Radio Spice
Breaking News

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ, ਸਾਰੇ ਨੌਜਵਾਨ ਰਿਹਾਅ ਕੀਤੇ ਜਾਣ

By 111459pwpadmin•

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਇਸ ਦੇ ਨਾਲ ਹੀ ਜਥੇਦਾਰ ਨੇ ਕਿਹਾ ਹੈ ਕਿ ਜੇਕਰ ਸਰਕਾਰ ਸਿੱਖ ਨੌਜਵਾਨਾਂ ਰਿਹਾਅ ਨਹੀਂ ਕਰਦੀ ਤਾਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਇਸ ਦੇ ਨਾਲ ਹੀ ਜਥੇਦਾਰ ਨੇ ਕਿਹਾ ਹੈ ਕਿ ਜੇਕਰ ਸਰਕਾਰ ਸਿੱਖ ਨੌਜਵਾਨਾਂ ਰਿਹਾਅ ਨਹੀਂ ਕਰਦੀ ਤਾਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਵਹੀਰ ਕੱਢ ਕੇ ਪੂਰੀ ਦੁਨੀਆ ਨੂੰ ਦੱਸਿਆ ਜਾਏਗਾ ਕਿ ਸਿੱਖਾਂ ਨਾਲ ਵਧੀਕੀਆਂ ਹੋ ਰਹੀਆਂ ਹਨ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ 29 ਮਾਰਚ ਨੂੰ ਦੇਸ਼-ਵਿਦੇਸ਼ ਦੇ ਸਿੱਖ ਆਪਣੇ ਵਾਹਨਾਂ ਉੱਪਰ ਮਹਾਰਾਜਾ ਰਣਜੀਤ ਸਿੰਘ ਵੇਲੇ ਦਾ ਕੇਸਰੀ ਨਿਸ਼ਾਨ ਲਾਉਣ। ਇਸ ਤੋਂ ਇਲਾਵਾ ਪਿਛਲੇ ਦਿਨਾਂ ਵਿੱਚ ਜਿਹੜੇ ਨਿਊਜ਼ ਚੈਨਲਾਂ ਨੇ ਸਿੱਖ ਕੌਮ ਬਾਰੇ ਗਲਤ ਖਬਰਾਂ ਨਸ਼ਰ ਕੀਤੀਆਂ, ਉਨ੍ਹਾਂ ਖਿਲਾਫ ਕੇਸ ਕੀਤਾ ਜਾਏਗਾ।

ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ 60 ਤੋਂ 70 ਸਿੱਖ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ। ਇਸ ਵਿੱਚ ਜਥੇਬੰਦੀਆਂ ਦੇ ਮੈਂਬਰਾਂ ਦੇ ਨਾਲ-ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਦੇ ਮੈਂਬਰ ਵੀ ਪੁੱਜੇ ਹਨ।

27 ਮਾਰਚ ਨੂੰ ਬੁਲਾਈ ਗਈ ਸੀ ਮੀਟਿੰਗ

ਜ਼ਿਕਰ ਕਰ ਦਈਏ ਕਿ ਇਸ ਮੀਟਿੰਗ ਵਿੱਚ ਕੋਈ ਵੀ ਸਿਆਸੀ ਜਮਾਤ ਦਾ ਪ੍ਰਤੀਨਿਧ ਨਹੀਂ ਸੱਦਿਆ ਗਿਆ ਸੀ। ਉਨ੍ਹਾਂ ਇਸ ਸਬੰਧ ਵਿੱਚ ਸਿੱਖ ਸੰਗਤ ਕੋਲੋਂ ਵੀ ਸੁਝਾਅ ਮੰਗੇ ਸੀ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਉਪਰ ਸਭ ਦੀਆਂ ਨਜ਼ਰਾਂ ਸਨ। ਸਰਕਾਰ ਵੀ ਇਸ ਮੀਟਿੰਗ ਉੱਪਰ ਨਜ਼ਰ ਰਹੀ ਸੀ। ਬੀਤੇ ਦਿਨ ਪੰਜਾਬ ਪੁਲਿਸ ਦੇ ਖੁਫੀਆ ਵਿੰਗ ਦੇ ਆਈਜੀ ਜਸਕਰਨ ਸਿੰਘ ਨੇ ਵੀ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਸੀ। ਬੇਸ਼ੱਕ ਆਈਜੀ ਨੇ ਇਸ ਨੂੰ ਰਸਮੀ ਮੀਟਿੰਗ ਕਿਹਾ ਸੀ ਪਰ ਇਸ ਨੂੰ 27 ਮਾਰਚ ਨੂੰ ਵਾਲੀ ਮੀਟਿੰਗ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ  ਕਿ ਪੁਲਿਸ ਵੱਲੋਂ ਨੌਜਵਾਨਾਂ ’ਤੇ ਲੋੜੋਂ ਵੱਧ ਸੰਗੀਨ ਜੁਰਮਾਂ ਤਹਿਤ ਕੇਸ ਦਰਜ ਕੀਤੇ ਜਾ ਰਹੇ ਹਨ ਜਦਕਿ ਇਨ੍ਹਾਂ ਨੌਜਵਾਨਾਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ। ਜਥੇਦਾਰ ਨੇ ਕਿਹਾ ਕਿ ਪੁਲਿਸ ਅੰਮ੍ਰਿਤਪਾਲ ਬਾਰੇ ਸੋਸ਼ਲ ਮੀਡੀਆ ’ਤੇ ਕੁਝ ਵੀ ਸਾਂਝਾ ਕਰਨ ਵਾਲਿਆਂ ਦੇ ਘਰਾਂ ਵਿੱਚ ਵੀ ਜਾ ਰਹੀ ਹੈ ਜੋ ਵਿਚਾਰਾਂ ਦੀ ਆਜ਼ਾਦੀ ’ਤੇ ਹਮਲਾ ਹੈ। ਉਨ੍ਹਾਂ ਕਿਹਾ  ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੁਲਿਸ ਨੂੰ ਅਜਿਹੀ ਕਾਰਵਾਈ ਕਰਨ ਤੋਂ ਰੋਕੇ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live