Radio Spice
Breaking News

ਸਰਕਾਰ ਬਦਲੀ ਸਿਸਟਮ ਨਹੀਂ! ਕਿਸਾਨਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ, ਬਜ਼ੁਰਗਾਂ ਤੇ ਔਰਤਾਂ ਨੂੰ ਵੀ ਨਹੀਂ ਬਖਸ਼ਿਆ, ਕਿਸਾਨ ਦੀ ਮੌਤ

By 111459pwpadmin•

ਕਿਸਾਨ ਮੁੜ ਸੜਕਾਂ 'ਤੇ ਉੱਤਰ ਆਏ ਹਨ। ਕਿਸਾਨਾਂ ਨੂੰ ਗਿਲਾ ਹੈ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸੱਤਾ ਵਿੱਚ ਆਉਣ ਮਗਰੋਂ ਗੱਲ ਕਰਨ ਲਈ ਵੀ ਤਿਆਰ ਨਹੀਂ। ਹੈਰਾਨੀ ਦੀ ਗੱਲ ਹੈ ਕਿ ਭਗਵੰਤ ਮਾਨ ਸਰਕਾਰ ਵੀ ਹੁਣ ਕਿਸਾਨਾਂ ਖਿਲਾਫ ਪੁਲਿਸ ਬਲ ਵਰਤਣ ਲੱਗੀ ਹੈ। ਸੋਮਵਾਰ ਨੂੰ ਲੌਂਗੋਵਾਲ ਵਿੱਚ ਧਰਨਾ ਦੇ

 ਕਿਸਾਨ ਮੁੜ ਸੜਕਾਂ 'ਤੇ ਉੱਤਰ ਆਏ ਹਨ। ਕਿਸਾਨਾਂ ਨੂੰ ਗਿਲਾ ਹੈ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸੱਤਾ ਵਿੱਚ ਆਉਣ ਮਗਰੋਂ ਗੱਲ ਕਰਨ ਲਈ ਵੀ ਤਿਆਰ ਨਹੀਂ। ਹੈਰਾਨੀ ਦੀ ਗੱਲ ਹੈ ਕਿ ਭਗਵੰਤ ਮਾਨ ਸਰਕਾਰ ਵੀ ਹੁਣ ਕਿਸਾਨਾਂ ਖਿਲਾਫ ਪੁਲਿਸ ਬਲ ਵਰਤਣ ਲੱਗੀ ਹੈ। 

ਸੋਮਵਾਰ ਨੂੰ ਲੌਂਗੋਵਾਲ ਵਿੱਚ ਧਰਨਾ ਦੇ ਰਹੇ ਕਿਸਾਨਾਂ ਤੇ ਪੁਲਿਸ ਦਰਮਿਆਨ ਹੋਈ ਝੜਪ ਦੌਰਾਨ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਜਦਕਿ ਇੱਕ ਇੰਸਪੈਕਟਰ ਸਮੇਤ ਕਈ ਹੋਰ ਵਿਅਕਤੀ ਫੱਟੜ ਹੋ ਗਏ। ਜ਼ਖ਼ਮੀ ਹੋਏ ਇੰਸਪੈਕਟਰ ਦੀਪਇੰਦਰ ਸਿੰਘ ਜੇਜੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਦੋਂ ਕਿਸਾਨ ਪ੍ਰੀਤਮ ਸਿੰਘ ਪੁੱਤਰ ਰੂਪ ਸਿੰਘ ਵਾਸੀ ਮੰਡੇਰ ਕਲਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਆਂਦਾ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿਚ ਦਮ ਤੋੜ ਦਿੱਤਾ। 


