Radio Spice
Breaking News

ਰੰਧਾਵਾ ਦੇ ਪੁੱਤ ਨੂੰ ਵੜਿੰਗ ਦੀ ਹੱਲਾਸ਼ੇਰੀ, ਆ ਤੈਨੂੰ ਸ਼ਾਬਾਸ਼ ਦੇਵਾਂ, ਪਰਵਾਹ ਨਹੀਂ ਕਰਨੀ ਕਿਸੇ ਦੀ..

By 111459pwpadmin•

ਪੰਜਾਬ ਦੇ ਸਾਬਕਾ ਉੱਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਉਦੈਵੀਰ ਰੰਧਾਵਾ ਦੀ ਬੀਤੇ ਦਿਨੀਂ ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਦੇ ਨੌਜਵਾਨਾਂ ਨਾਲ ਲੜਾਈ ਦੀ ਖ਼ਬਰ ਸਾਹਮਣੇ ਆਈ ਸੀ। ਇਸ ਮੌਕੇ ਰੰਧਾਵਾ ਉੱਤੇ ਇਲਜ਼ਾਮ ਲੱਗੇ ਸੀ ਕਿ ਉਸ ਨੇ ਆਪਣੇ ਬੌਡੀਗਾਰਡਾਂ ਨਾਲ ਮਿਲ ਕੇ ਨੌਜਵਾਨ ਦੀ ਕੁੱਟਮਾਰ ਕੀਤੀ ਤੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਤੋਂ ਬਾਅਦ

ਪੰਜਾਬ ਦੇ ਸਾਬਕਾ ਉੱਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਉਦੈਵੀਰ ਰੰਧਾਵਾ ਦੀ ਬੀਤੇ ਦਿਨੀਂ ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਦੇ ਨੌਜਵਾਨਾਂ ਨਾਲ ਲੜਾਈ ਦੀ ਖ਼ਬਰ ਸਾਹਮਣੇ ਆਈ ਸੀ। ਇਸ ਮੌਕੇ ਰੰਧਾਵਾ ਉੱਤੇ ਇਲਜ਼ਾਮ ਲੱਗੇ ਸੀ ਕਿ ਉਸ ਨੇ ਆਪਣੇ ਬੌਡੀਗਾਰਡਾਂ ਨਾਲ ਮਿਲ ਕੇ ਨੌਜਵਾਨ ਦੀ ਕੁੱਟਮਾਰ ਕੀਤੀ ਤੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਤੋਂ ਬਾਅਦ ਇਸ ਮਾਮਲੇ ਨੇ ਸਿਆਸੀ ਰੰਗਤ ਵੀ ਫੜ੍ਹੀ ਹੈ।

ਆਮ ਆਦਮੀ ਪਾਰਟੀ ਵੱਲੋਂ ਇਸ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ ਗਈ ਸੀ। ਹੁਣ ਇਸ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਇੱਕ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਉਦੈਵੀਰ ਰੰਧਾਵਾ ਦੀ ਪਿੱਠ ਥਾਪੜਦੇ ਨਜ਼ਰ ਆ ਰਹੇ ਹਨ। Raja Warring ਨੇ ਲੋਕਾਂ ਦੇ ਮੁਖਾਤਬ ਹੁੰਦਿਆਂ, ਸੁਖਜਿੰਦਰ ਰੰਧਾਵਾ ਦੇ ਮੁੰਡੇ ਨੂੰ ਸਟੇਜ 'ਤੇ ਬੁਲਾਇਆ ਤੇ ਕਿਹਾ, ਆ ਤੈਨੂੰ ਸ਼ਾਬਾਸ਼ ਦੇਵਾਂ, ਇਹ 23 ਸਾਲਾਂ ਦਾ ਨੌਜਵਾਨ ਹੈ ਜੇ ਇਹ ਨਹੀਂ ਲੜੇਗਾ ਤਾਂ ਕੀ ਮੈਂ ਲੜਾਂਗਾ, ਪਰਵਾਹ ਨਾ ਕਰਿਆ ਕਰ, ਸੱਚੀ ਗੱਲ ਉੱਤੇ ਮਾੜਾ ਮੋਟਾ ਲੜ ਵੀ ਲਈ ਦਾ ਹੁੰਦਾ ਹੈ।


ਜ਼ਿਕਰ ਕਰ ਦਈਏ ਕਿ  ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨਰਵੀਰ ਸਿੰਘ ਗਿੱਲ ਦੀ ਸ਼ਿਕਾਇਤ ’ਤੇ ਉਦੈਵੀਰ ਰੰਧਾਵਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਵਿਦਿਆਰਥੀ ਨਰਵੀਰ ਗਿੱਲ ਨੇ ਇਲਜ਼ਾਮ ਲਾਇਆ ਹੈ ਕਿ ਉਦੈਵੀਰ ਰੰਧਾਵਾ ਨੇ ਕੁੱਟਮਾਰ ਕੀਤੀ ਹੈ। ਇਸ ਕਰਕੇ ਉਸ ਦੇ ਮੱਥੇ ’ਤੇ ਤਿੰਨ ਟਾਂਕੇ ਲੱਗੇ ਹਨ। ਇਸ ਦੇ ਨਾਲ ਹੀ ਉਦੈਵੀਰ ਰੰਧਾਵਾ ਨੇ ਵੀ ਨਰਵੀਰ ਗਿੱਲ 'ਤੇ ਹਮਲੇ ਦਾ ਪਰਚਾ ਦਰਜ ਕਰਵਾ ਦਿੱਤਾ ਹੈ। ਹੁਣ ਅਸਲੀਅਤ ਸਾਹਮਣੇ ਲਿਆਉਣ ਲਈ ਪੁਲਿਸ ਘਟਨਾ ਵਾਲੀ ਥਾਂ ਦੀ ਸੀਸੀਟੀਵੀ ਫੁਟੇਜ ਖੰਘਾਲ ਰਹੀ ਹੈ।

ਦਰਅਸਲ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤ ਉਦੈਵੀਰ ਸਿੰਘ ਰੰਧਾਵਾ ਤੇ ਵਿਦਿਆਰਥੀ ਨਰਵੀਰ ਗਿੱਲ ਨੇ ਇੱਕ-ਦੂਜੇ ’ਤੇ ਹਮਲੇ ਦੇ ਇਲਜ਼ਾਮ ਲਾਏ ਹਨ। ਪੁਲਿਸ ਮੁਤਾਬਕ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨਰਵੀਰ ਗਿੱਲ ਦੇ ਸਿਰ ਵਿੱਚ ਸੱਟ ਵਜੀ ਹੈ, ਜਿਸ ਕਰਕੇ ਉਸ ਦੇ ਮੱਥੇ ’ਤੇ ਤਿੰਨ ਟਾਂਕੇ ਲੱਗੇ ਹਨ। ਇਸ ਨੂੰ ਲੈ ਕੇ ਥਾਣਾ ਸੈਕਟਰ-17 ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। 

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live