Radio Spice
Breaking News

ਪੀਐਮ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੀ ਬਲੀ ਚੜ੍ਹਣਗੇ ਪੰਜਾਬ ਦੇ ਅਫਸਰ, ਸੀਐਮ ਭਗਵੰਤ ਲਵੇਗੀ ਸਖਤ ਐਕਸ਼ਨ

By 111459pwpadmin•

ਲ 2005 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਫਿਰੋਜ਼ਪੁਰ ਵਿੱਚ ਹੋਈ ਸੁਰੱਖਿਆ ਕੁਤਾਹੀ ਦੇ ਮਾਮਲੇ ਵਿੱਚ ਭਗਵੰਤ ਮਾਨ ਸਖਤ ਐਕਸ਼ਨ ਲਵੇਗੀ। ਇਸ ਬਾਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਗ਼ਲਤੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਖਬਰ ਏਜੰਸੀ ਪੀਟੀਆਈ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ

ਲ 2005 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਫਿਰੋਜ਼ਪੁਰ ਵਿੱਚ ਹੋਈ ਸੁਰੱਖਿਆ ਕੁਤਾਹੀ ਦੇ ਮਾਮਲੇ ਵਿੱਚ ਭਗਵੰਤ ਮਾਨ ਸਖਤ ਐਕਸ਼ਨ ਲਵੇਗੀ। ਇਸ ਬਾਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਗ਼ਲਤੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਖਬਰ ਏਜੰਸੀ ਪੀਟੀਆਈ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਰਹੀ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਕਰਨ ਵਾਲਿਆਂ ਨੂੰ ਬਖ਼ਸਿ਼ਆ ਨਹੀਂ ਜਾਵੇਗਾ।

ਦੱਸ ਦਈਏ ਕਿ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਰਿਪੋਰਟ ਵਿੱਚ ਤਤਕਾਲੀ ਮੁੱਖ ਸਕੱਤਰ ਅਨਿਰੁਧ ਤਿਵਾੜੀ, ਤਤਕਾਲੀ ਡੀਜੀਪੀ ਚਟੋਪਾਧਿਆਏ, ਉਦੋਂ ਦੇ ਏਡੀਜੀਪੀ ਨਾਗੇਸ਼ਵਰ ਰਾਓ ਤੇ ਨਰੇਸ਼ ਅਰੋੜਾ, ਆਈਜੀ ਰਾਕੇਸ਼ ਅਗਰਵਾਲ, ਇੰਦਰਬੀਰ ਸਿੰਘ, ਸੁਰਜੀਤ ਸਿੰਘ ਆਈਜੀ (ਹੁਣ ਰਿਟਾ) ਤੋਂ ਇਲਾਵਾ ਫ਼ਿਰੋਜ਼ਪੁਰ ਦੇ ਤਤਕਾਲੀ ਐਸਐਸਪੀ ਹਰਮਨਦੀਪ ਹਾਂਸ ’ਤੇ ਉਂਗਲ ਉਠਾਈ ਗਈ ਹੈ। ਇਸ ਲਈ ਤੈਅ ਹੈ ਕਿ ਉਨ੍ਹਾਂ ਅਫਸਰਾਂ ਖਿਲਾਫ ਕਾਰਵਾਈ ਹੋ ਸਕਦੀ ਹੈ।

ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ Bhagwant Mann ਵੱਲੋਂ ਕੇਂਦਰ ਸਰਕਾਰ ਨਾਲ ਮਸ਼ਵਰੇ ਮਗਰੋਂ ਜੋ ਫ਼ੈਸਲਾ ਲਿਆ ਜਾਵੇਗਾ, ਉਸ ਵਿੱਚ ਇਨ੍ਹਾਂ ਅਧਿਕਾਰੀਆਂ ’ਤੇ ਗਾਜ਼ ਡਿੱਗ ਸਕਦੀ ਹੈ। ਸੂਤਰਾਂ ਮੁਤਾਬਕ ਪੰਜ ਮੈਂਬਰੀ ਪੈਨਲ ਨੇ ਜਾਂਚ ਵਿੱਚ ਪਾਇਆ ਕਿ ਪੰਜਾਬ ਦੇ ਏਡੀਜੀਪੀ ਜੀ ਨਾਗੇਸ਼ਵਰ ਰਾਓ ਵੱਲੋਂ ਦੋ ਘੰਟੇ ਪਹਿਲਾਂ ਫ਼ਿਰੋਜ਼ਪੁਰ ਦੇ ਐਸਐਸਪੀ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਕਿ ਪ੍ਰਧਾਨ ਮੰਤਰੀ ਦਾ ਕਾਫ਼ਲਾ ਸੜਕੀ ਰਸਤੇ ਗੁਜ਼ਰੇਗਾ। ਪੈਨਲ ਨੇ ਰਿਪੋਰਟ ’ਚ ਦੱਸਿਆ ਕਿ ਫ਼ਿਰੋਜ਼ਪੁਰ ਦੇ ਐਸਐਸਪੀ ਪ੍ਰਧਾਨ ਮੰਤਰੀ ਦੇ ਸੜਕੀ ਰੂਟ ’ਤੇ ਧਰਨਾ ਹੋਣ ਦੀ ਜਾਣਕਾਰੀ ਹੋਣ ਦੇ ਬਾਵਜੂਦ ਰੂਟ ਨੂੰ ਸੁਰੱਖਿਅਤ ਰੱਖਣ ਵਿੱਚ ਅਸਫਲ ਰਹੇ, ਹਾਲਾਂਕਿ ਐਸਐਸਪੀ ਕੋਲ ਸਮਾਂ ਵੀ ਸੀ ਤੇ ਪੁਲਿਸ ਫੋਰਸ ਵੀ ਸੀ।


