Radio Spice
Breaking News

ਸਰਕਾਰ ਨੇ ਪਹਿਲਵਾਨਾਂ ਨੂੰ ਗੱਲਬਾਤ ਲਈ ਫਿਰ ਦਿੱਤਾ ਸੱਦਾ, ਅਨੁਰਾਗ ਠਾਕੁਰ ਨੇ ਕਿਹਾ- ਚਰਚਾ ਲਈ ਤਿਆਰ ਹਾਂ

By 111459pwpadmin•

ਸਰਕਾਰ ਨੇ ਪਹਿਲਵਾਨਾਂ ਨੂੰ ਫਿਰ ਤੋਂ ਗੱਲਬਾਤ ਲਈ ਸੱਦਾ ਦਿੱਤਾ ਹੈ। ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਇਹ ਜਾਣਕਾਰੀ ਦਿੱਤੀ ਹੈ। ਖੇਡ ਮੰਤਰੀ ਨੇ ਟਵੀਟ ਕੀਤਾ, ''ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਇਕ ਵਾਰ ਫਿਰ ਪਹਿਲਵਾਨਾਂ ਨੂੰ ਇਸ ਲਈ ਸੱਦਾ ਦਿੱਤਾ ਹੈ"। ਇਸ ਤੋਂ ਪਹਿਲਾਂ ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਮੀਡੀ

ਸਰਕਾਰ ਨੇ ਪਹਿਲਵਾਨਾਂ ਨੂੰ ਫਿਰ ਤੋਂ ਗੱਲਬਾਤ ਲਈ ਸੱਦਾ ਦਿੱਤਾ ਹੈ। ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਇਹ ਜਾਣਕਾਰੀ ਦਿੱਤੀ ਹੈ। ਖੇਡ ਮੰਤਰੀ ਨੇ ਟਵੀਟ ਕੀਤਾ, ''ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਇਕ ਵਾਰ ਫਿਰ ਪਹਿਲਵਾਨਾਂ ਨੂੰ ਇਸ ਲਈ ਸੱਦਾ ਦਿੱਤਾ ਹੈ"।

ਇਸ ਤੋਂ ਪਹਿਲਾਂ ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਸੀ ਕਿ ਪਹਿਲਵਾਨਾਂ ਅਤੇ ਉਨ੍ਹਾਂ ਦੇ ਕੋਚਾਂ ਨੇ ਸ਼ਨੀਵਾਰ (3 ਜੂਨ) ਰਾਤ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਪੂਨੀਆ ਨੇ ਕਿਹਾ ਸੀ ਕਿ ਗ੍ਰਹਿ ਮੰਤਰੀ ਨੇ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਹੈ।

ਬਜਰੰਗ ਪੂਨੀਆ ਸਮੇਤ ਪਹਿਲਵਾਨਾਂ ਨੇ ਕਿਹਾ- ਨੌਕਰੀ ਦਾ ਡਰ ਨਾ ਦਿਖਾਓ

ਇਸ ਤੋਂ ਪਹਿਲਾਂ ਸੋਮਵਾਰ (5 ਜੂਨ) ਨੂੰ ਖਬਰ ਆਈ ਸੀ ਕਿ ਪਹਿਲਵਾਨ ਰੇਲਵੇ 'ਚ ਨੌਕਰੀ 'ਤੇ ਪਰਤ ਗਏ ਹਨ। ਇਸ 'ਤੇ ਚੋਟੀ ਦੇ ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੇ ਸੋਮਵਾਰ (5 ਜੂਨ) ਨੂੰ ਟਵੀਟ ਕੀਤਾ, "ਸਾਡੇ ਮੈਡਲਾਂ ਨੂੰ 15-15 ਰੁਪਏ ਦੇ ਕਹਿਣ ਵਾਲੇ ਹੁਣ ਸਾਡੀ ਨੌਕਰੀ ਦੇ ਪਿੱਛੇ ਪਏ ਨੇ। ਸਾਡੀ ਜ਼ਿੰਦਗੀ ਦਾਅ 'ਤੇ ਲੱਗੀ ਹੋਈ ਹੈ, ਉਸ ਦੇ ਸਾਹਮਣੇ ਨੌਕਰੀ ਬਹੁਤ ਛੋਟੀ ਚੀਜ਼ ਹੈ। ਜੇਕਰ ਨੌਕਰੀ ਨੂੰ ਇਨਸਾਫ਼ ਦੇ ਰਾਹ ਵਿੱਚ ਰੋੜਾ ਬਣਦਾ ਦੇਖਿਆ ਗਿਆ ਤਾਂ ਅਸੀਂ ਇਸ ਨੂੰ ਛੱਡਣ ਵਿੱਚ ਦਸ ਸਕਿੰਟ ਵੀ ਨਹੀਂ ਲਵਾਂਗੇ। ਨੌਕਰੀ ਦਾ ਡਰ ਨਾ ਦਿਖਾਓ"।

