Radio Spice
Breaking News

ਮੰਤਰੀ ਅਮਨ ਅਰੋੜਾ ਦੀ ਮੈਂਬਰਸ਼ਿੱਪ ਹੋਵੇਗੀ ਰੱਦ ! ‘ਮੰਤਰੀ ਮੰਡਲ ਦੀਆਂ ਮੀਟਿੰਗਾਂ 'ਚ ਬੈਠਣ ਦਾ ਨਹੀਂ ਹੱਕਦਾਰ’, ਸਰਕਾਰ ਨੂੰ ਭੇਜਿਆ ਨੋਟਿਸ

By 111459pwpadmin•

ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ(Aman Arora) ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ(Shiromni Akali dal) ਵੱਲੋਂ ਵਿਧਾਨ ਸਭਾ ਸਪੀਕਰ ਨੂੰ ਉਨ੍ਹਾਂ ਦੀ ਮੈਂਬਰਸ਼ਿਪ ਖਤਮ ਕਰਨ ਲਈ ਪੱਤਰ ਲਿਖੇ ਜਾਣ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਐਸ.ਸੀ ਅਰੋੜਾ ਨੇ ਪੰਜਾਬ ਸਰਕਾਰ(

ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ(Aman Arora) ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ(Shiromni Akali dal) ਵੱਲੋਂ ਵਿਧਾਨ ਸਭਾ ਸਪੀਕਰ ਨੂੰ ਉਨ੍ਹਾਂ ਦੀ ਮੈਂਬਰਸ਼ਿਪ ਖਤਮ ਕਰਨ ਲਈ ਪੱਤਰ ਲਿਖੇ ਜਾਣ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਐਸ.ਸੀ ਅਰੋੜਾ ਨੇ ਪੰਜਾਬ ਸਰਕਾਰ(Punjab Government) ਨੂੰ ਨੋਟਿਸ ਭੇਜਿਆ ਹੈ।

ਉਨ੍ਹਾਂ ਨੇ 2013 ਵਿੱਚ ਲਿਲੀ ਥਾਮਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਅਨੁਸਾਰ ਅਮਨ ਅਰੋੜਾ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ। ਨੋਟਿਸ ਦੀ ਕਾਪੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਵਿਧਾਨ ਸਭਾ ਸਪੀਕਰ ਨੂੰ ਵੀ ਭੇਜੀ ਗਈ ਹੈ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਨਗੇ।

ਸੰਗਰੂਰ ਦੀ ਅਦਾਲਤ ਨੇ ਸੁਣਾਈ ਹੈ  ਸਜ਼ਾ

21 ਦਸੰਬਰ ਨੂੰ ਸੰਗਰੂਰ ਜ਼ਿਲ੍ਹੇ ਦੀ ਸੁਨਾਮ ਅਦਾਲਤ ਨੇ ਕੁੱਟਮਾਰ ਨਾਲ ਸਬੰਧਤ 15 ਸਾਲ ਪੁਰਾਣੇ ਕੇਸ ਵਿੱਚ ਅਮਨ ਅਰੋੜਾ ਨੂੰ ਦੋ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਸੀ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਐਡਵੋਕੇਟ ਐਚਸੀ ਅਰੋੜਾ ਨੇ ਮੰਤਰੀ ਅਮਨ ਅਰੋੜਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਸਰਕਾਰ ਨੂੰ ਪੱਤਰ ਲਿਖਿਆ ਹੈ।