ਉਧਰ, ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਗਠਿਤ ਜਾਂਚ ਕਮੇਟੀ ਦੀ ਰਿਪੋਰਟ ਮਿਲ ਗਈ ਹੈ ਤੇ ਜਲਦੀ ਹੀ ਪੰਜਾਬ ਸਰਕਾਰ ਐਕਸ਼ਨ ਟੇਕਨ ਰਿਪੋਰਟ ਕੇਂਦਰ ਸਰਕਾਰ ਨੂੰ ਭੇਜ ਦੇਵੇਗੀ। ਰਿਪੋਰਟ ਵਿੱਚ ਸਾਬਕਾ ਡੀਜੀਪੀ ਸਣੇ ਜਿਨ੍ਹਾਂ ਨੌਂ ਪੁਲਿਸ ਅਧਿਕਾਰੀਆਂ ’ਤੇ ਉਂਗਲ ਚੁੱਕੀ ਗਈ ਹੈ, ਖਿਲਾਫ਼ ਕਾਰਵਾਈ ਬਾਰੇ ਪੁੱਛਣ ’ਤੇ ਜੰਜੂਆ ਨੇ ਕਿਹਾ, ‘‘ਕਾਨੂੰਨ ਮੁਤਾਬਕ ਜਿਹੜੀ ਕਾਰਵਾਈ ਲੋੜੀਂਦੀ ਹੋਈ, ਕੀਤੀ ਜਾਵੇਗੀ।’’ 

ਇਨ੍ਹਾਂ ਅਧਿਕਾਰੀਆਂ ਖਿਲਾਫ਼ ਦੋਸ਼ਪੱਤਰ ਦਾਖ਼ਲ ਕਰਨ ਬਾਰੇ ਪੁੱਛਣ ਉੱਤੇ ਮੁੱਖ ਸਕੱਤਰ ਨੇ ਕਿਹਾ, ‘‘ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕਰਾਂਗੇ। ਕਿਸੇ ਵੀ ਕਾਰਵਾਈ ਤੋਂ ਪਹਿਲਾਂ ਲੋੜੀਂਦੀ ਪ੍ਰਵਾਨਗੀ ਲਈ ਫਾਈਲ ਮੁੱਖ ਮੰਤਰੀ ਨੂੰ ਭੇਜੀ ਜਾਵੇਗੀ।’’ ਜੰਜੂਆ ਨੇ ਕਿਹਾ ਦੋਸ਼ੀ ਅਧਿਕਾਰੀਆਂ ਖਿਲਾਫ਼ ਇੰਕਰੀਮੈਂਟ ਰੋਕਣ ਤੇ ਤਰੱਕੀ ਵਾਪਸ ਲੈਣ ਤੇ ਬਰਖਾਸਤ ਕਰਨ ਜਿਹੀ ਕਾਰਵਾਈ ਕੀਤੀ ਜਾ ਸਕਦੀ ਹੈ।


ਯਾਦ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ 2022 ਨੂੰ ਜਦੋਂ ਹੁਸੈਨੀਵਾਲਾ ਜਾ ਰਹੇ ਸਨ ਤਾਂ ਰਸਤੇ ਵਿਚ ਕਿਸਾਨਾਂ ਦਾ ਧਰਨਾ ਲੱਗਾ ਹੋਇਆ ਸੀ ਜਿਸ ਕਰਕੇ ਪ੍ਰਧਾਨ ਮੰਤਰੀ ਨੂੰ ਕਰੀਬ 20 ਮਿੰਟ ਫਲਾਈਓਵਰ ’ਤੇ ਰੁਕਣਾ ਪਿਆ ਅਤੇ ਮਗਰੋਂ ਉਹ ਰੈਲੀ ਨੂੰ ਸੰਬੋਧਨ ਕੀਤੇ ਬਿਨਾਂ ਹੀ ਵਾਪਸ ਮੁੜ ਗਏ। 

ਉਸ ਮਗਰੋਂ ਸੁਪਰੀਮ ਕੋਰਟ ਵੱਲੋਂ 12 ਜਨਵਰੀ ਨੂੰ ਸੁਪਰੀਮ ਕੋਰਟ ਦੀ ਸਾਬਕਾ ਜੱਜ ਇੰਦੂ ਮਲਹੋਤਰਾ ਦੀ ਅਗਵਾਈ ’ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਦੀ ਜਾਂਚ ਲਈ ਪੰਜ ਮੈਂਬਰੀ ਪੈਨਲ ਬਣਾਇਆ ਗਿਆ ਸੀ। ਇਸ ਪੈਨਲ ਨੇ 25 ਅਗਸਤ ਨੂੰ ਆਪਣੀ ਰਿਪੋਰਟ ਦੇ ਦਿੱਤੀ ਸੀ ਜਿਸ ’ਤੇ ਕਾਰਵਾਈ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਲਿਖ ਦਿੱਤਾ ਸੀ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live