Radio Spice
Breaking News

ਭਗਵੰਤ ਮਾਨ ਸਰਕਾਰ ਲਈ 'ਚਿੱਟਾ' ਬਣਿਆ ਵੱਡੀ ਚੁਣੌਤੀ! 18,130 ਕੇਸ ਦਰਜ, 1166 ਨਸ਼ਾ ਤਸਕਰ ਗ੍ਰਿਫਤਾਰ, ਫਿਰ ਵੀ ਸ਼ਰੇਆਮ ਵਿਕ ਰਿਹਾ ਨਸ਼ਾ

By 111459pwpadmin•

ਪੰਜਾਬ ਅੰਦਰ ਨਸ਼ਿਆਂ ਦਾ ਕਹਿਰ ਭਗਵੰਤ ਮਾਨ ਸਰਕਾਰ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਨਸ਼ਿਆਂ ਖਿਲਾਫ ਕਾਫੀ ਸਖਤੀ ਕੀਤੀ ਗਈ ਹੈ ਪਰ ਫਿਰ ਵੀ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਰੋਜ਼ਾਨਾ ਨਸ਼ਿਆਂ ਦੀ ਓਵਰਡੋਜ ਨਾਲ ਮੌਤਾਂ ਦੀਆਂ ਖਬਰਾਂ ਆ ਰਹੀਆਂ ਹਨ। ਗਲੀਆਂ ਵਿੱਚ ਸ਼ਰੇਆਮ ਨਸ਼ੇ ਵੇਚਣ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ। ਮੰਨਿਆ ਜਾ ਰਿਹਾ

ਪੰਜਾਬ ਅੰਦਰ ਨਸ਼ਿਆਂ ਦਾ ਕਹਿਰ ਭਗਵੰਤ ਮਾਨ ਸਰਕਾਰ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਨਸ਼ਿਆਂ ਖਿਲਾਫ ਕਾਫੀ ਸਖਤੀ ਕੀਤੀ ਗਈ ਹੈ ਪਰ ਫਿਰ ਵੀ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਰੋਜ਼ਾਨਾ ਨਸ਼ਿਆਂ ਦੀ ਓਵਰਡੋਜ ਨਾਲ ਮੌਤਾਂ ਦੀਆਂ ਖਬਰਾਂ ਆ ਰਹੀਆਂ ਹਨ। ਗਲੀਆਂ ਵਿੱਚ ਸ਼ਰੇਆਮ ਨਸ਼ੇ ਵੇਚਣ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਨਸ਼ੇ ਵੱਡਾ ਮੁੱਦਾ ਬਣਨਗੇ।

ਅਹਿਮ ਗੱਲ ਹੈ ਕਿ ਹੁਣ ਨਸ਼ਿਆਂ ਖਿਲਾਫ ਪਿੰਡਾਂ ਦੀਆਂ ਪੰਚਾਇਤਾਂ ਤੇ ਨੌਜਵਾਨ ਵੀ ਉੱਤਰ ਆਏ ਹਨ। ਪਿੰਡਾਂ ਵਿੱਚ ਨੌਜਵਾਨਾਂ ਨੇ ਕਮੇਟੀਆਂ ਬਣਾ ਕੇ ਨਾਕੇ ਲਾਉਣੇ ਸ਼ੁਰੂ ਕੀਤੇ ਹਨ। ਪੁਲਿਸ ਵੀ ਨੌਜਵਾਨਾਂ ਦਾ ਸਾਥ ਦੇ ਰਹੀ ਹੈ। ਇਸ ਨਾਲ ਨਸ਼ਾ ਵੇਚਣ ਵਾਲਿਆਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਬਣਨ ਲੱਗਾ ਹੈ। ਕਈ ਥਾਵਾਂ ਉੱਪਰ ਨਸ਼ਾ ਤਸਕਰਾਂ ਨਾਲ ਨੌਜਵਾਨਾਂ ਦੇ ਤਕਰਾਰ ਦੀਆਂ ਵੀ ਖਬਰਾਂ ਆ ਰਹੀਆਂ ਹਨ।

ਉਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਉਣ ਤੋਂ ਬਾਅਦ ਸੂਬੇ ਵਿੱਚ ਨਸ਼ਾ ਵਧਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਨਹੀਂ ਸਗੋਂ ਔਰਤਾਂ ਵੀ ਨਸ਼ਾਖੋਰੀ ਤੇ ਤਸਕਰੀ ਵਿੱਚ ਸ਼ਾਮਲ ਹਨ। ਉਨ੍ਹਾਂ ਮੁੱਖ ਮੰਤਰੀ  ਭਗਵੰਤ ਮਾਨ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਇਸ ਮੁੱਦੇ 'ਤੇ ਪੰਜਾਬ ਕਾਂਗਰਸ ਦਾ ਸਹਿਯੋਗ ਜ਼ਰੂਰੀ ਹੋਇਆ ਤਾਂ ਉਹ ਇਕੱਠੇ ਖੜ੍ਹੇ ਹੋਣਗੇ।

ਉਧਰ, ਪੁਲਿਸ ਨੇ ਦਾਅਵਾ ਕੀਤਾ ਹੈ ਕਿ 'ਆਪ' ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਕੁੱਲ 18130 ਐਨਡੀਪੀਐਸ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਨਾਮਜ਼ਦ ਮੁਲਜ਼ਮਾਂ ਵਿੱਚੋਂ ਕੁੱਲ 1166 ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਮਾ ਸੁਰੱਖਿਆ ਬਲ (ਬੀਐਸਐਫ) ਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਨਸ਼ਾ ਤਸਕਰੀ ਦੇ ਮਾਡਿਊਲਾਂ ਦਾ ਪਰਦਾਫਾਸ਼ ਕਰਨ ਤੋਂ ਇਲਾਵਾ ਸਰਹੱਦੀ ਖੇਤਰਾਂ ਤੋਂ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਬਰਾਮਦ ਕੀਤੀਆਂ ਗਈਆਂ ਹਨ।


ਇਸ ਬਾਰੇ ਏਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਪੁਲਿਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਕੁੱਲ 1701.29 ਕਿਲੋ ਹੈਰੋਇਨ, 1145.62 ਕਿਲੋ ਅਫੀਮ ਤੇ 696.52 ਕੁਇੰਟਲ ਭੁੱਕੀ ਬਰਾਮਦ ਕੀਤੀ ਗਈ। ਪੰਜਾਬ ਵਿੱਚ ਪਹਿਲਾਂ ਕੁੱਲ 208 ਆਊਟਪੇਸ਼ੇਂਟ ਓਪੀਔਡ ਅਸਿਸਟੇਡ ਟ੍ਰੀਟਮੈਂਟ (OOAT) ਕਲੀਨਿਕ ਸਨ ਪਰ 'ਆਪ' ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ 321 ਨਵੇਂ ਓਟ ਕਲੀਨਿਕ ਬਣਾਏ ਗਏ ਤੇ ਇਸ ਵੇਲੇ ਇਨ੍ਹਾਂ ਦੀ ਗਿਣਤੀ 529 ਤੱਕ ਪਹੁੰਚ ਗਈ ਹੈ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live