Radio Spice
Breaking News

ਛੱਤੀਸਗੜ੍ਹ 'ਚ ਜਵਾਨਾਂ ਨੂੰ ਲਿਜਾ ਰਹੇ ਵਾਹਨ 'ਤੇ ਨਕਸਲੀਆਂ ਨੇ ਕੀਤਾ IED ਬਲਾਸਟ , 10 ਜਵਾਨ ਸ਼ਹੀਦ

By 111459pwpadmin•

ਛੱਤੀਸਗੜ੍ਹ ਦੇ ਦਾਂਤੇਵਾੜਾ ਜ਼ਿਲ੍ਹੇ ਵਿੱਚ ਅਰਨਪੁਰ ਨੇੜੇ ਬੁੱਧਵਾਰ ਨੂੰ ਡੀਆਰਜੀ (ਜ਼ਿਲ੍ਹਾ ਰਿਜ਼ਰਵ ਗਾਰਡ) ਦੇ ਜਵਾਨਾਂ ਨੂੰ ਲੈ ਕੇ ਜਾ ਰਹੇ ਇੱਕ ਵਾਹਨ ਉੱਤੇ ਇੱਕ ਆਈਈਡੀ (IED) ਹਮਲਾ ਹੋਇਆ ਹੈ। ਆਈਈਡੀ ਨੂੰ ਨਕਸਲੀਆਂ ਨੇ ਪਲਾਂਟ ਕੀਤਾ ਸੀ। ਇਸ ਹਮਲੇ 'ਚ 11 ਜਵਾਨ ਸ਼ਹੀਦ ਹੋ ਗਏ ਹਨ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਘਟਨਾ ਹੈ

ਛੱਤੀਸਗੜ੍ਹ ਦੇ ਦਾਂਤੇਵਾੜਾ ਜ਼ਿਲ੍ਹੇ ਵਿੱਚ ਅਰਨਪੁਰ ਨੇੜੇ ਬੁੱਧਵਾਰ ਨੂੰ ਡੀਆਰਜੀ (ਜ਼ਿਲ੍ਹਾ ਰਿਜ਼ਰਵ ਗਾਰਡ) ਦੇ ਜਵਾਨਾਂ ਨੂੰ ਲੈ ਕੇ ਜਾ ਰਹੇ ਇੱਕ ਵਾਹਨ ਉੱਤੇ ਇੱਕ ਆਈਈਡੀ (IED) ਹਮਲਾ ਹੋਇਆ ਹੈ। ਆਈਈਡੀ ਨੂੰ ਨਕਸਲੀਆਂ ਨੇ ਪਲਾਂਟ ਕੀਤਾ ਸੀ। ਇਸ ਹਮਲੇ 'ਚ 11 ਜਵਾਨ ਸ਼ਹੀਦ ਹੋ ਗਏ ਹਨ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਘਟਨਾ ਹੈ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ। ਲੜਾਈ ਆਪਣੇ ਅੰਤਿਮ ਪੜਾਅ 'ਤੇ ,ਨਕਸਲੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਅਧਿਕਾਰੀਆਂ ਨੇ ਦੱਸਿਆ ਕਿ ਅੱਜ ਦਾਂਤੇਵਾੜਾ ਦੇ ਅਰਨਪੁਰ ਥਾਣਾ ਅਧੀਨ ਮਾਓਵਾਦੀ ਕਾਡਰ ਦੀ ਮੌਜੂਦਗੀ ਦੀ ਖੁਫੀਆ ਸੂਚਨਾ 'ਤੇ ਨਕਸਲ ਵਿਰੋਧੀ ਮੁਹਿੰਮ ਲਈ ਦਾਂਤੇਵਾੜਾ ਤੋਂ ਡੀਆਰਜੀ ਫੋਰਸ ਨੂੰ ਰਵਾਨਾ ਕੀਤਾ ਗਿਆ ਸੀ। ਵਾਪਸੀ ਦੌਰਾਨ ਅਰਨਪੁਰ ਰੋਡ 'ਤੇ ਮਾਓਵਾਦੀਆਂ ਵੱਲੋਂ ਇਕ ਆਈਈਡੀ ਧਮਾਕਾ ਕੀਤਾ ਗਿਆ, ਜਿਸ ਕਾਰਨ 10 ਡੀਆਰਜੀ ਜਵਾਨ ਅਤੇ ਆਪਰੇਸ਼ਨ 'ਚ ਸ਼ਾਮਲ ਇਕ ਡਰਾਈਵਰ ਸ਼ਹੀਦ ਹੋ ਗਿਆ।

 ਡੀਆਰਜੀ ਯਾਨੀ ਡਿਸਟ੍ਰਿਕਟ ਰਿਜ਼ਰਵ ਗਾਰਡ, ਜੋ ਛੱਤੀਸਗੜ੍ਹ ਪੁਲਿਸ ਦੇ ਵਿਸ਼ੇਸ਼ ਜਵਾਨ ਹਨ। ਇਨ੍ਹਾਂ ਨੂੰ ਨਕਸਲੀਆਂ ਨਾਲ ਲੜਨ ਲਈ ਹੀ ਭਰਤੀ ਕੀਤਾ ਗਿਆ ਹੈ। ਇਸ ਵਿੱਚ ਆਤਮ ਸਮਰਪਣ ਕਰਨ ਵਾਲੇ ਨਕਸਲੀ ਅਤੇ ਬਸਤਰ ਦੇ ਮਾਹੌਲ ਵਿੱਚ ਵੱਡੇ ਹੋਏ ਲੋਕ ਸ਼ਾਮਲ ਹਨ। ਨਕਸਲੀਆਂ ਦੇ ਖਿਲਾਫ ਹੁਣ ਤੱਕ ਦੀ ਸਭ ਤੋਂ ਵੱਡੀ ਸਫਲਤਾ ਇਨ੍ਹਾਂ ਜਵਾਨਾਂ ਨੇ ਹਾਸਲ ਕੀਤੀ ਹੈ।

ਸੂਤਰਾਂ ਮੁਤਾਬਕ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਜੋ ਵੀ ਚਾਹੀਦਾ ਹੈ, ਉਹ ਦਿੱਤਾ ਜਾਵੇਗਾ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live