Radio Spice
Breaking News

ਪੰਜਾਬ ‘ਚ ਅੱਜ ਤੋਂ ਸਰਕਾਰੀ ਬੱਸਾਂ ਦੀ ਹੜਤਾਲ, ਤਿਉਹਾਰ ਤੋਂ ਪਹਿਲਾਂ ਵਧਣਗੀਆਂ ਯਾਤਰੀਆਂ ਦੀਆਂ ਮੁਸ਼ਕਲਾਂ

By 111459pwpadmin•

ਵੀਰਵਾਰ ਤੋਂ ਪੰਜਾਬ ਸਰਕਾਰ ਦੀਆਂ ਬੱਸਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦੀਵਾਲੀ ਤੋਂ ਤਿੰਨ ਦਿਨ ਪਹਿਲਾਂ ਸੂਬੇ ਵਿੱਚ ਸਰਕਾਰੀ ਬੱਸਾਂ ਹੜਤਾਲ ਕਾਰਨ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਹੜਤਾਲ ’ਤੇ ਚਲੀ ਗਈ ਹੈ। ਇਸ ਗੱਲ ਦੀ ਪੁਸ਼ਟੀ ਯੂਨੀਅਨ ਦੇ ਸੂਬਾ ਪ੍ਰਧਾਨ ਰ

ਵੀਰਵਾਰ ਤੋਂ ਪੰਜਾਬ ਸਰਕਾਰ ਦੀਆਂ ਬੱਸਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦੀਵਾਲੀ ਤੋਂ ਤਿੰਨ ਦਿਨ ਪਹਿਲਾਂ ਸੂਬੇ ਵਿੱਚ ਸਰਕਾਰੀ ਬੱਸਾਂ ਹੜਤਾਲ ਕਾਰਨ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਹੜਤਾਲ ’ਤੇ ਚਲੀ ਗਈ ਹੈ।

ਇਸ ਗੱਲ ਦੀ ਪੁਸ਼ਟੀ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕੀਤੀ ਹੈ। ਹਾਲਾਂਕਿ, ਇਸ ਸਮੇਂ ਦੌਰਾਨ, ਪਨਬੱਸ ਅਤੇ ਪੀਆਰਟੀਸੀ ਦੀ ਵੋਲਵੋ ਬੱਸ ਸੇਵਾ ਵੱਖ-ਵੱਖ ਸ਼ਹਿਰਾਂ ਤੋਂ ਇੰਦਰਾ ਗਾਂਧੀ ਇੰਟਰਨੈਸ਼ਨਲ (ਆਈਜੀਆਈ) ਏਅਰਪੋਰਟ ਨਵੀਂ ਦਿੱਲੀ ਲਈ ਫਿਲਹਾਲ ਜਾਰੀ ਰਹੇਗੀ। ਦੂਜੇ ਪਾਸੇ ਹੜਤਾਲ ਦੀ ਚਿਤਾਵਨੀ ਤੋਂ ਬਾਅਦ ਪਨਬੱਸ ਵਿੱਚ ਆਊਟਸੋਰਸ ਅਤੇ ਠੇਕੇ ਦੇ ਆਧਾਰ ’ਤੇ ਕੰਮ ਕਰਦੇ ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪ ਸਟਾਫ ਦੀ ਮੌਜੂਦਾ ਤਨਖਾਹ ਵਿੱਚ ਪਹਿਲੀ ਅਕਤੂਬਰ ਤੋਂ ਪੰਜ ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਵੀਰਵਾਰ ਨੂੰ ਸੂਬੇ ਭਰ ਦੇ ਸਾਰੇ ਡਿਪੂ ਬੰਦ ਰੱਖੇ ਜਾਣਗੇ ਅਤੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਰੇਸ਼ਮ ਸਿੰਘ ਗਿੱਲ ਨੇ ਹੜਤਾਲ ਕਾਰਨ ਯਾਤਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਲਈ ਟਰਾਂਸਪੋਰਟ ਵਿਭਾਗ ਅਤੇ ਵਿਸ਼ੇਸ਼ ਤੌਰ ‘ਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਰੇਸ਼ਮ ਸਿੰਘ ਗਿੱਲ ਨੇ ਕਿਹਾ ਹੈ ਕਿ ਤਨਖਾਹ ਵਾਧੇ ਸਬੰਧੀ ਯੂਨੀਅਨ ਦੀਆਂ ਮੰਗਾਂ ਸਰਕਾਰ ਨੇ ਮੰਨ ਲਈਆਂ ਹਨ ਪਰ ਰਾਜ ਟਰਾਂਸਪੋਰਟ ਦੀ ਉੱਚ ਅਫਸਰਸ਼ਾਹੀ ਜਾਣਬੁੱਝ ਕੇ ਸਰਕਾਰ ਦੇ ਹੁਕਮਾਂ ਨੂੰ ਲਾਗੂ ਨਹੀਂ ਕਰ ਰਹੀ, ਜਿਸ ਕਾਰਨ ਮੁਲਾਜ਼ਮਾਂ ਦਾ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live