Radio Spice
Breaking News

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਬਠਿੰਡਾ ਰੇਂਜ ਵਿੱਚ ਘੇਰਾਬੰਦੀ, 41 ਬਦਮਾਸ਼ ਗ੍ਰਿਫ਼ਤਾਰ, ਨਸ਼ੀਲੇ ਪਦਾਰਥ ਬਰਾਮਦ

By 111459pwpadmin•

ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ਵਿੱਚ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਖ਼ਿਲਾਫ਼ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਭਿਆਨ ਚਲਾਇਆ ਹੈ। ਅਧਿਕਾਰਤ ਬਿਆਨ ਮੁਤਾਬਕ, ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਕੀਤਾ ਗਿਆ। ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਰੇਂਜ ਦੇ ਦੋਵੇਂ ਜ਼ਿਲ੍ਹਿਆਂ ਬਠਿੰਡਾ ਅਤੇ ਮਾਨਸਾ ਵਿੱਚ ਇਹ ਮੁ

ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ਵਿੱਚ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਖ਼ਿਲਾਫ਼ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਭਿਆਨ ਚਲਾਇਆ ਹੈ। ਅਧਿਕਾਰਤ ਬਿਆਨ ਮੁਤਾਬਕ, ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਕੀਤਾ ਗਿਆ। ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਰੇਂਜ ਦੇ ਦੋਵੇਂ ਜ਼ਿਲ੍ਹਿਆਂ ਬਠਿੰਡਾ ਅਤੇ ਮਾਨਸਾ ਵਿੱਚ ਇਹ ਮੁਹਿੰਮ ਸੋਮਵਾਰ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਇੱਕੋ ਸਮੇਂ ਚਲਾਈ ਗਈ। ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨੂੰ ਪੁਲਿਸ ਕਰਮਚਾਰੀਆਂ ਦੀ ਭਾਰੀ ਤੈਨਾਤੀ ਦੇ ਵਿਚਕਾਰ ਆਪ੍ਰੇਸ਼ਨ ਦੀ ਸਾਵਧਾਨੀ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ।

41 ਸਮਾਜ ਵਿਰੋਧੀ ਅਨਸਰ ਗ੍ਰਿਫਤਾਰ

ਦੱਸ ਦੇਈਏ ਕਿ ਇਸ ਮੁਹਿੰਮ ਦੀ ਸ਼ੁਰੂਆਤ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਬਠਿੰਡਾ ਰੇਂਜ) ਐੱਸ.ਪੀ.ਐੱਸ. ਪਰਮਾਰ ਦੀ ਨਿਗਰਾਨੀ ਹੇਠ ਹੋਈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 33 ਐਫਆਈਆਰ ਦਰਜ ਕਰਕੇ 41 ਸਮਾਜ ਵਿਰੋਧੀ ਅਨਸਰਾਂ ਨੂੰ ਕਾਰਵਾਈ ਦੌਰਾਨ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 3.5 ਲੱਖ ਰੁਪਏ ਦੀ ਨਕਦੀ, 197.13 ਗ੍ਰਾਮ ਹੈਰੋਇਨ, 14 ਕਿਲੋ ਭੁੱਕੀ, 225 ਲੀਟਰ ਨਾਜਾਇਜ਼ ਸ਼ਰਾਬ ਅਤੇ ਅੱਠ ਮੋਬਾਈਲ ਫ਼ੋਨ ਬਰਾਮਦ ਕੀਤੇ। ਸ਼ੁਕਲਾ ਨੇ ਕਿਹਾ, 'ਇਸ ਮੁਹਿੰਮ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਵਿਚ ਡਰ ਪੈਦਾ ਕਰਨ ਲਈ ਇਲਾਕੇ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਉਣਾ ਸੀ। ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।

ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਵਧਾਉਣ ਲਈ ਮੁਹਿੰਮ ਚਲਾਈ ਗਈ ਹੈ

ਕਾਨੂੰਨ ਵਿਵਸਥਾ ਦੇ ਵਿਸ਼ੇਸ਼ ਡੀਜੀਪੀ ਦਾ ਕਹਿਣਾ ਹੈ ਕਿ ਇਸ ਅਪਰੇਸ਼ਨ ਦਾ ਮਕਸਦ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨਾ ਹੈ। ਤਾਂ ਜੋ ਉਨ੍ਹਾਂ ਨੂੰ ਫੀਲਡ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਦਾ ਅਹਿਸਾਸ ਕਰਵਾਇਆ ਜਾ ਸਕੇ। ਇਸ ਮੁਹਿੰਮ ਤਹਿਤ ਬਠਿੰਡਾ ਪੁਲੀਸ ਨੇ 15 ਐਫਆਈਆਰ ਦਰਜ ਕਰਕੇ 20 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਮਾਨਸਾ ਪੁਲਿਸ ਨੇ 18 ਐਫਆਈਆਰ ਦਰਜ ਕਰਕੇ 21 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਲਗਾਤਾਰ ਐਕਸ਼ਨ ਮੋਡ 'ਚ ਨਜ਼ਰ ਆ ਰਹੀ ਹੈ, ਸਮੇਂ-ਸਮੇਂ 'ਤੇ ਅਪਰਾਧੀਆਂ ਖਿਲਾਫ ਅਜਿਹੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live