Radio Spice
Breaking News

ਅਰਬ ਮੁਲਕਾਂ 'ਚ ਫਸੀਆਂ ਚਾਰ ਲੜਕੀਆਂ ਦੀ ਸੰਤ ਸੀਚੇਵਾਲ ਦੇ ਯਤਨਾਂ ਕਾਰਨ ਹੋਈ ਵਤਨ ਵਾਪਸੀ

By 111459pwpadmin•

ਇਰਾਕ ਸਣੇ ਹੋਰ ਅਰਬ ਮੁਲਕਾਂ 'ਚ ਪਿਛਲੇ ਕਰੀਬ 3 ਮਹੀਨਿਆਂ ਤੋਂ ਫਸੀਆਂ ਪੰਜਾਬ ਦੀਆਂ 4 ਧੀਆਂ ਨੂੰ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਵਾਪਸ ਭਾਰਤ ਲਿਆਂਦਾ ਗਿਆ। ਪੀੜਤ ਲੜਕੀਆਂ ਨੇ ਨਿਰਮਲ ਕੁਟੀਆ ਪਹੁੰਚ ਕੇ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਭਾਰਤੀ ਅੰਬੈਸੀ ਸਾਡੀ ਮਦਦ ਨਾ ਕਰਦੀ ਤਾਂ ਨਰਕ ਭਰੀ ਜ਼ਿੰਦਗੀ '

ਇਰਾਕ ਸਣੇ ਹੋਰ ਅਰਬ ਮੁਲਕਾਂ 'ਚ ਪਿਛਲੇ ਕਰੀਬ 3 ਮਹੀਨਿਆਂ ਤੋਂ ਫਸੀਆਂ ਪੰਜਾਬ ਦੀਆਂ 4 ਧੀਆਂ ਨੂੰ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਵਾਪਸ ਭਾਰਤ ਲਿਆਂਦਾ ਗਿਆ। ਪੀੜਤ ਲੜਕੀਆਂ ਨੇ ਨਿਰਮਲ ਕੁਟੀਆ ਪਹੁੰਚ ਕੇ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਭਾਰਤੀ ਅੰਬੈਸੀ ਸਾਡੀ ਮਦਦ ਨਾ ਕਰਦੀ ਤਾਂ ਨਰਕ ਭਰੀ ਜ਼ਿੰਦਗੀ 'ਚੋਂ ਨਿਕਲਣਾ ਅਸੰਭਵ ਸੀ। ਪੀੜਤ ਲੜਕੀਆਂ ਨੇ ਆਪਣੀ ਦੁੱਖ ਭਰੀ ਦਾਸਤਾਂ ਸੁਣਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਸਕੇ-ਸਬੰਧੀਆਂ ਤੇ ਟ੍ਰੈਵਲ ਏਜੰਟਾਂ ਨੇ ਉਨ੍ਹਾਂ ਨੂੰ ਅਜਿਹੇ ਸੁਫਨੇ ਦਿਖਾਏ ਕਿ ਉਹ ਇਨ੍ਹਾਂ ਠੱਗਾਂ ਦੇ ਝਾਂਸੇ 'ਚ ਆ ਗਈਆਂ।

