Radio Spice
Breaking News

ਸੀਐਮ ਭਗਵੰਤ ਮਾਨ ਦੇ ਸ਼ਹਿਰ 'ਚ ਹੱਕ ਮੰਗਣ ਵਾਲਿਆਂ 'ਤੇ ਫਿਰ ਵਰ੍ਹਿਆ ਪੁਲਿਸ ਦਾ ਡੰਡਾ

By 111459pwpadmin•

ਮੁੱਖ ਮੰਤਰੀ ਭਗਵੰਤ ਮਾ ਦਾ ਸ਼ਹਿਰ ਸੰਗਰੂਰ ਅੰਦੋਲਨਾਂ ਦਾ ਗੜ੍ਹ ਬਣ ਗਿਆ ਹੈ। ਐਤਵਾਰ ਨੂੰ ਵੀ ਮੁੱਖ ਮੰਤਰੀ ਦੀ ਕੋਠੀ ਨੇੜੇ ਜੰਮ ਕੇ ਹੰਗਾਮਾ ਹੋਇਆ। ਮੁੱਖ ਮੰਤਰੀ ਦੀ ਕੋਠੀ ਅੱਗੇ 8736 ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਪੁੱਜੇ ਸੈਂਕੜੇ ਅਧਿਆਪਕਾਂ ਤੇ ਪੁਲਿਸ ਵਿਚਾਲੇ ਖਿੱਚਧੂਹ ਹੋਈ। ਇਸ ਦੌਰਾਨ ਕਈਆਂ ਦੀਆਂ ਪੱਗਾਂ ਲੱਥ ਗਈਆਂ ਤੇ ਕਈ ਮਹਿਲਾ ਅਧਿਆਪਕ ਤੇ ਮਹਿਲਾ ਪੁਲਿਸ

ਮੁੱਖ ਮੰਤਰੀ ਭਗਵੰਤ ਮਾ ਦਾ ਸ਼ਹਿਰ ਸੰਗਰੂਰ ਅੰਦੋਲਨਾਂ ਦਾ ਗੜ੍ਹ ਬਣ ਗਿਆ ਹੈ। ਐਤਵਾਰ ਨੂੰ ਵੀ ਮੁੱਖ ਮੰਤਰੀ ਦੀ ਕੋਠੀ ਨੇੜੇ ਜੰਮ ਕੇ ਹੰਗਾਮਾ ਹੋਇਆ। ਮੁੱਖ ਮੰਤਰੀ ਦੀ ਕੋਠੀ ਅੱਗੇ 8736 ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਪੁੱਜੇ ਸੈਂਕੜੇ ਅਧਿਆਪਕਾਂ ਤੇ ਪੁਲਿਸ ਵਿਚਾਲੇ ਖਿੱਚਧੂਹ ਹੋਈ। ਇਸ ਦੌਰਾਨ ਕਈਆਂ ਦੀਆਂ ਪੱਗਾਂ ਲੱਥ ਗਈਆਂ ਤੇ ਕਈ ਮਹਿਲਾ ਅਧਿਆਪਕ ਤੇ ਮਹਿਲਾ ਪੁਲਿਸ ਮੁਲਾਜ਼ਮ ਹੇਠਾਂ ਡਿੱਗ ਪਈਆਂ। ਪੁਲਿਸ ਨਾਲ ਝੜਪ ਤੋਂ ਬਾਅਦ ਰੋਹ ’ਚ ਆਈਆਂ ਦੋ ਮਹਿਲਾ ਅਧਿਆਪਕਾਂ ਨੇ ਆਪਣੇ ’ਤੇ ਪੈਟਰੋਲ ਛਿੜਕ ਲਿਆ ਪਰ ਹੋਰ ਅਧਿਆਪਕਾਂ ਨੇ ਉਨ੍ਹਾਂ ਨੂੰ ਅੱਗ ਨਾ ਲਾਉਣ ਦਿੱਤੀ।

ਦਰਅਸਲ ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਕੱਚੇ ਅਧਿਆਪਕਾਂ ਨੂੰ ਤਨਖਾਹ ਸਕੇਲ ਦੇ ਕੇ ਰੈਗੂਲਰ ਕੀਤਾ ਜਾਵੇ ਤੇ ਬੱਚਿਆਂ ਤੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਵਾਉਣ ਵਾਲੀ ਅਧਿਆਪਕਾ ਮਨਪ੍ਰੀਤ ਕੌਰ ਕਨੋਈ ਦੇ ਤਨਖਾਹ ਵਾਧੇ ਸਣੇ ਨਵੇਂ ਹੁਕਮ ਜਾਰੀ ਕੀਤੇ ਜਾਣ। ਪਿੰਡ ਖੁਰਾਣਾ ਵਿਚ 8736 ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਅਧਿਆਪਕਾਂ ਦਾ ਸੰਘਰਸ਼ 84 ਦਿਨਾਂ ਤੋਂ ਜਾਰੀ ਹੈ। ਇੰਦਰਜੀਤ ਸਿੰਘ ਮਾਨਸਾ 84 ਦਿਨਾਂ ਤੋਂ ਟੈਂਕੀ ਉਪਰ ਡਟਿਆ ਹੋਇਆ ਹੈ।

