Radio Spice
India News

ਬ੍ਰਿਟੇਨ ਦੇ 111 ਸਾਲਾ ਜੌਹਨ ਟਿਨੀਸਵੁੱਡ ਨੂੰ ਮਿਲਿਆ ਦੁਨੀਆ ਦੇ ਸੱਭ ਤੋਂ ਬਜ਼ੁਰਗ ਵਿਅਕਤੀ ਦਾ ਖਿਤਾਬ

By 111459pwpadmin•

ਦੁਨੀਆਂ ਦੇ ਸੱਭ ਤੋਂ ਬਜ਼ੁਰਗ ਜੀਵਤ ਵਿਅਕਤੀ, 111 ਸਾਲਾ ਬ੍ਰਿਟਿਸ਼ ਜੌਨ ਟਿਨਿਸਵੁੱਡ ਨੇ ਕਿਹਾ ਕਿ ਉਨ੍ਹਾਂ ਦੀ ਲੰਬੀ ਉਮਰ "ਸਿਰਫ ਕਿਸਮਤ" ਹੈ ਅਤੇ ਉਨ੍ਹਾਂ ਦੀ ਖੁਰਾਕ ਦਾ ਕੋਈ ਖਾਸ ਰਾਜ਼ ਨਹੀਂ। ਹਾਲਾਂਕਿ, ਉਨ੍ਹਾਂ ਦਾ ਮਨਪਸੰਦ ਭੋਜਨ ਹਰ ਸ਼ੁੱਕਰਵਾਰ ਨੂੰ ਮੱਛੀ ਅਤੇ ਚਿਪਸ ਸੀ। ਅੱਧੀ ਸਦੀ ਤੋਂ ਵੱਧ ਸਮੇਂ ਤੋਂ ਰਿਟਾਇਰ ਹੋ ਚੁੱਕੇ ਟਿਨਿਸਵੁੱਡ ਨੂੰ ਗਿਨੀਜ਼ ਵਰਲਡ ਰਿਕਾਰਡਜ਼

ਦੁਨੀਆਂ ਦੇ ਸੱਭ ਤੋਂ ਬਜ਼ੁਰਗ ਜੀਵਤ ਵਿਅਕਤੀ, 111 ਸਾਲਾ ਬ੍ਰਿਟਿਸ਼ ਜੌਨ ਟਿਨਿਸਵੁੱਡ ਨੇ ਕਿਹਾ ਕਿ ਉਨ੍ਹਾਂ ਦੀ ਲੰਬੀ ਉਮਰ "ਸਿਰਫ ਕਿਸਮਤ" ਹੈ ਅਤੇ ਉਨ੍ਹਾਂ ਦੀ ਖੁਰਾਕ ਦਾ ਕੋਈ ਖਾਸ ਰਾਜ਼ ਨਹੀਂ। ਹਾਲਾਂਕਿ, ਉਨ੍ਹਾਂ ਦਾ ਮਨਪਸੰਦ ਭੋਜਨ ਹਰ ਸ਼ੁੱਕਰਵਾਰ ਨੂੰ ਮੱਛੀ ਅਤੇ ਚਿਪਸ ਸੀ। ਅੱਧੀ ਸਦੀ ਤੋਂ ਵੱਧ ਸਮੇਂ ਤੋਂ ਰਿਟਾਇਰ ਹੋ ਚੁੱਕੇ ਟਿਨਿਸਵੁੱਡ ਨੂੰ ਗਿਨੀਜ਼ ਵਰਲਡ ਰਿਕਾਰਡਜ਼ ਦਾ ਖਿਤਾਬ ਵੈਨੇਜ਼ੁਏਲਾ ਦੇ 114 ਸਾਲਾ ਜੁਆਨ ਵਿਸੇਂਟੇ ਪੇਰੇਜ਼ ਮੋਰਾ ਤੋਂ ਬਾਅਦ ਮਿਲਿਆ ਹੈ, ਜਿਨ੍ਹਾਂ ਦੀ ਮੌਤ ਦਾ ਐਲਾਨ ਇਸ ਹਫਤੇ ਦੇ ਸ਼ੁਰੂ 'ਚ ਕੀਤਾ ਗਿਆ ਸੀ।

