Radio Spice
India News

1 ਜੁਲਾਈ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ, ਇਸ ਵਾਰ 62 ਦਿਨਾਂ ਦੀ ਹੋਵੇਗੀ; 17 ਅਪ੍ਰੈਲ ਤੋਂ ਕਰ ਸਕਦੇ ਹੋ ਰਜਿਸਟ੍ਰੇਸ਼ਨ

By 111459pwpadmin•

ਸ ਸਾਲ ਅਮਰਨਾਥ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਯਾਤਰਾ ਲਈ ਰਜਿਸਟ੍ਰੇਸ਼ਨ 17 ਅਪ੍ਰੈਲ ਤੋਂ ਔਫਲਾਈਨ ਅਤੇ ਔਨਲਾਈਨ ਮੋਡ ਰਾਹੀਂ ਸ਼ੁਰੂ ਹੋਵੇਗੀ। ਕਸ਼ਮੀਰ ਘਾਟੀ ਦੇ ਅਨੰਤਨਾਗ ਜ਼ਿਲ੍ਹੇ ਵਿਚ ਅਮਰਨਾਥ ਦੀ ਸਾਲਾਨਾ ਤੀਰਥ ਯਾਤਰਾ ਦਾ ਪ੍ਰਬੰਧ ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਵੱਲੋਂ ਕੀਤੀ ਜਾਂਦੀ ਹੈ। ਸ਼ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਉਮੰਗ ਨਰੂਲਾ ਨ

1 ਜੁਲਾਈ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ, ਇਸ ਵਾਰ 62 ਦਿਨਾਂ ਦੀ ਹੋਵੇਗੀ; 17 ਅਪ੍ਰੈਲ ਤੋਂ ਕਰ ਸਕਦੇ ਹੋ ਰਜਿਸਟ੍ਰੇਸ਼ਨ

ਸ ਸਾਲ ਅਮਰਨਾਥ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਯਾਤਰਾ ਲਈ ਰਜਿਸਟ੍ਰੇਸ਼ਨ 17 ਅਪ੍ਰੈਲ ਤੋਂ ਔਫਲਾਈਨ ਅਤੇ ਔਨਲਾਈਨ ਮੋਡ ਰਾਹੀਂ ਸ਼ੁਰੂ ਹੋਵੇਗੀ।

ਕਸ਼ਮੀਰ ਘਾਟੀ ਦੇ ਅਨੰਤਨਾਗ ਜ਼ਿਲ੍ਹੇ ਵਿਚ ਅਮਰਨਾਥ ਦੀ ਸਾਲਾਨਾ ਤੀਰਥ ਯਾਤਰਾ ਦਾ ਪ੍ਰਬੰਧ ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਵੱਲੋਂ ਕੀਤੀ ਜਾਂਦੀ ਹੈ। ਸ਼ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਉਮੰਗ ਨਰੂਲਾ ਨੇ ਦੱਸਿਆ ਕਿ ਇਸ ਵਾਰ ਦੋਵੇਂ ਮਾਰਗਾਂ 'ਤੇ ਰੋਜ਼ਾਨਾ 500 ਸ਼ਰਧਾਲੂਆਂ ਲਈ ਇਹ ਸਹੂਲਤ ਉਪਲਬਧ ਹੋਵੇਗੀ। ਇਸ ਸਾਲ ਇਹ ਯਾਤਰਾ 62 ਦਿਨ ਚੱਲੇਗੀ।

ਯਾਤਰਾ ਦਾ ਐਲਾਨ ਕਰਦੇ ਹੋਏ ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਕਿ ਸੂਬਾ ਸਰਕਾਰ ਨਿਰਵਿਘਨ ਤੇ ਮੁਸ਼ਕਲ ਰਹਿਤ ਤੀਰਥ ਯਾਤਰਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਸਾਰੇ ਸ਼ਰਧਾਲੂਆਂ ਤੇ ਸੇਵਾ ਪ੍ਰੋਵਾਈਡਰਜ਼ ਨੂੰ ਵਧੀਆ ਸਿਹਤ ਸੇਵਾਵਾਂ ਤੇ ਹੋਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਾਂਗੇ।

ਤੀਰਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਦੂਰਸੰਚਾਰ ਸੇਵਾਵਾਂ ਨੂੰ ਚਾਲੂ ਕਰ ਦਿੱਤਾ ਜਾਵੇਗਾ। 62 ਦਿਨਾਂ ਦੀ ਸ਼੍ਰੀ ਅਮਰਨਾਥ ਜੀ ਯਾਤਰਾ ਇਸ ਸਾਲ 1 ਜੁਲਾਈ ਨੂੰ ਸ਼ੁਰੂ ਹੋਵੇਗੀ ਅਤੇ 31 ਅਗਸਤ, 2023 ਨੂੰ ਸਮਾਪਤ ਹੋਵੇਗੀ।

ਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਇਹ ਸਭ ਤੋਂ ਵੱਡੀ ਤਰਜੀਹ ਹੈ ਕਿ ਸਾਰੇ ਸ਼ਰਧਾਲੂ ਬਿਨਾਂ ਕਿਸੇ ਪਰੇਸ਼ਾਨੀ ਦੇ ਤੀਰਥ ਯਾਤਰਾ ਕਰ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨੂੰ ਉੱਚ ਦਰਜੇ ਦੀ ਸਿਹਤ ਸੰਭਾਲ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਤੀਰਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਦੂਰਸੰਚਾਰ ਸੇਵਾਵਾਂ ਨੂੰ ਚਾਲੂ ਕਰ ਦਿੱਤਾ ਜਾਵੇਗਾ। ਯਾਤਰਾ ਦੇ ਸੁਚਾਰੂ ਸੰਚਾਲਨ ਲਈ ਰਿਹਾਇਸ਼, ਬਿਜਲੀ, ਪਾਣੀ, ਸੁਰੱਖਿਆ ਅਤੇ ਹੋਰ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਹਿੱਸੇਦਾਰ ਵਿਭਾਗ ਤਾਲਮੇਲ ਨਾਲ ਕੰਮ ਕਰ ਰਹੇ ਹਨ।

ਦੋਵਾਂ ਰੂਟਾਂ 'ਤੇ ਇਕੱਠੇ ਸ਼ੁਰੂ ਹੋਵੇਗੀ ਯਾਤਰਾ

ਦੱਸ ਦੇਈਏ ਕਿ ਯਾਤਰਾ ਦੋਵੇਂ ਰੂਟਾਂ ਤੋਂ ਸ਼ੁਰੂ ਹੋਵੇਗੀ, ਯਾਨੀ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਟ੍ਰੈਕ ਤੋਂ ਅਤੇ ਗੰਦਰਬਲ ਜ਼ਿਲ੍ਹੇ ਦੇ ਬਾਲਟਾਲ ਤੋਂ।

ਖਾਸ ਤੌਰ 'ਤੇ, ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ (SASB) ਦੁਨੀਆ ਭਰ ਦੇ ਸ਼ਰਧਾਲੂਆਂ ਲਈ ਸਵੇਰ ਤੇ ਸ਼ਾਮ ਦੀ ਆਰਤੀ (ਪ੍ਰਾਰਥਨਾ) ਦਾ ਸਿੱਧਾ ਪ੍ਰਸਾਰਣ ਵੀ ਕਰੇਗਾ। ਯਾਤਰਾ, ਮੌਸਮ ਅਤੇ ਕਈ ਸੇਵਾਵਾਂ ਨੂੰ ਆਨਲਾਈਨ ਪ੍ਰਾਪਤ ਕਰਨ ਲਈ ਸ਼੍ਰੀ ਅਮਰਨਾਥ ਜੀ ਯਾਤਰਾ ਦੀ ਐਪ ਗੂਗਲ ਪਲੇ ਸਟੋਰ 'ਤੇ ਉਪਲਬਧ ਕਰਵਾਈ ਗਈ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live