Radio Spice
Breaking News

ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ,  ਸਾਉਣੀ ਦੀਆਂ ਫ਼ਸਲਾਂ ਦੇ MSP 'ਚ ਕੀਤਾ ਵਾਧੇ ਦਾ ਐਲਾਨ

By 111459pwpadmin•

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਹੋਈ ਕੈਬਨਿਟ ਮੀਟਿੰਗ 'ਚ ਕੇਂਦਰ ਸਰਕਾਰ ਨੇ ਅੱਜ ਵੱਡਾ ਫੈਸਲਾ ਲਿਆ ਹੈ। ਅੱਜ ਸਰਕਾਰ ਨੇ ਕਈ ਫ਼ਸਲਾਂ ਦੀ MSP ਯਾਨੀ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰ ਦਿੱਤਾ ਹੈ। ਇਸ ਵਾਰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ, ਜਿਸ ਦਾ ਸਿੱਧਾ ਲਾਭ ਕਿਸਾਨਾਂ ਨੂੰ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ 'ਚ ਹੋਈ ਕੈਬਨਿਟ ਮੀਟਿੰਗ 'ਚ ਕੇਂਦਰ ਸਰਕਾਰ ਨੇ ਅੱਜ ਵੱਡਾ ਫੈਸਲਾ ਲਿਆ ਹੈ। ਅੱਜ ਸਰਕਾਰ ਨੇ ਕਈ ਫ਼ਸਲਾਂ ਦੀ MSP ਯਾਨੀ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰ ਦਿੱਤਾ ਹੈ। ਇਸ ਵਾਰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ, ਜਿਸ ਦਾ ਸਿੱਧਾ ਲਾਭ ਕਿਸਾਨਾਂ ਨੂੰ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਝੋਨੇ 'ਤੇ ਘੱਟੋ-ਘੱਟ ਸਮਰਥਨ ਮੁੱਲ 7 ਫੀਸਦੀ ਵਧਾਇਆ ਗਿਆ ਹੈ।

ਸਰਕਾਰ ਦੇ ਇਸ ਫੈਸਲੇ ਨਾਲ ਸੂਰਜਮੁਖੀ, ਝੋਨਾ ਅਤੇ ਕਪਾਹ, ਮੂੰਗਫਲੀ ਅਤੇ ਸੋਇਆਬੀਨ ਉਗਾਉਣ ਵਾਲੇ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ। ਕੇਂਦਰੀ ਮੰਤਰੀ ਪਿਊਸ਼ ਗੋਇਲ ਅਨੁਸਾਰ ਮੂੰਗੀ ਦੀ ਦਾਲ 'ਤੇ MSP 'ਚ 10.4%, ਮੂੰਗਫਲੀ 'ਤੇ 9%, ਤਿਲ 'ਤੇ 10.3%, ਝੋਨਾ 'ਤੇ 7%, ਜਵਾਰ, ਬਾਜਰਾ, ਰਾਗੀ, ਮੇਜ਼, ਅਰਹਰ ਦੀ ਦਾਲ, ਉੜਦ ਦਾਲ, ਸੋਇਆਬੀਨ, ਸੂਰਜਮੁਖੀ ਬੀਜ 'ਤੇ ਵਿੱਤੀ ਸਾਲ 2023-2024 ਲਈ ਲਗਭਗ 6-7% ਦਾ ਵਾਧਾ ਕੀਤਾ ਗਿਆ ਹੈ। ਮੰਤਰੀ ਮੰਡਲ ਨੇ ਸਾਲ 2023-24 ਲਈ ਝੋਨੇ 'ਤੇ MSP 'ਚ 143 ਰੁਪਏ ਵਧਾ ਕੇ 2183 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ।

ਜਿਸ ਵਿੱਚ ਅਰਹਰ ਦੀ ਦਾਲ ਦੇ MSP 'ਚ 400 ਰੁਪਏ ਦਾ ਵਾਧਾ ਕਰਕੇ 7000 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ। ਉੜਦ ਦਾਲ ਦੀ  MSP 'ਚ 350 ਰੁਪਏ ਦਾ ਵਾਧਾ ਕਰਕੇ 6950 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਮੂੰਗੀ ਦੀ MSP 'ਚ 10.4 ਫੀਸਦੀ ਵਾਧਾ ਕਰਕੇ  7755 ਰੁਪਏ ਤੋਂ ਵਧਾ ਕੇ 8558 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।

ਹੋਰ ਦਾਲਾਂ ਦੀ  ਹੋਵੇਗੀ ਬਿਜਾਈ !