ਫੈਸਲੇ 'ਤੇ ਅਜੇ ਕੋਈ ਰੋਕ ਨਹੀਂ ਲੱਗੀ

ਐਡਵੋਕੇਟ ਐਸਚੀ ਅਰੋੜਾ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਅਦਾਲਤ ਨੇ ਅਮਨ ਅਰੋੜਾ ਨੂੰ ਆਈਪੀਸੀ ਦੀ ਧਾਰਾ 452 ਤਹਿਤ ਦੋ ਸਾਲ ਅਤੇ ਧਾਰਾ 323, 148, 149 ਤਹਿਤ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਫੈਸਲੇ 'ਤੇ ਅਜੇ ਤੱਕ ਰੋਕ ਨਹੀਂ ਲਗਾਈ ਗਈ ਹੈ। ਅਜਿਹੀ ਸਥਿਤੀ ਵਿੱਚ ਲਿਲੀ ਥਾਮਸ ਮਾਮਲੇ ਦੇ ਫੈਸਲੇ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਮੰਤਰੀ ਮੰਡਲ ਦੀ ਮੀਟਿੰਗ ਦਾ ਹੱਕਦਾਰ ਨਹੀਂ

ਐਡਵੋਕੇਟ ਨੇ ਦੱਸਿਆ ਹੈ ਕਿ ਫੈਸਲੇ ਮੁਤਾਬਕ ਮੰਤਰੀ ਅਮਨ ਅਰੋੜਾ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਆਪਣੇ ਆਪ ਹੀ ਖਤਮ ਹੋ ਗਈ ਹੈ। ਉਹ ਉਦੋਂ ਤੱਕ ਮੰਤਰੀ ਮੰਡਲ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੋਣ ਦਾ ਹੱਕਦਾਰ ਨਹੀਂ ਹੈ ਜਦੋਂ ਤੱਕ ਅਪੀਲ 'ਤੇ ਉਸ ਫੈਸਲੇ 'ਤੇ ਰੋਕ ਨਹੀਂ ਲੱਗ ਜਾਂਦੀ। ਉਹ ਕੈਬਨਿਟ ਮੰਤਰੀ ਦੀ ਤਾਕਤ ਦੀ ਵਰਤੋਂ ਕਰਨ ਦਾ ਹੱਕਦਾਰ ਨਹੀਂ ਹੈ। ਅਜਿਹੇ 'ਚ ਤੁਹਾਨੂੰ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਕੰਮ ਕਰਨਾ ਚਾਹੀਦਾ ਹੈ। ਨਹੀਂ ਤਾਂ ਤੁਸੀਂ ਹੁਕਮਾਂ ਦੀ ਉਲੰਘਣਾ ਦੇ ਦੋਸ਼ੀ ਹੋਵੋਗੇ।

ਕੀ ਹੈ ਆਖ਼ਰ ਪੂਰਾ ਮਾਮਲਾ

21 ਦਸੰਬਰ 2023 ਨੂੰ ਸੁਨਾਮ ਦੀ ਅਦਾਲਤ ਨੇ ਅਮਨ ਅਰੋੜਾ ਸਮੇਤ ਉਸ ਦੀ ਮਾਤਾ ਪਰਮੇਸ਼ਵਰੀ ਦੇਵੀ, ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੰਗਰੂਰ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਨੂੰ ਦੋ ਸਾਲ ਦੀ ਕੈਦ ਅਤੇ ਇੱਕ-ਇੱਕ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਇਨ੍ਹਾਂ ਤਿੰਨਾਂ ਤੋਂ ਇਲਾਵਾ ਸਜ਼ਾ ਸੁਣਾਏ ਗਏ ਇੱਕ ਵਿਅਕਤੀ ਦੀ ਵੀ ਮੌਤ ਹੋ ਚੁੱਕੀ ਹੈ। ਇਹ ਕੇਸ ਅਮਨ ਅਰੋੜਾ ਖ਼ਿਲਾਫ਼ ਸਾਲ 2008 ਵਿੱਚ ਉਸ ਦੇ ਹੀ ਜੀਜਾ ਵੱਲੋਂ ਦਰਜ ਕਰਵਾਇਆ ਗਿਆ ਸੀ। ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅਰੋੜਾ ਦੀ ਵਿਧਾਨ ਸਭਾ ਮੈਂਬਰੀ ਤੁਰੰਤ ਰੱਦ ਕੀਤੀ ਜਾਵੇ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live