏ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੂੰ ਰਹਿਣ ਲਈ ਅਧਿਕਾਰਤ ਰਿਹਾਇਸ਼ ਮਿਲਦੀ ਹੈ , ਜਿਸ ਨੂੰ 10 ਡਾਊਨਿੰਗ ਸਟ੍ਰੀਟ  ਕਿਹਾ ਜਾਂਦਾ ਹੈ । ਬ੍ਰਿਟੇਨ ਵਿੱਚ, ਪ੍ਰਧਾਨ ਮੰਤਰੀ ਦਾ ਇੱਕ ਕਾਰਜਕਾਰੀ ਦਫ਼ਤਰ ਵੀ ਹੈ , ਜਿੱਥੇ ਉਹ ਜ਼ਰੂਰੀ ਰੋਜ਼ਾਨਾ ਕੰਮਾਂ ਲਈ ਮੀਟਿੰਗਾਂ ਕਰਦੇ ਹਨ । 10 ਡਾਊਨਿੰਗ ਸਟ੍ਰੀਟ ਨੂੰ 1735 ਤੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵਜੋਂ ਵਰਤਿਆ ਜਾ ਰਿਹਾ ਹੈ ।

ਹਾਲਾਂਕਿ, ਕੁਝ ਪ੍ਰਧਾਨ ਮੰਤਰੀ ਆਪਣੇ ਲਈ ਨੰਬਰ 11 ਦਾ ਵਿਕਲਪ ਵੀ ਚੁਣਦੇ ਹਨ । ਬ੍ਰਿਟਿਸ਼ ਪ੍ਰਧਾਨ ਮੰਤਰੀ ਦੀ ਤਨਖਾਹ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਹਰ ਮਹੀਨੇ 5 ਲੱਖ 78 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ । ਇਸ ਤੋਂ ਇਲਾਵਾ ਜੇਕਰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੀ ਸਾਲਾਨਾ ਤਨਖਾਹ 'ਤੇ ਨਜ਼ਰ ਮਾਰੀਏ ਤਾਂ ਉਨ੍ਹਾਂ ਨੂੰ ਹਰ ਸਾਲ 1 ਕਰੋੜ 73 ਲੱਖ 44 ਹਜ਼ਾਰ ਰੁਪਏ ਤਨਖਾਹ ਮਿਲਦੀ ਹੈ , ਜਿਸ 'ਚੋਂ ਉਨ੍ਹਾਂ ਨੂੰ ਸੰਸਦ ਮੈਂਬਰ ਹੋਣ ਕਾਰਨ 83 ਲੱਖ 72 ਹਜ਼ਾਰ ਰੁਪਏ ਮਿਲਦੇ ਹਨ ।

ਭਾਰਤ ਦੇ ਪ੍ਰਧਾਨ ਮੰਤਰੀ ਦੀ ਤਨਖਾਹ ਬ੍ਰਿਟਿਸ਼ ਪ੍ਰਧਾਨ ਮੰਤਰੀ ਤੋਂ ਘੱਟ ਹੈ । ਸਾਡੇ ਦੇਸ਼ ਵਿੱਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਵਾਲੇ ਵਿਅਕਤੀ ਨੂੰ ਸਰਕਾਰ ਤੋਂ 1 ਲੱਖ 66 ਹਜ਼ਾਰ ਰੁਪਏ ਪ੍ਰਤੀ ਮਹੀਨਾ  ਤਨਖਾਹ ਮਿਲਦੀ ਹੈ ।  ਇਸ ਵਿੱਚ ਮੂਲ ਤਨਖਾਹ 50 ਹਜ਼ਾਰ ਰੁਪਏ, ਖਰਚਾ ਭੱਤਾ 3 ਹਜ਼ਾਰ ਰੁਪਏ , ਸੰਸਦੀ ਭੱਤਾ 45 ਹਜ਼ਾਰ ਰੁਪਏ ਅਤੇ ਰੋਜ਼ਾਨਾ ਭੱਤਾ 2 ਹਜ਼ਾਰ ਰੁਪਏ ਸ਼ਾਮਲ ਹੈ । ਇਸ ਮੁਤਾਬਕ ਪ੍ਰਧਾਨ ਮੰਤਰੀ ਨੂੰ ਲਗਭਗ 19,92,000 ਰੁਪਏ ਸਾਲਾਨਾ ਤਨਖਾਹ ਮਿਲਦੀ ਹੈ । ਤੁਹਾਨੂੰ ਦੱਸ ਦੇਈਏ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੂੰ ਭਾਰਤੀ ਪ੍ਰਧਾਨ ਮੰਤਰੀ ਤੋਂ ਵੱਧ ਤਨਖਾਹ ਦਿੱਤੀ ਜਾਂਦੀ ਹੈ।    

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live