Radio Spice
Breaking News

ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ

By 111459pwpadmin•

ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਤਹਿਤ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਪੰਚਾਇਤੀ ਚੋਣਾਂ ਵਿਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ

ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਤਹਿਤ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਪੰਚਾਇਤੀ ਚੋਣਾਂ ਵਿਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੀਆਂ ਹਨ ਜਿਸ ਕਰਕੇ ਸੂਬਾ ਸਰਕਾਰ ਨੇ ਸਰਬਸੰਮਤੀ ਨਾਲ ਸਰਪੰਚ ਤੇ ਪੰਚ ਚੁਣਨ ਵਾਲੇ ਪਿੰਡਾਂ ਨੂੰ ਪੰਜ ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਫੈਸਲਾ ਲਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਪਿੰਡਾਂ ਵਿਚ ਸਾਂਝੀ ਰਾਏ ਨਾਲ ਪੰਚਾਇਤਾਂ ਚੁਣਨ ਦਾ ਰੁਝਾਨ ਹੋਰ ਵਧੇਗਾ ਜਿਸ ਨਾਲ ਪਿੰਡਾਂ ਵਿਚ ਸਿਆਸੀ ਤੌਰ ਉਤੇ ਪੈਦਾ ਹੁੰਦੀ ਕੁੜੱਤਣ ਦੂਰ ਹੋਵੇਗੀ।  ਮੁੱਖ ਮੰਤਰੀਭਗਵੰਤ ਸਿੰਘ ਮਾਨ ਨੇ ਕਿਹਾ, “ਪੰਚਾਇਤ ਦੀ ਚੋਣ ਪਿੰਡ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਹੁੰਦੀ ਹੈ। ਇਨ੍ਹਾਂ ਚੋਣਾਂ ਨੂੰ ਕਦੇ ਵੀ ਸਿਆਸਤ ਦੇ ਰੰਗ ਵਿਚ ਨਹੀਂ ਰੰਗਣਾ ਚਾਹੀਦਾ ਕਿਉਂਕਿ ਪਿੰਡਾਂ ਦੇ ਲੋਕ ਇਕ-ਦੂਜੇ ਦੇ ਦੁੱਖ-ਸੁੱਖ ਦੇ ਸ਼ਰੀਕ ਹੁੰਦੇ ਹਨ। ਸਰਪੰਚ ਪਿੰਡ ਦਾ ਮੁਖੀ ਹੁੰਦਾ ਹੈ ਜਿਸ ਕਰਕੇ ਉਸ ਨੇ ਕਿਸੇ ਇਕ ਧੜੇ ਦੀ ਨਹੀਂ ਸਗੋਂ ਪਿੰਡ ਵਾਸੀਆਂ ਦੀ ਨੁਮਾਇੰਦਗੀ ਕਰਨੀ ਚਾਹੀਦੀ ਹੈ। ਮੈਂ ਸਮੂਹ ਪਿੰਡਾਂ ਨੂੰ ਅਪੀਲ ਕਰਦਾਂ ਹਾਂ ਕਿ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਸਿਆਸੀ ਵਖਰੇਵਿਆਂ ਨੂੰ ਲਾਂਭੇ ਕਰਕੇ ਸਰਬਸਮੰਤੀ ਨਾਲ ਸਰਪੰਚ-ਪੰਚ ਚੁਣਨ ਤਾਂ ਕਿ ਪਿੰਡਾਂ ਦੀ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋ ਸਕਣ।

ਮੁੱਖ ਮੰਤਰੀ ਭਗਵੰਤ ਮਾਨ ਨੇ  ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਵੱਧ ਤੋਂ ਵੱਧ ਪਿੰਡ ਸਰਕਾਰ ਦੇ ਇਸ ਫੈਸਲੇ ਨੂੰ ਲਾਗੂ ਕਰਨਗੇ ਅਤੇ ਕਿਸੇ ਸਿਆਸੀ ਪਾਰਟੀ ਦੀ ਥਾਂ ਪਿੰਡ ਦੇ ਸਰਪੰਚ ਦੀ ਚੋਣ ਕਰਕੇ ਆਪਣੇ ਪਿੰਡਾਂ ਨੂੰ ਵਿਕਾਸ ਦੇ ਰਾਹ ਵੱਲ ਲੈ ਕੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਨੂੰ ਸਿਆਸੀ ਪਰਛਾਵੇਂ ਤੋਂ ਮੁਕਤ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਪੰਚਾਇਤੀ ਚੋਣਾਂ ਦੌਰਾਨ ਪਿੰਡਾਂ ਦਾ ਸੁਖਾਵਾਂ ਮਾਹੌਲ ਕਾਇਮ ਰੱਖਣ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਸਿਆਸੀ ਫਾਇਦਿਆਂ ਲਈ ਪਿੰਡਾਂ ਵਿਚ ਧੜੇਬੰਦੀ ਪੈਦਾ ਕਰਦੀਆਂ ਸਨ ਪਰ ਇਸ ਦਾ ਖਮਿਆਜ਼ਾ ਆਖਰ ਵਿਚ ਪਿੰਡ ਵਾਸੀਆਂ ਨੂੰ ਹੀ ਭੁਗਤਣਾ ਪੈਂਦਾ ਸੀ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live