Radio Spice
Breaking News

TikTok 'ਤੇ ਆਸਟ੍ਰੇਲੀਆ 'ਚ ਵੀ ਲੱਗੀ ਪਾਬੰਦੀ, ਸੁਰੱਖਿਆ ਲਈ ਦੱਸਿਆ ਗੰਭੀਰ ਖ਼ਤਰਾ

By 111459pwpadmin•

ਆਸਟ੍ਰੇਲੀਆ ਵਿੱਚ ਵੀ ਸਰਕਾਰੀ ਡਿਵਾਈਸਾਂ 'ਤੇ ਚੀਨੀ ਸ਼ਾਰਟ ਵੀਡੀਓ ਐਪ ਟਿਕਟੋਕ (Tiktok Ban) ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਸਟ੍ਰੇਲੀਆ ਸਰਕਾਰ ਨੇ ਇਸ ਫੈਸਲੇ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਹੁਣ ਕਿਸੇ ਵੀ ਸਰਕਾਰੀ ਕਰਮਚਾਰੀ ਜਾਂ ਆਸਟ੍ਰੇਲੀਆਈ ਸੰਸਦ ਮੈਂਬਰਾਂ ਦੇ ਫੋਨ, ਕੰਪਿਊਟਰ 'ਤੇ

ਆਸਟ੍ਰੇਲੀਆ ਵਿੱਚ ਵੀ ਸਰਕਾਰੀ ਡਿਵਾਈਸਾਂ 'ਤੇ ਚੀਨੀ ਸ਼ਾਰਟ ਵੀਡੀਓ ਐਪ ਟਿਕਟੋਕ (Tiktok Ban) ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਸਟ੍ਰੇਲੀਆ ਸਰਕਾਰ ਨੇ ਇਸ ਫੈਸਲੇ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਹੁਣ ਕਿਸੇ ਵੀ ਸਰਕਾਰੀ ਕਰਮਚਾਰੀ ਜਾਂ ਆਸਟ੍ਰੇਲੀਆਈ ਸੰਸਦ ਮੈਂਬਰਾਂ ਦੇ ਫੋਨ, ਕੰਪਿਊਟਰ 'ਤੇ ਚੀਨੀ ਐਪ ਨਹੀਂ ਇੰਸਟਾਲ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਅਮਰੀਕਾ, ਬ੍ਰਿਟੇਨ, ਨਿਊਜ਼ੀਲੈਂਡ ਅਤੇ ਫਰਾਂਸ ਵੀ ਸੁਰੱਖਿਆ ਕਾਰਨਾਂ ਕਰਕੇ ਟਿਕਟੋਕ 'ਤੇ ਇਸ ਤਰ੍ਹਾਂ ਦੀ ਪਾਬੰਦੀ ਲਗਾ ਚੁੱਕੇ ਹਨ। ਹਾਲਾਂਕਿ Tiktok ਦੀ ਪੇਰੈਂਟ ਕੰਪਨੀ Bite Dance ਨੇ ਜਾਸੂਸੀ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ।

ਆਸਟ੍ਰੇਲੀਆਈ ਅਟਾਰਨੀ-ਜਨਰਲ ਮਾਰਕ ਡਰੇਫਸ ਨੇ ਖੁਫੀਆ ਅਤੇ ਸੁਰੱਖਿਆ ਏਜੰਸੀਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਮੰਗਲਵਾਰ ਨੂੰ ਪਾਬੰਦੀ ਦੀ ਘੋਸ਼ਣਾ ਕਰਦੇ ਹੋਏ ਕਿਹਾ ਕਿ ਇਹ ਹੁਕਮ "ਜਲਦੀ ਤੋਂ ਜਲਦੀ" ਲਾਗੂ ਕੀਤਾ ਜਾਵੇਗਾ। ਸੀਐਨਐਨ ਦੀ ਇੱਕ ਰਿਪੋਰਟ ਦੇ ਅਨੁਸਾਰ, ਟਿੱਕਟੋਕ 'ਤੇ ਪਾਬੰਦੀ ਲਗਾਉਣ ਦੇ ਆਸਟਰੇਲੀਆਈ ਸਰਕਾਰ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਆਸਟਰੇਲੀਆ ਟਿਕਟੋਕ ਦੇ ਮੈਨੇਜਰ ਲੀ ਹੰਟਰ ਨੇ ਕਿਹਾ ਕਿ ਕੰਪਨੀ ਸਰਕਾਰ ਦੇ ਫੈਸਲੇ ਤੋਂ ਨਿਰਾਸ਼ ਹੈ। ਹੰਟਰ ਨੇ ਇਸ ਫੈਸਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ।

