Radio Spice
Breaking News

ਪੰਜਾਬ 'ਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਤਃ ਗੁਰਮੀਤ ਸਿੰਘ ਖੁੱਡੀਆਂ

By 111459pwpadmin•

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਤ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਤ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।

ਸ. ਖੁੱਡੀਆਂ ਅੱਜ ਇੱਥੇ ਕਿਸਾਨ ਭਵਨ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਕਰਮਚਾਰੀਆਂ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਨ੍ਹਾਂ ਨੇ ਡਾਇਰੈਕਟਰ ਖੇਤੀਬਾੜੀ ਨੂੰ ਫੀਲਡ ਅਫਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਾ ਅਧਿਕਾਰੀਆਂ ਜੋ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਅਤੇ ਟੈਸਟਿੰਗ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੇ ਹਨ, ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਸ. ਗੁਰਮੀਤ ਸਿੰਘ ਖੁੱਡੀਆਂ ਨੂੰ ਜਾਣੂ ਕਰਵਾਇਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ 13 ਦਸੰਬਰ 2023 ਨੂੰ ਗਠਿਤ ਉਡਣ ਦਸਤਿਆਂ ਦੀਆਂ ਪੰਜ ਟੀਮਾਂ ਨੇ 110 ਰਿਟੇਲ/ਹੋਲਸੇਲ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ 134 ਸੈਂਪਲ ਲਏ। ਇਨ੍ਹਾਂ ਟੀਮਾਂ ਵੱਲੋਂ 28 ਡੀਲਰਾਂ ਦੀ ਵਿਕਰੀ ਬੰਦ ਕਰਨ ਤੋਂ ਇਲਾਵਾ ਨੰਗਲ ਵਿਖੇ ਇਕ ਐਫ.ਆਈ.ਆਰ. ਦਰਜ ਕਰਵਾਈ ਗਈ ਹੈ।

ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਅਤੇ ਕਣਕ ਉੱਤੇ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਨੂੰ ਕੰਟਰੋਲ ਕਰ ਲਿਆ ਗਿਆ ਹੈ। ਖੇਤੀਬਾੜੀ ਵਿਭਾਗ ਵੱਲੋਂ ਕਣਕ ਦੀ ਫ਼ਸਲ ‘ਤੇ ਕਿਸੇ ਵੀ ਕੀੜੇ ਦੇ ਹਮਲੇ ਦੀ ਨਿਗਰਾਨੀ ਲਈ ਪੈਸਟ ਸਰਵੇਲੈਂਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਸ੍ਰੀ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੀ ਈ-ਕੇ.ਵਾਈ.ਸੀ. ਮੁਕੰਮਲ ਕਰਨ ਦੀ ਅਪੀਲ ਕੀਤੀ।

ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਕਿਸਾਨ ਭਲਾਈ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਖੇਤੀ ਵਿੱਚ ਕਿਸਾਨਾਂ ਨੂੰ ਤਕਨੀਕੀ ਮਾਰਗਦਰਸ਼ਨ ਅਤੇ ਸਹਾਇਤਾ ਦੇਣ ਲਈ ਵੀ ਕਿਹਾ।

ਇਸ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਮਿਸ ਅੰਮ੍ਰਿਤ ਕੌਰ ਗਿੱਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live