1912 ਵਿਚ ਉੱਤਰੀ ਇੰਗਲੈਂਡ ਦੇ ਮਰਸੀਸਾਈਡ ਵਿਚ ਪੈਦਾ ਹੋਏ, ਟਿਨਿਸਵੁੱਡ, ਇਕ ਰਿਟਾਇਰਡ ਅਕਾਊਂਟੈਂਟ ਅਤੇ ਸਾਬਕਾ ਡਾਕ ਸੇਵਾ ਕਰਮਚਾਰੀ, 111 ਸਾਲ ਅਤੇ 222 ਦਿਨ ਦੇ ਹਨ। ਹਾਲਾਂਕਿ, ਜਦੋਂ ਉਨ੍ਹਾਂ ਦੀ ਲੰਬੀ ਉਮਰ ਦਾ ਰਾਜ਼ ਪੁੱਛਿਆ ਗਿਆ, ਤਾਂ ਉਨ੍ਹਾਂ ਇਕ ਅਨੋਖਾ ਜਵਾਬ ਦਿਤਾ, "ਜਾਂ ਤਾਂ ਤੁਸੀਂ ਲੰਬੇ ਸਮੇਂ ਤਕ ਜਿਊਂਦੇ ਹੋ ਜਾਂ ਤੁਸੀਂ ਥੋੜ੍ਹੇ ਸਮੇਂ ਤਕ ਜਿਊਂਦੇ ਹੋ, ਅਤੇ ਤੁਸੀਂ ਇਸ ਬਾਰੇ ਬਹੁਤ ਕੁੱਝ ਨਹੀਂ ਕਰ ਸਕਦੇ’।

ਗਿੰਨੀਜ਼ ਵਰਲਡ ਰਿਕਾਰਡਜ਼ ਨੇ ਇਕ ਬਿਆਨ ਵਿਚ ਕਿਹਾ ਕਿ ਟਿਨਿਸਵੁੱਡ ਦੇ ਰਿਕਾਰਡ ਦੇ ਦਾਅਵੇ ਦਾ ਮੁਲਾਂਕਣ ਉਸ ਦੇ ਮਾਹਰਾਂ ਅਤੇ ਗੇਰੋਨਟੋਲੋਜੀ ਰਿਸਰਚ ਗਰੁੱਪ ਨੇ ਕੀਤਾ, ਜੋ ਦੁਨੀਆਂ ਦੇ ਪੁਸ਼ਟੀ ਕੀਤੇ ਗਏ 'ਸੁਪਰਸੈਂਟੇਰੀਅਨ' ਦੀ ਸੂਚੀ ਦਿੰਦਾ ਹੈ।

ਹੁਣ ਤਕ ਦੇ ਸੱਭ ਤੋਂ ਬਜ਼ੁਰਗ ਵਿਅਕਤੀ ਜਾਪਾਨ ਦੇ ਜਿਰੋਮੋਨ ਕਿਮੂਰਾ ਸਨ, ਜੋ 116 ਸਾਲ ਅਤੇ 54 ਦਿਨ ਤਕ ਜਿਊਂਦੇ ਰਹੇ। ਦੁਨੀਆਂ ਦੀ ਸੱਭ ਤੋਂ ਬਜ਼ੁਰਗ ਮਹਿਲਾ ਸਪੇਨ ਦੀ ਮਾਰੀਆ ਬ੍ਰਾਨਿਆਸ ਮੋਰੇਰਾ 117 ਸਾਲ ਦੀ ਹੈ। ਟਿਨੀਸਵੁੱਡ ਦਾ ਕਹਿਣਾ ਹੈ, "ਸੰਸਾਰ, ਅਪਣੇ ਤਰੀਕੇ ਨਾਲ, ਹਮੇਸ਼ਾ ਬਦਲਦਾ ਰਹਿੰਦਾ ਹੈ, ਇਹ ਇਕ ਕਿਸਮ ਦਾ ਨਿਰੰਤਰ ਤਜਰਬਾ ਹੈ ... ਇਹ ਥੋੜ੍ਹਾ ਬਿਹਤਰ ਹੋ ਰਿਹਾ ਹੈ ਪਰ ਅਜੇ ਤਕ ਓਨਾ ਨਹੀਂ। ਇਹ ਸਹੀ ਰਸਤੇ 'ਤੇ ਚੱਲ ਰਿਹਾ ਹੈ’।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live