Radio Spice
Breaking News

ਕਿਸਾਨਾਂ ਦੀ ਗ੍ਰਿਫ਼ਤਾਰੀ ਦਾ ਪੂਰੇ ਪੰਜਾਬ 'ਚ ਵਿਰੋਧ, ਬਠਿੰਡਾ-ਬਟਾਲਾ-ਲੁਧਿਆਣਾ ਸਣੇ ਇਨ੍ਹਾਂ ਜ਼ਿਲ੍ਹਿਆਂ 'ਚ ਨੈਸ਼ਨਲ ਹਾਈਵੇ ਜਾਮ; ਲੋਕ ਪਰੇਸ਼ਾਨ

By 111459pwpadmin•

ਪਟਿਆਲਾ 'ਚ ਮਰਨ ਵਰਤ 'ਤੇ ਬੈਠੇ ਕਿਸਾਨਾਂ ਨੂੰ ਪੁਲਿਸ ਵੱਲੋਂ ਜਬਰੀ ਚੁੱਕ ਲਏ ਜਾਣ ਦਾ ਵਿਰੋਧ ਪੂਰੇ ਪੰਜਾਬ ਦੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਬਟਾਲਾ, ਬਠਿੰਡਾ, ਬਰਨਾਲਾ, ਲੁਧਿਆਣਾ ਤੇ ਫ਼ਤਹਿਗੜ੍ਹ ਸਾਹਿਬ 'ਚ ਕਿਸਾਨਾਂ ਨੇ ਨੈਸ਼ਨਲ ਹਾਈਵੇ ਜਾਮ ਕਰ ਦਿੱਤੇ ਹਨ ਜਿਸ ਕਾਰਨ ਲੰਮੇ ਜਾਮ ਲੱਗ ਗਏ ਹਨ। ਜਾਮ 'ਚ ਫਸੇ ਲੋਕਾਂ ਦਾ ਗਰਮੀ ਨਾਲ ਬੁਰਾ ਹਾਲ ਹੈ। ਬਟਾਲਾ 'ਚ ਕਿਸਾਨ

ਕਿਸਾਨਾਂ ਦੀ ਗ੍ਰਿਫ਼ਤਾਰੀ ਦਾ ਪੂਰੇ ਪੰਜਾਬ 'ਚ ਵਿਰੋਧ, ਬਠਿੰਡਾ-ਬਟਾਲਾ-ਲੁਧਿਆਣਾ ਸਣੇ ਇਨ੍ਹਾਂ ਜ਼ਿਲ੍ਹਿਆਂ 'ਚ ਨੈਸ਼ਨਲ ਹਾਈਵੇ ਜਾਮ; ਲੋਕ ਪਰੇਸ਼ਾਨ

ਪਟਿਆਲਾ 'ਚ ਮਰਨ ਵਰਤ 'ਤੇ ਬੈਠੇ ਕਿਸਾਨਾਂ ਨੂੰ ਪੁਲਿਸ ਵੱਲੋਂ ਜਬਰੀ ਚੁੱਕ ਲਏ ਜਾਣ ਦਾ ਵਿਰੋਧ ਪੂਰੇ ਪੰਜਾਬ ਦੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਬਟਾਲਾ, ਬਠਿੰਡਾ, ਬਰਨਾਲਾ, ਲੁਧਿਆਣਾ ਤੇ ਫ਼ਤਹਿਗੜ੍ਹ ਸਾਹਿਬ 'ਚ ਕਿਸਾਨਾਂ ਨੇ ਨੈਸ਼ਨਲ ਹਾਈਵੇ ਜਾਮ ਕਰ ਦਿੱਤੇ ਹਨ ਜਿਸ ਕਾਰਨ ਲੰਮੇ ਜਾਮ ਲੱਗ ਗਏ ਹਨ। ਜਾਮ 'ਚ ਫਸੇ ਲੋਕਾਂ ਦਾ ਗਰਮੀ ਨਾਲ ਬੁਰਾ ਹਾਲ ਹੈ।

ਬਟਾਲਾ 'ਚ ਕਿਸਾਨਾਂ ਨੇ ਅੰਮ੍ਰਿਤਸਰ-ਪਠਾਨਕੋਟ ਹਾਈਵੇ ਜਾਮ ਕਰ ਦਿੱਤਾ ਹੈ। ਕਿਸਾਨਾਂ ਦੇ ਧਰਨੇ ਲਗਾਉਣ ਨਾਲ ਹਾਈਵੇ 'ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਕਿਸਾਨ ਆਗੂ ਮੁਖਤਾਰ ਸਿੰਘ ਉਗਰੇਵਾਲ ਨੇ ਕਿਹਾ ਕਿ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਤੇ ਜ਼ੋਰ-ਜਬਰ ਕੀਤਾ ਗਿਆ ਹੈ ਉਸ ਨੂੰ ਲੈ ਕੇ ਇਹ ਧਰਨਾ ਲਗਾਇਆ ਗਿਆ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੇ ਧਰਨੇ ਦੀ ਖ਼ਬਰ ਸੁਣਦਿਆਂ ਹੀ ਵੱਡੀ ਗਿਣਤੀ ਪੁਲਿਸ ਜਵਾਨ ਅਤੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਕੜਾਕੇ ਦੀ ਗਰਮੀ ਕਾਰਨ ਲੋਕ ਜਾਮ 'ਚ ਫਸੇ ਤੇ ਭਾਰੀ ਪਰੇਸ਼ਾਨ ਹੋਏ।

