Radio Spice
Breaking News

ਸੇਵਾਮੁਕਤ ਜੱਜ ਕਰਨਗੇ ਸ਼ੁਭਕਰਨ ਦੀ ਮੌਤ ਦੀ ਜਾਂਚ, ਦੋਵਾਂ ਸੂਬਿਆਂ ਦੀਆਂ ਸਰਕਾਰਾਂ ਰਹੀਆਂ ਨਾਕਾਮ, ਹਾਈਕੋਰਟ ਦੀਆਂ ਸਖਤ ਟਿੱਪਣੀਆਂ

By 111459pwpadmin•

ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਸਖਤ ਟਿੱਪਣੀਆਂ ਕੀਤੀਆਂ ਹਨ। ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਸਰਕਾਰਾਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹੀਆਂ ਹਨ। ਹਾਈਕੋਰਟ ਨੇ ਕਿਹਾ ਕਿ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਸੇਵਾਮੁਕਤ ਜੱਜ ਦੀ ਅਗਵਾਈ 'ਚ ਕਮੇਟੀ ਬਣਾਈ ਜਾਵੇਗੀ। ਇਸ ਮਾਮਲੇ ਦੀ ਜਾਂਚ 3 ਮੈਂਬਰੀ ਕਮੇਟੀ ਕਰੇਗੀ। ਉ

ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਸਖਤ ਟਿੱਪਣੀਆਂ ਕੀਤੀਆਂ ਹਨ। ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਸਰਕਾਰਾਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹੀਆਂ ਹਨ। ਹਾਈਕੋਰਟ ਨੇ ਕਿਹਾ ਕਿ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਸੇਵਾਮੁਕਤ ਜੱਜ ਦੀ ਅਗਵਾਈ 'ਚ ਕਮੇਟੀ ਬਣਾਈ ਜਾਵੇਗੀ। ਇਸ ਮਾਮਲੇ ਦੀ ਜਾਂਚ 3 ਮੈਂਬਰੀ ਕਮੇਟੀ ਕਰੇਗੀ।

ਉਧਰ, ਹਰਿਆਣਾ ਸਰਕਾਰ ਵੱਲੋਂ ਅੰਬਾਲਾ ਪੁਲਿਸ ਦੇ ਡੀਐਸਪੀ ਜੋਗਿੰਦਰ ਸ਼ਰਮਾ ਵੀ ਹਾਈਕੋਰਟ ਵਿੱਚ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਨੇ ਹਾਈਕੋਰਟ ਨੂੰ 40 ਤੋਂ 50 ਤਸਵੀਰਾਂ ਵਾਲੀ ਐਲਬਮ ਦਿਖਾਈ। ਹਰਿਆਣਾ ਪੁਲਿਸ ਨੇ ਹਾਈਕੋਰਟ ਨੂੰ ਵਿਖਾਇਆ ਕਿ ਕਿਸਾਨਾਂ ਦੇ ਅੱਗੇ ਬੱਚੇ ਸਨ ਤੇ ਪਿੱਛੇ ਲੋਕ ਤਲਵਾਰਾਂ ਤੇ ਡਾਂਗਾਂ ਲੈ ਕੇ ਆ ਰਹੇ ਸਨ। ਇਸ ਨੂੰ ਦੇਖ ਕੇ ਹਾਈਕੋਰਟ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਝਾੜ ਪਾਈ।

ਕਿਸਾਨ ਆਗੂ ਬਲਬੀਰ ਰਾਜੇਵਾਲ ਤੇ ਹੋਰਨਾਂ ਵੱਲੋਂ ਦਾਇਰ ਪਟੀਸ਼ਨ ’ਤੇ ਹਾਈਕੋਰਟ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਬੱਚਿਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਬੱਚਿਆਂ ਦੀ ਆੜ ਵਿੱਚ ਹਥਿਆਰਾਂ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਕਿਹੋ ਜਿਹੇ ਮਾਪੇ ਹਨ? ਕੀ ਕਿਸਾਨ ਕੋਈ ਜੰਗ ਕਰਨਾ ਚਾਹੁੰਦੇ ਹਨ? ਇਹ ਪੰਜਾਬ ਦਾ ਸੱਭਿਆਚਾਰ ਨਹੀਂ।

ਹਾਈਕੋਰਟ ਨੇ ਕਿਹਾ ਕਿ ਦੋ ਰਾਜਾਂ ਦੀਆਂ ਸਰਕਾਰਾਂ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਆਪਣਾ ਕੰਮ ਕਰਨ ਵਿੱਚ ਅਸਫਲ ਰਹੀਆਂ ਹਨ। ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੀਆਂ ਫੋਟੋਆਂ ਵੇਖ ਹਾਈ ਕੋਰਟ ਨੇ ਸਵਾਲ ਕੀਤਾ ਕਿ ਹਥਿਆਰਾਂ ਨਾਲ ਸ਼ਾਂਤਮਈ ਪ੍ਰਦਰਸ਼ਨ ਕਿਵੇਂ ਹੋ ਸਕਦਾ ਹੈ?

ਉਧਰ, ਕਿਸਾਨ ਲੀਡਰ ਦਰਸ਼ਨਪਾਲ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਨੇ ਕਦੇ ਵੀ ਬੱਚਿਆਂ ਨੂੰ ਅੱਗੇ ਕਰਕੇ ਹਥਿਆਰਾਂ ਨਾਲ ਪ੍ਰਦਰਸ਼ਨ ਨਹੀਂ ਕੀਤਾ। ਪੁਲਿਸ ਵਾਲੇ ਪਾਸੇ ਤੋਂ ਹੀ ਹਥਿਆਰ ਤੇ ਗੋਲੀਆਂ ਚਲਾਈਆਂ ਗਈਆਂ। ਕਿਸਾਨਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਉਹ 13 ਫਰਵਰੀ ਨੂੰ ਦਿੱਲੀ ਜਾਣਗੇ। ਜੇਕਰ ਸਰਕਾਰ ਨੇ ਜਗ੍ਹਾ ਦਿੱਤੀ ਹੁੰਦੀ ਤੇ ਉਹ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਜਾਂਦੇ ਤੇ ਅਜਿਹੀ ਸਥਿਤੀ ਪੈਦਾ ਨਾ ਹੁੰਦੀ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live