Radio Spice
Breaking News

ਪੰਜਾਬ ਸਰਕਾਰ ਕਬਜ਼ੇ 'ਚ ਲੈਣ ਲੱਗੀ ਪਰਲ ਕੰਪਨੀ ਦੀਆਂ ਜਾਇਦਾਦਾਂ, ਲੋਕਾਂ ਦੇ ਵਾਪਸ ਆਉਣਗੇ ਪੈਸੇ !

By 111459pwpadmin•

ਪੰਜਾਬ ਵਿੱਚ ਪਰਲ ਕੰਪਨੀ(ਪਰਲ ਸਕੈਮ) ਦਾ ਮਾਮਲਾ ਲੰਬੇ ਸਮੇਂ ਤੋਂ ਚਰਚਾ ਵਿੱਚ ਹੈ ਤੇ ਹੁਣ ਇਸ ਬਾਬਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਚਿੱਟ ਫੰਡ ਕੰਪਨੀ ਪਰਲ ਦੀਆਂ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਲੈਣ ਵਿੱਚ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਸਰਕਾਰ ਨੇ ਪੰਜਾਬ ਵਿੱਚ ਚਿੱਟ ਫ

ਪੰਜਾਬ ਵਿੱਚ ਪਰਲ ਕੰਪਨੀ(ਪਰਲ ਸਕੈਮ) ਦਾ ਮਾਮਲਾ ਲੰਬੇ ਸਮੇਂ ਤੋਂ ਚਰਚਾ ਵਿੱਚ ਹੈ ਤੇ ਹੁਣ ਇਸ ਬਾਬਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਚਿੱਟ ਫੰਡ ਕੰਪਨੀ ਪਰਲ ਦੀਆਂ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਲੈਣ ਵਿੱਚ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਸਰਕਾਰ ਨੇ ਪੰਜਾਬ ਵਿੱਚ ਚਿੱਟ ਫੰਡ ਕੰਪਨੀ “ਪਰਲ” ਦੀਆਂ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ.. ਕਾਨੂੰਨੀ ਕਾਰਵਾਈ ਪੂਰੀ ਕਰਕੇ ਜਲਦੀ ਹੀ ਨਿਲਾਮੀ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ.

https://twitter.com/BhagwantMann/status/1674345559375872001?s=20

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਲੋਕਾਂ ਦਾ ਪੈਸਾ ਲੁੱਟਣ ਵਾਲੀਆਂ ਚਿੱਟਫੰਡ ਕੰਪਨੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰਲ ਤੇ ਕਰਾਊਨ ਵਰਗੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਆਮ ਲੋਕਾਂ ਦਾ ਇੱਕ-ਇੱਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ। 

ਕੀ ਹੈ ਪੂਰਾ ਮਾਮਲਾ

ਪੰਜਾਬ 'ਚ ਕੁਝ ਸਾਲ ਪਹਿਲਾਂ ਪਰਲ ਕੰਪਨੀ ਵੱਲੋਂ ਲੋਕਾਂ ਦੇ ਕਰੋੜਾਂ ਰੁਪਏ ਹੜੱਪ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਪਰਲ ਸਕੈਮ ਵੀ ਕਿਹਾ ਜਾਂਦਾ ਹੈ। ਇਸ ’ਚ ਮੱਧ ਵਰਗ ਦੇ ਲੋਕਾਂ ਦਾ ਕਰੋੜਾਂ ਰੁਪਇਆ ਡੁੱਬ ਗਿਆ ਸੀ। ਇਸ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਕੰਪਨੀ ਦੇ ਮਾਲਕ ਨਿਰਮਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜੋ ਹਾਲੇ ਵੀ ਜੇਲ੍ਹ ’ਚ ਹੈ ਪਰ ਲੋਕਾਂ ਦੇ ਪੈਸੇ ਅਜੇ ਤੱਕ ਵਾਪਸ ਨਹੀਂ ਕੀਤੇ। ਹਾਸਲ ਜਾਣਕਾਰੀ ਅਨੁਸਾਰ ਪਰਲ ਕੰਪਨੀ ਨੇ ਪੰਜਾਬ ਵਿੱਚ ਦਸ ਸਾਲਾਂ ਵਿੱਚ ਸਭ ਤੋਂ ਵੱਧ ਲੋਕਾਂ ਦੀ ਲੁੱਟ ਸੰਗਰੂਰ, ਬਰਨਾਲਾ, ਮਲੇਰਕੋਟਲਾ ਤੇ ਬਠਿੰਡਾ ਵਿੱਚ ਕੀਤੀ ਹੈ। ਕੰਪਨੀ ਨੇ ਮਾਲਵੇ ਦੇ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਮੋਟੀ ਰਿਟਰਨ ਦਾ ਲਾਲਚ ਦੇ ਕੇ 5 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰੀ ਹੈ। 

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live