ਅਟਾਰਨੀ ਜਨਰਲ ਦੇ ਵਿਭਾਗ ਦੇ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਟਿਕਟੋਕ ਉਪਭੋਗਤਾਵਾਂ ਦੇ ਡੇਟਾ ਦੇ ਵਿਆਪਕ ਸੰਗ੍ਰਹਿ ਅਤੇ ਵਿਦੇਸ਼ੀ ਸਰਕਾਰ ਤੋਂ ਨਿਆਂਇਕ ਨਿਰਦੇਸ਼ ਪ੍ਰਾਪਤ ਕਰਨ ਕਾਰਨ ਸੁਰੱਖਿਆ ਅਤੇ ਗੋਪਨੀਯਤਾ ਲਈ ਗੰਭੀਰ ਖਤਰਾ ਪੈਦਾ ਕਰ ਰਿਹਾ ਹੈ। ਇਸ ਲਈ ਸਰਕਾਰੀ ਉਪਕਰਨਾਂ 'ਤੇ ਇਸ ਦੀ ਵਰਤੋਂ ਬੰਦ ਕੀਤੀ ਜਾਣੀ ਚਾਹੀਦੀ ਹੈ।

80 ਲੱਖ ਉਪਭੋਗਤਾ

ਹੰਟਰ ਨੇ ਦੱਸਿਆ ਕਿ ਕੰਪਨੀ ਨੇ ਇਸ ਸਬੰਧੀ ਕਈ ਵਾਰ ਸਰਕਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ। ਅਜੇ ਤੱਕ ਅਜਿਹਾ ਕੋਈ ਸਬੂਤ ਸਾਹਮਣੇ ਨਹੀਂ ਆਇਆ ਹੈ ਜਿਸ ਤੋਂ ਪਤਾ ਲੱਗਦਾ ਹੋਵੇ ਕਿ ਟਿਕਟੋਕ ਆਸਟ੍ਰੇਲੀਆ ਦੀ ਸੁਰੱਖਿਆ ਲਈ ਕੋਈ ਖਤਰਾ ਹੈ। Tiktok ਦਾ ਕਹਿਣਾ ਹੈ ਕਿ ਆਸਟ੍ਰੇਲੀਆ ਵਿੱਚ 18 ਸਾਲ ਤੋਂ ਵੱਧ ਉਮਰ ਦੇ ਲਗਭਗ 80 ਲੱਖ ਲੋਕ Tiktok ਦੀ ਵਰਤੋਂ ਕਰ ਰਹੇ ਹਨ।

More Breaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗBreaking News

Waikato Medical School ਲਈ Ratepayers ਤੋਂ ਲੱਖਾਂ ਡਾਲਰ ਦੀ ਮਦਦ ਦੀ ਮੰਗ

University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ

9 Sept 2026

Auckland ਦੀ Western Line ’ਤੇ Trains Delayed ਅਤੇ CancelledBreaking News

Auckland ਦੀ Western Line ’ਤੇ Trains Delayed ਅਤੇ Cancelled

Baldwin Avenue Train Station ’ਤੇ ਬੁੱਧਵਾਰ ਦੁਪਹਿਰ ਵਾਪਰੀ ਇੱਕ ਘਟਨਾ ਕਾਰਨ Auckland ਦੀ Western Line ਉੱਤੇ ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। Auckland Transport ਮੁਤਾਬਕ ਟ੍ਰੇਨਾਂ ਸਿਰਫ਼ Swanson ਤੋਂ New Lynn ਅਤੇ Waitematā ਤੋਂ Morningside ਵਿਚਕਾਰ ਚੱਲ ਰਹੀਆਂ ਹਨ। ਕੁਝ ਸੇਵਾਵਾਂ ਦੇਰੀ ਨਾਲ ਹਨ ਅਤੇ ਕੁਝ ਰੱਦ ਕੀਤੀਆਂ ਗਈਆਂ ਹਨ। ਪੁਲਿਸ ਨ

9 Sept 2026

Sufi Mehfil 2026Breaking News

Sufi Mehfil 2026

30 Aug 2026

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤBreaking News

ਨਵੇਂ ਸਰਵੇਖਣ ‘ਚ ਨੈਸ਼ਨਲ ਗੱਠਜੋੜ ਮਜ਼ਬੂਤ ਸਰਵੇਖਣ ਨੇ ਦਿੱਤੇ ਚੋਣਾਂ ਤੋਂ ਪਹਿਲਾਂ ਨਵੇਂ ਸੰਕੇਤ

ਨਵੰਬਰ 2026 ਦੀਆਂ ਆਮ ਚੋਣਾਂ ਤੋਂ ਪਹਿਲਾਂ ਜਾਰੀ Roy Morgan ਦੇ ਤਾਜ਼ਾ ਸਰਵੇਖਣ ਅਨੁਸਾਰ ਨੈਸ਼ਨਲ, ACT ਅਤੇ NZ First ਦੇ ਗੱਠਜੋੜ ਨੂੰ 51% ਸਮਰਥਨ ਮਿਲ ਰਿਹਾ ਹੈ, ਜਦਕਿ ਲੇਬਰ, ਗ੍ਰੀਨਜ਼ ਅਤੇ Te Pāti Māori ਦੇ ਗੱਠਜੋੜ ਨੂੰ 42% ਸਮਰਥਨ ਮਿਲਿਆ ਹੈ। 📊 ਪਾਰਟੀਆਂ ਦਾ ਸਮਰਥਨ: • National – 31% • Labour – 25.5% • Greens – 13.5% • NZ First – 10.5% •

1 Jul 2026

Radio Spice Live