Radio Spice
Breaking News

ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ 'ਤੇ ਮਾਮਲੇ ਦੀ ਸੁਣਵਾਈ ਭਲਕੇ

By 111459pwpadmin•

ਪ੍ਰਸਿੱਧ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ 'ਤੇ ਮਾਮਲੇ ਦੀ ਸੁਣਵਾਈ 3 ਮਈ ਨੂੰ ਹੋਵੇਗੀ। ਸਥਾਨਕ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਰਿਲਾਇੰਸ ਇੰਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ, ਅਭਿਨੇਤਾ ਦਲਜੀਤ ਦੋਸਾਂਝ, ਅਭਿਨੇਤਰੀ ਪਰਿਣੀਤੀ ਚੋਪੜਾ ਅਤੇ ਮ੍ਰਿਤਕ ਗਾਇਕ ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਨੂੰ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ 'ਤੇ ਬਾ

ਪ੍ਰਸਿੱਧ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ 'ਤੇ ਮਾਮਲੇ ਦੀ ਸੁਣਵਾਈ 3 ਮਈ ਨੂੰ ਹੋਵੇਗੀ। ਸਥਾਨਕ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਰਿਲਾਇੰਸ ਇੰਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ, ਅਭਿਨੇਤਾ ਦਲਜੀਤ ਦੋਸਾਂਝ, ਅਭਿਨੇਤਰੀ ਪਰਿਣੀਤੀ ਚੋਪੜਾ ਅਤੇ ਮ੍ਰਿਤਕ ਗਾਇਕ ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਨੂੰ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ 'ਤੇ ਬਾਇਓਪਿਕ (ਫਿਲਮ) ਦੇ ਪ੍ਰਸਾਰਣ, ਰਿਲੀਜ਼, ਅਪਲੋਡ, ਸਟ੍ਰੀਮਿੰਗ ਨਾਲ ਰੋਕ ਰੱਖਿਆ ਹੈ।

ਤੱਤਕਾਲੀ ਸਿਵਲ ਜੱਜ ਸੀਨੀਅਰ ਡਵੀਜ਼ਨ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਦਿੱਗਜ ਨਿਰਮਾਤਾ ਗੁਰਦੇਵ ਸਿੰਘ ਰੰਧਾਵਾ ਦੇ ਬੇਟੇ ਇਸ਼ਜੀਤ ਰੰਧਾਵਾ ਅਤੇ ਸੰਜੋਤ ਰੰਧਾਵਾ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਉਕਤ ਆਦੇਸ਼ ਜਾਰੀ ਕੀਤੇ ਸਨ। ਪਟੀਸ਼ਨ 'ਚ ਦਲੀਲ ਦਿੱਤੀ ਗਈ ਹੈ ਕਿ ਅਮਰ ਸਿੰਘ ਚਮਕੀਲਾ ਦੀ ਵਿਧਵਾ ਨੇ 12 ਅਕਤੂਬਰ 2012 ਨੂੰ ਲਿਖਤੀ ਰੂਪ 'ਚ ਉਨ੍ਹਾਂ ਦੇ ਪਿਤਾ ਨੂੰ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦਾ ਅਧਿਕਾਰ ਦਿੱਤਾ ਸੀ। ਉਕਤ ਉਦੇਸ਼ ਲਈ ਉਹ 5 ਲੱਖ ਰੁਪਏ ਵੀ ਲੈ ਚੁੱਕੀ ਹੈ ਅਤੇ ਉਕਤ ਸਮਝੌਤੇ/ਲੇਖਨ ਨਾਲ ਬੰਨ੍ਹੇ ਰਹਿਣ ਦਾ ਵਚਨ ਦਿੱਤਾ ਸੀ। ਬਾਇਓਪਿਕ ਬਣਾਉਣ ਲਈ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਸੀ। ਉਨ੍ਹਾਂ ਮੁਤਾਬਕ 3 ਨਵੰਬਰ, 2022 ਨੂੰ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ।

ਪਟੀਸ਼ਨਕਰਤਾ ਨੇ ਜਦ ਉਪਰੋਕਤ ਬਾਇਓਪਿਕ ਬਣਾਉਣ ਦਾ ਇੰਤਜ਼ਾਮ ਕਰਨਾ ਸ਼ੁਰੂ ਕੀਤਾ ਅਤੇ ਗੁਰਮੇਲ ਕੌਰ ਨਾਲ ਸੰਪਰਕ ਕੀਤਾ ਤਾਂ ਕਿਸੇ ਨਾ ਕਿਸੇ ਬਹਾਨੇ ਮਾਮਲੇ ਨੂੰ ਲੰਮਾ ਖਿੱਚਣ ਲੱਗੀ। ਬਾਅਦ ਵਿਚ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਕਿਸੇ ਨਾਲ ਮਿਲੀਭੁਗਤ ਕਰ ਕੇ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ਦੀ ਜੀਵਨੀ 'ਤੇ ਫਿਲਮ ਬਣਾ ਰਹੇ ਹਨ। ਉਨ੍ਹਾਂ ਨੂੰ ਇਹ ਸਭ ਬੰਦ ਕਰਨ ਦੀ ਗੁਹਾਰ ਲਗਾਈ ਪਰ ਉਹ ਨਹੀਂ ਮੰਨੇ। ਪਟੀਸ਼ਨਕਰਤਾਵਾਂ ਨੇ ਕਿਹਾ ਕਿ ਜੇਕਰ ਇਹ ਸਾਰੇ ਵਿਅਕਤੀ ਆਪਣੇ ਮਕਸਦ 'ਚ ਕਾਮਯਾਬ ਹੋ ਜਾਂਦੇ ਹਨ ਤਾਂ ਇਸ ਨਾਲ ਉਨ੍ਹਾਂ ਨੂੰ ਭਾਰੀ ਨੁਕਸਾਨ ਹੋਵੇਗਾ। ਅਦਾਲਤ ਨੇ ਫਿਲਮ ਦੀ ਰਿਲੀਜ਼ 'ਤੇ ਸਟੇਅ ਜਾਰੀ ਕਰਦੇ ਹੋਏ ਉਕਤ ਸਾਰਿਆਂ ਨੂੰ ਅਦਾਲਤ 'ਚ ਤਲਬ ਕੀਤਾ ਸੀ, ਜਿਸ 'ਚੋਂ ਕੁਝ ਪੇਸ਼ ਵੀ ਹੋ ਚੁੱਕੇ ਹਨ, ਜਦਕਿ ਹੋਰਾਂ ਨੂੰ ਹੁਣ ਸੰਮਨ ਭੇਜੇ ਗਏ ਹਨ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live