Radio Spice
Breaking News

ਪੰਜਾਬ 'ਚ ਜਾਅਲੀ SC ਸਰਟੀਫਿਕੇਟ ਬਣਾਉਣ ਵਾਲੇ 'ਤੇ ਪਹਿਲੀ ਕਾਰਾਵਈ, 92 ਬਾਕੀ ਬਚੇ

By 111459pwpadmin•

ਮੰਤਰੀ ਡਾ: ਬਲਜੀਤ ਕੌਰ (Baljit Kaur) ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਮੱਖਣ ਸਿੰਘ ਪਿੰਡ ਸ਼ੰਕਰਪੁਰ ਜ਼ਿਲ੍ਹਾ ਪਟਿਆਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ (Fake Scheduled Caste Certificate) ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲ

ਮੰਤਰੀ ਡਾ: ਬਲਜੀਤ ਕੌਰ (Baljit Kaur) ਨੇ ਦੱਸਿਆ ਕਿ ਅਮਰੀਕ ਸਿੰਘ ਪੁੱਤਰ ਮੱਖਣ ਸਿੰਘ  ਪਿੰਡ ਸ਼ੰਕਰਪੁਰ ਜ਼ਿਲ੍ਹਾ ਪਟਿਆਲਾ ਦੇ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ (Fake Scheduled Caste Certificate) ਸਰਕਾਰ ਪੱਧਰ ਤੇ ਗਠਿਤ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ। 

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਊਸਾ ਰਾਣੀ ਪਤਨੀ ਪੂਰਨ ਸਿੰਘ ਵਾਸੀ ਪਿੰਡ ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਸ਼ੰਕਰਪੁਰ ਦੇ ਵਾਸੀ ਅਮਰੀਕ ਸਿੰਘ (ਸਰਪੰਚ)ਨੇ ਜਨਰਲ ਕੈਟਾਗਰੀ (ਰਾਜਪੂਤ) ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।

ਮੰਤਰੀ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਸ ਸ਼ਿਕਾਇਤ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਦੇ ਡਾਇਰੈਕਟਰ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਅਮਰੀਕ ਸਿੰਘ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ।

ਮੰਤਰੀ ਨੇ ਦੱਸਿਆ ਕਿ ਸਾਡੇ ਵਿਭਾਗ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਅਮਰੀਕ ਸਿੰਘ ਸਰਪੰਚ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 2131 ਮਿਤੀ 06.11.1995 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੀ ਬੇਨਤੀ ਕੀਤੀ ਹੈ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live