ਇੱਕ ਹੋਰ ਟਵੀਟ ਵਿੱਚ ਪਹਿਲਵਾਨ ਬਜਰੰਗ ਪੂਨੀਆ ਨੇ ਦੇਸ਼ ਵਾਸੀਆਂ ਨੂੰ ਕਿਸੇ ਵੀ ਅਫਵਾਹ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਨਸਾਫ਼ ਮਿਲਣ ਤੱਕ ਲੜਾਈ (ਅੰਦੋਲਨ) ਜਾਰੀ ਰਹੇਗੀ।

ਬ੍ਰਿਜ ਭੂਸ਼ਣ ਸਿੰਘ ਖਿਲਾਫ ਪਹਿਲਵਾਨਾਂ ਦੇ ਪ੍ਰਦਰਸ਼ਨ ਦਾ ਮਾਮਲਾ

ਇਸ ਸਾਲ 18 ਜਨਵਰੀ ਨੂੰ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਸਮੇਤ 30 ਦੇ ਕਰੀਬ ਪਹਿਲਵਾਨ ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੇ ਸਨ, ਜਿਨ੍ਹਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਕਾਰਵਾਈ ਦੀ ਮੰਗ ਕੀਤੀ ਸੀ। 19 ਜਨਵਰੀ ਨੂੰ ਪਹਿਲਵਾਨਾਂ ਦੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਦੇਰ ਤੱਕ ਗੱਲਬਾਤ ਹੋਈ। ਫਿਰ ਬਜਰੰਗ ਪੂਨੀਆ, ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਰਵੀ ਦਹੀਆ ਨੇ ਖੇਡ ਮੰਤਰੀ ਨਾਲ ਮੁਲਾਕਾਤ ਕੀਤੀ। ਸਰਕਾਰ ਨੇ ਪਹਿਲਵਾਨਾਂ ਨੂੰ ਮਾਮਲੇ ਵਿੱਚ ਕਾਰਵਾਈ ਦਾ ਭਰੋਸਾ ਦਿੱਤਾ ਸੀ।

ਇਸ ਤੋਂ ਬਾਅਦ 23 ਅਪ੍ਰੈਲ ਨੂੰ ਪਹਿਲਵਾਨ ਮੁੜ ਜੰਤਰ-ਮੰਤਰ 'ਤੇ ਧਰਨੇ 'ਤੇ ਬੈਠ ਗਏ। ਪਹਿਲਵਾਨ ਲਗਾਤਾਰ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਖ਼ਿਲਾਫ਼ ਦੋ ਐਫਆਈਆਰ ਦਰਜ ਕੀਤੀਆਂ ਹਨ। 28 ਮਈ ਨੂੰ ਪਹਿਲਵਾਨਾਂ ਨੇ ਨਵੀਂ ਪਾਰਲੀਮੈਂਟ ਨੇੜੇ ਮਹਿਲਾ ਮਹਾਪੰਚਾਇਤ ਕਰਵਾਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਕੇ ਉਨ੍ਹਾਂ ਦਾ ਸਮਾਨ ਜੰਤਰ-ਮੰਤਰ ਤੋਂ ਹਟਾ ਦਿੱਤਾ।

ਇਸ ਤੋਂ ਬਾਅਦ ਪਹਿਲਵਾਨਾਂ ਨੇ ਹਰਿਦੁਆਰ ਵਿੱਚ ਗੰਗਾ ਨਦੀ ਵਿੱਚ ਆਪਣੇ ਤਗਮੇ ਸੁੱਟਣ ਦੀ ਕੋਸ਼ਿਸ਼ ਕੀਤੀ। ਉਧਰ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਤੇ ਹੋਰ ਸਮਰਥਕਾਂ ਦੇ ਸੱਦੇ ’ਤੇ ਕਿਸਾਨਾਂ ਨੇ ਆਪਣੇ ਤਗਮੇ ਨਹੀਂ ਵਹਾਏ। ਪਹਿਲਵਾਨਾਂ ਦੇ ਸਮਰਥਨ ਵਿੱਚ ਕਿਸਾਨਾਂ ਨੇ ਯੂਪੀ ਦੇ ਮੁਜ਼ੱਫਰਨਗਰ ਵਿੱਚ ਅਤੇ 2 ਜੂਨ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਖਾਪ ਮਹਾਂਪੰਚਾਇਤ ਦਾ ਆਯੋਜਨ ਕੀਤਾ।

ਇਸ ਦੌਰਾਨ, ਮੰਗਲਵਾਰ (6 ਜੂਨ) ਨੂੰ ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਦੇ ਸਾਥੀਆਂ ਅਤੇ ਯੂਪੀ ਦੇ ਗੋਂਡਾ ਸਥਿਤ ਉਸਦੀ ਰਿਹਾਇਸ਼ 'ਤੇ ਕੰਮ ਕਰਨ ਵਾਲੇ ਲੋਕਾਂ ਦੇ ਵੀ ਬਿਆਨ ਦਰਜ ਕੀਤੇ, ਜੋ ਉਸ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮੱਦੇਨਜ਼ਰ ਹੈ। ਇਸ ਸਮੇਂ ਪਹਿਲਵਾਨਾਂ ਨੇ ਕਿਹਾ ਹੈ ਕਿ ਇਨਸਾਫ਼ ਮਿਲਣ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live