ਬਠਿੰਡਾ 'ਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ (ਡੱਲੇਵਾਲ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਯੂਨੀਅਨ ਦੀ ਮੌੜ ਇਕਾਈ ਨੇ ਮੌੜ-ਰਾਮਾਂ ਓਵਰਬ੍ਰਿਜ ’ਤੇ ਧਰਨਾ ਲਗਾ ਕੇ ਸੜਕ ਜਾਮ ਕਰ ਦਿੱਤਾ ਹੈ। ਗੋਨਿਆਣਾ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਕਾਰਨ ਰਾਹਗੀਰ ਪਰੇਸ਼ਾਨ ਹੋ ਰਹੇ ਹਨ।

ਬਰਨਾਲਾ 'ਚ ਕਿਸਾਨ ਯੂਨੀਅਨ ਵੱਲੋਂ ਚੰਡੀਗੜ੍ਹ-ਬਠਿੰਡਾ ਹਾਈਵੇ 'ਤੇ ਪੁਲਿਸ ਸਟੇਸ਼ਨ ਸਾਹਮਣੇ ਧਰਨਾ ਲਾ ਕੇ ਦੋਹਾਂ ਪਾਸਿਆਂ ਤੋਂ ਟ੍ਰੈਫਿਕ ਜਾਮ ਲਗਾ ਦਿੱਤਾ ਗਿਆ ਹੈ। ਕਿਸਾਨਾਂ 'ਤੇ ਪਟਿਆਲਾ 'ਚ ਹੋਈ ਕਾਰਵਾਈ ਦੇ ਵਿਰੋਧ 'ਚ ਇਹ ਜਾਮ ਲਗਾਇਆ ਗਿਆ ਹੈ।

ਸਰਹੰਦ 'ਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ ਏਕਤਾ) ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਗ੍ਰਿਫ਼ਤਾਰ ਕਰਨ ਦੇ ਸਬੰਧ ਵਿਚ ਸਰਹਿੰਦ-ਚੰਡੀਗੜ੍ਹ ਰੋਡ 'ਤੇ ਪਿੰਡ ਬਡਾਲੀ ਆਲਾ ਸਿੰਘ ਵਿਖੇ ਕਿਸਾਨ ਰੋਡ ਜਾਮ ਕਰ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਪਹੁੰਚੀ ਹੋਈ ਹੈ।

ਲੁਧਿਆਣਾ-ਚੰਡੀਗੜ੍ਹ ਰੋਡ 'ਤੇ ਨੀਲੂ ਪੁਲ ਨੇੜੇ ਬੀਕੇਯੂ ਸਿੱਧੂ ਦੇ ਕਿਸਾਨਾਂ ਨੇ ਟਰੈਕਟਰ ਟਰਾਲੀ ਲਗਾ ਕੇ ਸੜਕ ਜਾਮ ਕਰ ਦਿੱਤੀ ਤੇ ਭਾਰੀ ਰੋਸ ਪ੍ਰਦਰਸ਼ਨ ਕੀਤਾ। ਧਰਨੇ 'ਤੇ ਬੈਠੇ ਬਲਰਾਜ ਸਿੰਘ ਨੇ ਦੱਸਿਆ ਕਿ ਪਟਿਆਲਾ 'ਚ ਸਾਡੀ ਯੂਨੀਅਨ ਦੇ ਮਰਨ ਵਰਤ 'ਤੇ ਬੈਠੇ ਕਿਸਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਤੇ ਅੱਜ ਅਸੀਂ ਮੋਰਚਾ ਲਾਉਣ ਦੇ ਵਿਰੋਧ 'ਚ ਲੁਧਿਆਣਾ ਚੰਡੀਗੜ੍ਹ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਾਂ। ਅਸੀਂ ਮੰਗ ਕਰਦੇ ਹਾਂ ਕਿ ਜਦੋਂ ਤਕ ਸਾਡੀ ਯੂਨੀਅਨ ਦੇ ਗ੍ਰਿਫਤਾਰ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਵੇਗਾ, ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live