Radio Spice
Breaking News

Salary ਨਾ ਮਿਲਣ ‘ਤੇ Hockey India ਦੀ CEO ਨੇ ਦਿੱਤਾ ਅਸਤੀਫ਼ਾ! 13 ਸਾਲਾਂ ਤੋਂ ਸੀ ਅਹੁਦੇ ‘ਤੇ

By 111459pwpadmin•

ਹਾਕੀ ਇੰਡੀਆ ‘ਚ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੁਝ ਦਿਨ ਪਹਿਲਾਂ ਮਹਿਲਾ ਕੋਚ ਯਾਨੇਕ ਸ਼ੋਪਮੈਨ ਦੇ ਅਸਤੀਫੇ ਤੋਂ ਬਾਅਦ ਹਾਕੀ ਇੰਡੀਆ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਏਲੇਨਾ ਨਾਰਮਨ ਨੇ ਵੀ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਦੀ ਤਨਖਾਹ ਕਾਫੀ ਸਮੇਂ ਤੋਂ ਰੁਕੀ ਹੋਈ ਹੈ ਅਤੇ ਫੈਡਰੇਸ਼ਨ ਵਿੱਚ ਧੜੇਬੰਦੀ ਕਾਰਨ ਕੰਮ ਕਰਨਾ

ਹਾਕੀ ਇੰਡੀਆ ‘ਚ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੁਝ ਦਿਨ ਪਹਿਲਾਂ ਮਹਿਲਾ ਕੋਚ ਯਾਨੇਕ ਸ਼ੋਪਮੈਨ ਦੇ ਅਸਤੀਫੇ ਤੋਂ ਬਾਅਦ ਹਾਕੀ ਇੰਡੀਆ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਏਲੇਨਾ ਨਾਰਮਨ ਨੇ ਵੀ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਦੀ ਤਨਖਾਹ ਕਾਫੀ ਸਮੇਂ ਤੋਂ ਰੁਕੀ ਹੋਈ ਹੈ ਅਤੇ ਫੈਡਰੇਸ਼ਨ ਵਿੱਚ ਧੜੇਬੰਦੀ ਕਾਰਨ ਕੰਮ ਕਰਨਾ ਮੁਸ਼ਕਲ ਹੋ ਗਿਆ ਹੈ।

ਆਸਟ੍ਰੇਲੀਆ ਦੀ ਰਹਿਣ ਵਾਲਾ ਨਾਰਮਲ ਕਰੀਬ 13 ਸਾਲਾਂ ਤੋਂ ਇਹ ਅਹੁਦਾ ਸੰਭਾਲ ਰਹੀ ਸੀ, ਪਰ ਉਸ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਨਾਰਮਨ ਦਾ ਅਸਤੀਫਾ ਰਾਸ਼ਟਰੀ ਫੈਡਰੇਸ਼ਨ ਲਈ ਇੱਕ ਹੋਰ ਝਟਕਾ ਹੈ ਜਿਸ ਨੇ ਆਪਣੇ ਅਧਿਕਾਰਤ ਬਿਆਨ ਵਿੱਚ ਉਸ ਦੇ ਜਾਣ ਦਾ ਸਹੀ ਕਾਰਨ ਨਹੀਂ ਦੱਸਿਆ ਹੈ। ਹਾਲਾਂਕਿ, ਨਾਰਮਨ ਨੇ ਕਿਹਾ ਕਿ ਫੈਡਰੇਸ਼ਨ ਵਿੱਚ ਦੋ ਧੜਿਆਂ ਕਾਰਨ ਉਨ੍ਹਾਂ ਲਈ ਕੰਮ ਕਰਨਾ ਮੁਸ਼ਕਲ ਹੋ ਗਿਆ ਹੈ।