ਮੰਤਰੀ ਮੰਡਲ ਨੇ ਕਿਹਾ ਹੈ ਕਿ 2023-24 ਦੇ ਮੰਡੀਕਰਨ ਸੀਜ਼ਨ ਲਈ ਸਰਕਾਰ ਦਾ ਇਹ ਫੈਸਲਾ ਕਿਸਾਨਾਂ ਲਈ ਬਹੁਤ ਲਾਭਦਾਇਕ ਹੋਵੇਗਾ, ਜੋ ਹੋਰ ਦਾਲਾਂ ਦੀ ਬਿਜਾਈ ਕਰਨ ਲਈ ਪ੍ਰੇਰਿਤ ਹੋਣਗੇ ਅਤੇ ਉਪਜ ਦੀ ਉੱਚ ਕੀਮਤ ਪ੍ਰਾਪਤ ਕਰਨਗੇ। ਵਪਾਰੀਆਂ ਤੋਂ ਲੈ ਕੇ ਮਿੱਲਰਾਂ ਤੱਕ, ਸਰਕਾਰ ਨੇ ਅਰਹਰ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਦੀ ਮੰਗ ਕੀਤੀ ਸੀ ਤਾਂ ਜੋ ਦੇਸ਼ ਵਿੱਚ ਅਰਹਰ ਦਾਲ ਦਾ ਵੱਧ ਉਤਪਾਦਨ ਹੋ ਸਕੇ। ਪਿਛਲੇ ਕੁਝ ਮਹੀਨਿਆਂ 'ਚ ਅਰਹਰ ਦੀ ਦਾਲ ਦੀਆਂ ਕੀਮਤਾਂ 'ਚ 10 ਫੀਸਦੀ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ। ਇਸ ਸਮੇਂ ਅਰਹਰ ਦੀ ਦਾਲ ਦਾ ਘੱਟੋ-ਘੱਟ ਸਮਰਥਨ ਮੁੱਲ 7755 ਰੁਪਏ ਪ੍ਰਤੀ ਕੁਇੰਟਲ ਮੂੰਗੀ ਦੀ ਦਾਲ ਤੋਂ ਘੱਟ ਹੈ। ਦੇਸ਼ ਵਿੱਚ ਅਰਹਰ ਦੀ ਦਾਲ ਦੀ ਖਪਤ ਨੂੰ ਪੂਰਾ ਕਰਨ ਲਈ, ਸਰਕਾਰ ਨੇ ਘਰੇਲੂ ਬਾਜ਼ਾਰ ਵਿੱਚ ਵਧਦੀਆਂ ਕੀਮਤਾਂ ਨੂੰ ਰੋਕਣ ਲਈ 2023-24 ਦੇ ਮਾਰਕੀਟਿੰਗ ਸੀਜ਼ਨ ਲਈ ਅਰਹਰ ਦੀ ਦਾਲ ਦੀ ਵਾਧੂ ਮਾਤਰਾ ਦਰਾਮਦ ਕੀਤੀ ਹੈ।

ਝੋਨੇ ਦੀ MSP ਵੀ ਵਧੀ 

ਝੋਨੇ 'ਤੇ MSP 'ਚ 143 ਰੁਪਏ ਵਧਾ ਕੇ 2183 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਗ੍ਰੇਡ ਏ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2060 ਰੁਪਏ ਤੋਂ ਵਧਾ ਕੇ 2203 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਮੱਕੀ ਦਾ ਘੱਟੋ-ਘੱਟ ਸਮਰਥਨ ਮੁੱਲ 1962 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2090 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਕਪਾਹ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 9 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਮੂੰਗਫਲੀ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 9 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਕੇਂਦਰੀ ਵਣਜ, ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਪਿਊਸ਼ ਗੋਇਲ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਵਿੱਚ ਇਸ ਸਾਲ  ਘੱਟੋ-ਘੱਟ ਸਮਰਥਨ ਮੁੱਲ ਵਿੱਚ ਸਭ ਤੋਂ ਵੱਧ ਵਾਧਾ ਕੀਤਾ ਗਿਆ ਹੈ। ਸਰਕਾਰ ਨੇ MSP ਨੂੰ ਲਾਗਤ ਤੋਂ 50 ਫੀਸਦੀ ਜ਼ਿਆਦਾ ਰੱਖਣ ਦਾ ਫੈਸਲਾ ਕੀਤਾ ਸੀ। ਅਤੇ ਇਸ ਅਨੁਸਾਰ ਐਮਐਸਪੀ ਵਿੱਚ ਵਾਧਾ ਕੀਤਾ ਗਿਆ ਹੈ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live