ਵਾਪਸ ਪਰਤੀ 'ਤੇ ਇਨ੍ਹਾਂ ਕੁੜੀਆਂ ਨੇ ਦਰਦ ਬਿਆਨ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇਦਾਰ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ ਅਤੇ ਉਨ੍ਹਾਂ ਨੂੰ ਘਰੇਲੂ ਕੰਮ ਦਾ ਕਹਿ ਕੇ ਗਰੀਸ ਭੇਜਣ ਦਾ ਲਾਰਾ ਲਾਇਆ ਅਤੇ ਮੋਟੀ ਤਨਖਾਹ ਦਾ ਲਾਲਚ ਵੀ ਦਿਤਾ ਸੀ ਪਰ ਗਰੀਸ ਭੇਜਣ ਦੀ ਥਾਂ ਧੋਖੇ ਨਾਲ ਇਰਾਕ ਭੇਜ ਦਿਤਾ ਤੇ ਉਥੇ ਦੀ ਇਕ ਕੰਪਨੀ ਕੋਲ ਉਸ ਨੂੰ ਵੇਚ ਦਿੱਤਾ। ਉਸ ਦਾ ਪਾਸਪੋਰਟ ਵੀ ਖੋਹ ਲਿਆ ਗਿਆ ਸੀ। ਉਸ ਨੇ ਦਸਿਆ ਕਿ ਜਿਥੇ ਉਸ ਨੂੰ ਰੱਖਿਆ ਗਿਆ, ਉਹ ਇਕ ਦਫ਼ਤਰ ਸੀ। ਪੀੜਤਾ ਨੇ ਦੱਸਿਆ ਕਿ ਉਸ ਨੂੰ ਦਿਮਾਗੀ ਤੇ ਸਰੀਰਕ ਤੌਰ ‘ਤੇ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ। ਇਸ ਦੌਰਾਨ ਹੋਰਾਂ ਲੜਕੀਆਂ ਵਲੋਂ ਵੀ ਆਪਣਾ ਤਸ਼ੱਦਦ ਬਿਆਨ ਕੀਤਾ ਗਿਆ ਅਤੇ ਆਪਣੀ ਦੁੱਖ ਭਰੀ ਕਹਾਣੀ ਨੂੰ ਸਾਂਝਾ ਕਰਕੇ ਨੌਜਵਾਨ ਪੀੜੀ ਨੂੰ ਵੀ ਸੁਨੇਹਾ ਦਿਤਾ ਗਿਆ।

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦਸਿਆ ਕਿ ਲੜਕੀਆਂ ਦੇ ਪੀੜਤ ਪਰਿਵਾਰਾਂ ਵਲੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਤੱਕ ਪਹੁੰਚ ਕੀਤੀ ਗਈ ਸੀ। ਉਨ੍ਹਾਂ ਦੱਸਿਆ ਸੀ ਕਿ ਉਨ੍ਹਾਂ ਦੀਆਂ ਲੜਕੀਆਂ ਅਰਬ ਮੁਲਕਾਂ 'ਚ ਫਸੀਆਂ ਹਨ, ਜਿਨ੍ਹਾਂ ਨੂੰ ਛੱਡਣ ਲਈ ਟ੍ਰੈਵਲ ਏਜੰਟ ਵਲੋਂ ਉਨ੍ਹਾਂ ਕੋਲੋਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਤੁਰੰਤ ਬਾਅਦ ਉਨ੍ਹਾਂ ਵਲੋਂ ਚਿੱਠੀ ਰਾਹੀਂ ਇਹ ਮਾਮਲਾ ਵਿਦੇਸ਼ ਮੰਤਰਾਲੇ ਦੇ ਧਿਆਨ 'ਚ ਲਿਆਂਦਾ ਗਿਆ, ਜਿਸ 'ਤੇ ਉਥੋਂ ਦੀ ਭਾਰਤੀ ਅੰਬੈਸੀ ਤੇ ਵਿਦੇਸ਼ ਮੰਤਰਾਲੇ ਵਲੋਂ ਤੁਰੰਤ ਕਾਰਵਾਈ ਕੀਤੀ ਗਈ। ਇਹ ਲੜਕੀਆ ਕਰੀਬ 20 ਦਿਨਾਂ 'ਚ ਆਪਣੇ ਘਰ ਵਾਪਸ ਆ ਗਈਆਂ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਮੁੜ ਅਪੀਲ ਕੀਤੀ ਕਿ ਟ੍ਰੈਵਲ ਏਜੰਟਾਂ ਹੱਥੋਂ ਠੱਗੀਆਂ ਔਰਤਾਂ ਦਾ ਅਰਬ ਦੇਸ਼ਾਂ 'ਚ ਸ਼ੋਸ਼ਣ ਲਗਾਤਾਰ ਜਾਰੀ ਹੈ। ਉਹ ਆਪਣੀਆਂ ਲੜਕੀਆਂ ਨੂੰ ਬਾਹਰ ਭੇਜਣ ਤੋਂ ਪਹਿਲਾਂ ਏਜੰਟਾਂ ਤੇ ਉੱਥੋਂ ਦੇ ਹਾਲਾਤ ਬਾਰੇ ਚੰਗੀ ਤਰ੍ਹਾਂ ਜਾਂਚ ਜ਼ਰੂਰ ਕਰਵਾ ਲਿਆ ਕਰਨ ਤਾਂ ਜੋ ਲੜਕੀਆਂ ਇਸ ਦੀਆਂ ਸ਼ਿਕਾਰ ਨਾ ਹੋਣ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live