ਭਾਰਤੀ ਮਹਿਲਾ ਹਾਕੀ ਟੀਮ ਦੇ ਮੁੱਖ ਕੋਚ ਯਾਨੇਕ ਸ਼ੌਪਮੈਨ ਦੇ ਅਸਤੀਫੇ ਤੋਂ ਕੁਝ ਦਿਨ ਬਾਅਦ ਨਾਰਮ ਦਾ ਅਸਤੀਫਾ ਆਇਆ ਹੈ। ਸ਼ਾਪਮੈਨ ਨੇ ਦਾਅਵਾ ਕੀਤਾ ਸੀ ਕਿ ਰਾਸ਼ਟਰੀ ਫੈਡਰੇਸ਼ਨ ਨੇ ਉਸ ਦੀ ਕਦਰ ਅਤੇ ਸਨਮਾਨ ਨਹੀਂ ਕੀਤਾ। ਉਸ ਨੇ ਕਿਹਾ ਸੀ ਕਿ ਪੈਰਿਸ ਓਲੰਪਿਕ ਲਈ ਕੁਆਲੀਫਾਈ ਕਰਨ ‘ਚ ਟੀਮ ਦੀ ਅਸਫਲਤਾ ਕਾਰਨ ਉਸ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਹਾਕੀ ਇੰਡੀਆ ਦੇ ਪ੍ਰਧਾਨ ਅਤੇ ਸਾਬਕਾ ਭਾਰਤੀ ਕਪਤਾਨ ਦਿਲੀਪ ਟਿਰਕੀ ਨੇ ਨਾਰਮਨ ਦਾ ਅਸਤੀਫਾ ਸਵੀਕਾਰ ਕਰ ਲਿਆ ਅਤੇ ਉਸ ਦਾ ਧੰਨਵਾਦ ਕੀਤਾ। ਉਸ ਨੇ ਕਿਹਾ ਕਿ ਨਾ ਸਿਰਫ਼ ਹਾਕੀ ਇੰਡੀਆ ਦੇ ਪ੍ਰਧਾਨ ਹੋਣ ਦੇ ਨਾਤੇ, ਸਗੋਂ ਇੱਕ ਸਾਬਕਾ ਖਿਡਾਰੀ ਅਤੇ ਹਾਕੀ ਪ੍ਰੇਮੀ ਹੋਣ ਦੇ ਨਾਤੇ, ਮੈਂ ਪਿਛਲੇ 12-13 ਸਾਲਾਂ ਵਿੱਚ ਉਸ ਦੇ ਸ਼ਾਨਦਾਰ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਉਸ ਦੇ ਸਮਰਪਣ ਅਤੇ ਯਤਨਾਂ ਨੇ ਹਾਕੀ ਇੰਡੀਆ ਅਤੇ ਭਾਰਤੀ ਹਾਕੀ ਨੂੰ ਅਜੋਕੇ ਮਜ਼ਬੂਤ ​​ਸਥਿਤੀ ਵਿੱਚ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਮੈਂ ਉਸ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਨਾਰਮਨ ਨੇ ਆਪਣੇ ਕਾਰਜਕਾਲ ਦਾ ਜ਼ਿਆਦਾਤਰ ਸਮਾਂ ਸਾਬਕਾ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਨਰਿੰਦਰ ਬੱਤਰਾ ਦੇ ਅਧੀਨ ਹਾਕੀ ਇੰਡੀਆ ਦੇ ਮੁਖੀ ਵਜੋਂ ਬਿਤਾਇਆ।

ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਟੀਮਾਂ ਨੇ ਨਾਰਮਨ ਦੇ ਕਾਰਜਕਾਲ ਦੌਰਾਨ ਆਪਣੀ ਹੁਣ ਤੱਕ ਦੀ ਸਰਵੋਤਮ ਰੈਂਕਿੰਗ ਹਾਸਲ ਕੀਤੀ। ਇੰਨਾ ਹੀ ਨਹੀਂ ਪੁਰਸ਼ ਟੀਮ ਨੇ ਟੋਕੀਓ ਓਲੰਪਿਕ ਖੇਡਾਂ ‘ਚ ਕਾਂਸੀ ਦਾ ਤਮਗਾ ਜਿੱਤ ਕੇ ਤਮਗੇ ਲਈ 41 ਸਾਲਾਂ ਦਾ ਲੰਬਾ ਇੰਤਜ਼ਾਰ ਖਤਮ ਕਰ ਦਿੱਤਾ। ਇਨ੍ਹਾਂ ਖੇਡਾਂ ਵਿੱਚ ਮਹਿਲਾ ਟੀਮ ਵੀ ਚੌਥੇ ਸਥਾਨ ’ਤੇ ਰਹੀ।

ਅਲੇਨਾ ਨਾਰਮਨ ਨੇ ਕਿਹਾ ਕਿ ਹਾਕੀ ਇੰਡੀਆ ਵਿੱਚ ਦੋ ਧੜੇ ਹਨ। ਇੱਕ ਪਾਸੇ ਮੈਂ ਅਤੇ (ਪ੍ਰਧਾਨ) ਦਲੀਪ ਟਿਰਕੀ ਹਾਂ ਅਤੇ ਦੂਜੇ ਪਾਸੇ (ਸਕੱਤਰ) ਭੋਲਾਨਾਥ ਸਿੰਘ, (ਕਾਰਜਕਾਰੀ ਨਿਰਦੇਸ਼ਕ) ਕਮਾਂਡਰ ਆਰ ਕੇ ਸ਼੍ਰੀਵਾਸਤਵ ਅਤੇ (ਖਜ਼ਾਨਚੀ) ਸ਼ੇਖਰ ਜੇ ਮਨੋਹਰਨ ਹਨ। ਦੋਵਾਂ ਧੜਿਆਂ ਦੀ ਆਪਸੀ ਲੜਾਈ ਕਾਰਨ ਕੰਮ ਕਰਨਾ ਔਖਾ ਹੋ ਰਿਹਾ ਸੀ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live