Radio Spice
Breaking News

ਸੀਐਮ ਭਗਵੰਤ ਮਾਨ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ ਕੇ ਮੁਆਫ਼ੀ ਮੰਗਣ ਨਹੀਂ ਤਾਂ ਹੋਏਗਾ ਬਹੁਤ ਮਾੜਾ ਹਸ਼ਰ: ਸੁਖਬੀਰ ਬਾਦਲ

By 111459pwpadmin•

ਸੀਐਮ ਭਗਵੰਤ ਮਾਨ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਕੀਤੀ ਟਿੱਪਣੀ ਮਗਰੋਂ ਸ਼੍ਰੋਮਣੀ ਅਕਾਲੀ ਦਲ ਵੀ ਮੈਦਾਨ ਵਿੱਚ ਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਫੀ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਸੀਐਮ ਮਾਨ ਦਿੱਲੀ ’ਚ ਬੈਠੀ ਸਿੱਖ ਵਿਰੋਧੀ ਲਾਬੀ ਦੀ ਕਥਿਤ ਸ਼ਹਿ

ਸੀਐਮ ਭਗਵੰਤ ਮਾਨ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਕੀਤੀ ਟਿੱਪਣੀ ਮਗਰੋਂ ਸ਼੍ਰੋਮਣੀ ਅਕਾਲੀ ਦਲ ਵੀ ਮੈਦਾਨ ਵਿੱਚ ਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਫੀ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਸੀਐਮ ਮਾਨ ਦਿੱਲੀ ’ਚ ਬੈਠੀ ਸਿੱਖ ਵਿਰੋਧੀ ਲਾਬੀ ਦੀ ਕਥਿਤ ਸ਼ਹਿ ’ਤੇ ਇਹ ਸਭ ਕਰ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਬੰਧੀ ਕੀਤੀ ਟਿੱਪਣੀ ਦਾ ਵਿਰੋਧ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਝੂਠੀ ਸਰਕਾਰੀ ਤਾਕਤ ਦੇ ਨਸ਼ੇ ਵਿੱਚ ਤੇ ਦਿੱਲੀ ’ਚ ਬੈਠੀ ਸਿੱਖ ਵਿਰੋਧੀ ਲਾਬੀ ਦੀ ਕਥਿਤ ਸ਼ਹਿ ’ਤੇ ਗੁਰੂ ਘਰ ਦੇ ਸੇਵਾਦਾਰਾਂ ਬਾਰੇ ਗ਼ਲਤ ਟਿੱਪਣੀਆਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਹਾਲੇ ਵੀ ਸਮਾਂ ਹੈ ਕਿ ਭਗਵੰਤ ਮਾਨ ਬਿਨਾਂ ਦੇਰੀ ਤੇ ਬਿਨਾਂ ਸ਼ਰਤ ਤੋਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ ਕੇ ਮੁਆਫ਼ੀ ਮੰਗ ਲੈਣ। ਜੇਕਰ ਉਹ ਮੁਆਫੀ ਨਹੀਂ ਮੰਗਦੇ ਤਾਂ ਇਸ ਦਾ ਹਸ਼ਰ ਉਹ ਹੀ ਹੋਵੇਗਾ, ਜੋ ਸਿੱਖ ਇਤਿਹਾਸ ’ਚ ਗੁਰੂ ਘਰ ਨਾਲ ਖਾਸ ਕਰਕੇ ਖ਼ਾਲਸਾ ਪੰਥ ਦੀ ਸਰਵਉੱਚ ਸੰਸਥਾ ਤੇ ਛੇਵੇਂ ਪਾਤਸ਼ਾਹ ਵੱਲੋਂ ਬਖ਼ਸ਼ੇ ਮੀਰੀ ਮੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਜੰਗ ਛੇੜਣ ਵਾਲਿਆਂ ਦਾ ਹੁੰਦਾ ਆਇਆ ਹੈ।

ਸੀਐਮ ਭਗਵੰਤ ਮਾਨ ਨੇ ਕੀ ਕਿਹਾ?- ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਲਟੀਮੇਟਮ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਥੇਦਾਰ ਪੰਜਾਬ ਦੇ ਹਸਦੇ-ਵਸਦੇ ਲੋਕਾਂ ਨੂੰ ਨਾ ਭੜਕਾਉਣ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਭ ਨੂੰ ਪਤਾ ਹੈ ਤੁਸੀਂ ਅਤੇ ਐੱਸਜੀਪੀਸੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ, ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹਸਦੇ-ਵਸਦੇ ਲੋਕਾਂ ਨੂੰ ਭੜਕਾਉਣ ਲਈ।’

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live