ਜ਼ਖ਼ਮੀ ਹੋਇਆ ਇੱਕ ਹੋਰ ਕਿਸਾਨ ਗੁਰਜੰਟ ਸਿੰਘ ਹਸਪਤਾਲ ’ਚ ਜ਼ੇਰੇ ਇਲਾਜ ਹੈ। ਝੜਪ ਤੋਂ ਬਾਅਦ ਇਲਾਕੇ ਵਿੱਚ ਮਾਹੌਲ ਤਣਾਅਪੂਰਨ ਬਣ ਗਿਆ। ਪੂਰੇ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਕਿਸਾਨਾਂ ਨੇ ਲੌਂਗੋਵਾਲ ਥਾਣੇ ਅੱਗੇ ਸੁਨਾਮ-ਬਰਨਾਲਾ ਰੋਡ ’ਤੇ ਪੱਕਾ ਮੋਰਚਾ ਆਰੰਭ ਕਰ ਦਿੱਤਾ। ਝੜਪਾਂ ਲਈ ਪੁਲਿਸ ਤੇ ਕਿਸਾਨ ਇੱਕ-ਦੂਜੇ ਨੂੰ ਦੋਸ਼ੀ ਠਹਿਰਾ ਰਹੇ ਹਨ। 

ਦਰਅਸਲ ਝੜਪ ਦੀ ਸਥਿਤੀ ਉਸ ਵੇਲੇ ਪੈਦਾ ਹੋਈ ਜਦੋਂ 16 ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ’ਚ ਦਿੱਤੇ ਜਾਣ ਵਾਲੇ ਧਰਨੇ ਦੇ ਮੱਦੇਨਜ਼ਰ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਲੌਂਗੋਵਾਲ ਨੂੰ ਹਿਰਾਸਤ ’ਚ ਲੈ ਲਿਆ। ਇਸ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਬਡਬਰ ਰੋਡ ’ਤੇ ਧਰਨਾ ਦਿੱਤਾ ਜਾ ਰਿਹਾ ਸੀ। ਕਿਸਾਨਾਂ ਮੁਤਾਬਕ ਜਦੋਂ ਉਹ ਬਡਬਰ ਟੌਲ ਪਲਾਜ਼ੇ ਵੱਲ ਜਾਣ ਲਈ ਅੱਗੇ ਵਧਣ ਲੱਗੇ ਤਾਂ ਪੁਲਿਸ ਨੇ ਬੈਰੀਕੇਡਾਂ ’ਤੇ ਉਨ੍ਹਾਂ ਨੂੰ ਰੋਕਦਿਆਂ ਔਰਤਾਂ ਤੇ ਕਿਸਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਕਿਸਾਨਾਂ ਨੇ ਦੱਸਿਆ ਕਿ ਪੁਲਿਸ ਨੇ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਤੇ ਗਾਲ੍ਹਾਂ ਕੱਢੀਆਂ।

ਉਨ੍ਹਾਂ ਬੀਬੀਆਂ ਵਾਲੀਆਂ ਬੱਸਾਂ ਦੇ ਸ਼ੀਸ਼ੇ ਵੀ ਭੰਨ੍ਹ ਦਿੱਤੇ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਦੀ ਧੱਕੇਸ਼ਾਹੀ ਤੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਪੁਲਿਸ ਨੇ ਕੁਝ ਔਰਤਾਂ ਤੇ ਨੌਜਵਾਨਾਂ ਨੂੰ ਧੱਕੇ ਨਾਲ ਥਾਣੇ ਅੰਦਰ ਬੰਦ ਕਰਕੇ ਰੱਖਿਆ ਹੈ। 

ਉਧਰ ਸੰਗਰੂਰ ਦੇ ਐਸਪੀ ਪਲਵਿੰਦਰ ਸਿੰਘ ਚੀਮਾ ਨੇ ਘਟਨਾ ਦੀ ਵੀਡੀਓ ਵਿਖਾਉਂਦਿਆਂ ਦੱਸਿਆ ਕਿ ਪ੍ਰੀਤਮ ਸਿੰਘ ਕਿਸਾਨਾਂ ਦੀ ਟਰਾਲੀ ਥੱਲੇ ਆ ਕੇ ਮਾਰਿਆ ਗਿਆ ਹੈ ਜਦਕਿ ਇੰਸਪੈਕਟਰ ਜੇਜੀ ਇਸ ਘਟਨਾ ਵਿੱਚ ਵਾਲ ਵਾਲ ਬਚੇ ਹਨ ਤੇ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live