ਪੰਜਾਬ ਭਰ ਤੋਂ ਅਧਿਆਪਕ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਮੋਗਾ ਦੀ ਅਗਵਾਈ ਹੇਠ ਇੱਥੇ ਨੈਸ਼ਨਲ ਹਾਈਵੇਅ ਦੇ ਬਾਈਪਾਸ ਦੇ ਓਵਰਬ੍ਰਿਜ ਹੇਠ ਇਕੱਠੇ ਹੋਏ ਜਿੱਥੇ ਰੋਸ ਰੈਲੀ ਕੀਤੀ ਗਈ। ਪੁਲਿਸ ਵੱਲੋਂ ਰੈਲੀ ਸਥਾਨ ਤੋਂ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਤੱਕ ਕਈ ਥਾਵਾਂ ਉਪਰ ਬੈਰੀਕੇਡ ਲਾ ਕੇ ਨਾਕਾਬੰਦੀ ਕੀਤੀ ਗਈ।

ਰੈਲੀ ਮਗਰੋਂ ਰੋਸ ਮਾਰਚ ਕਰਦਿਆਂ ਅਧਿਆਪਕਾਂ ਨੇ ਪੁਲਿਸ ਦੀ ਪਹਿਲੀ ਨਾਕੇਬੰਦੀ ਪੁੱਟ ਦਿੱਤੀ ਤੇ ਪੁਲਿਸ ਨੂੰ ਧੂਹ ਕੇ ਅਧਿਆਪਕ ਅੱਗੇ ਵਧ ਗਏ। ਅਧਿਆਪਕਾਂ ਨੇ ਜਿਉਂ ਹੀ ਕਲੋਨੀ ਦੇ ਮੁੱਖ ਗੇਟ ਨੇੜੇ ਦੂਜੀ ਨਾਕੇਬੰਦੀ ਤੋਂ ਜਬਰੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਦੋਵਾਂ ਦਰਮਿਆਨ ਧੱਕਾਮੁੱਕੀ ਤੇ ਖਿੱਚਧੂਹ ਹੋਈ ਜਿਸ ਦੌਰਾਨ ਕਈਆਂ ਦੀਆਂ ਪੱਗਾਂ ਲੱਥ ਗਈਆਂ, ਕੁਝ ਮਹਿਲਾ ਅਧਿਆਪਕਾਂ ਤੇ ਮਹਿਲਾ ਪੁਲਿਸ ਮੁਲਾਜ਼ਮ ਹੇਠਾਂ ਵੀ ਡਿੱਗ ਪਈਆਂ।

ਮੌਕੇ ’ਤੇ ਮੌਜੂਦ ਐਸਪੀ ਪਲਵਿੰਦਰ ਸਿੰਘ ਚੀਮਾ ਤੇ ਐਸਡੀਐਮ ਨਵਰੀਤ ਕੌਰ ਸੇਖੋਂ ਵੱਲੋਂ ਪ੍ਰਦਰਸ਼ਨਕਾਰੀ ਅਧਿਆਪਕਾਂ ਨਾਲ ਗੱਲਬਾਤ ਜਾਰੀ ਰੱਖੀ ਗਈ। ਕਰੀਬ ਇੱਕ ਘੰਟੇ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ 14 ਸਤੰਬਰ ਨੂੰ ਚੰਡੀਗੜ੍ਹ ’ਚ ਮੀਟਿੰਗ ਨਿਸ਼ਚਿਤ ਕਰਵਾਈ ਗਈ ਜਿਸ ਮਗਰੋਂ ਪ੍ਰਦਰਸ਼ਨ ਸਮਾਪਤ ਹੋਇਆ। ਰੋਸ ਪ੍ਰਦਰਸ਼ਨ ’ਚ ਭਾਕਿਯੂ ਏਕਤਾ ਉਗਰਾਹਾਂ, ਡੀਟੀਐਫ ਗੌਰਮਿੰਟ ਟੀਚਰਜ਼ ਯੂਨੀਅਨ, ਈਟੀਟੀ ਯੂਨੀਅਨ ਆਦਿ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live