Radio Spice
India News

ਦਿੱਲੀ 'ਚ 13 ਤੋਂ 20 ਨਵੰਬਰ ਤੱਕ ਲਾਗੂ ਹੋਵੇਗਾ Odd Even, 10 ਤੱਕ ਸਕੂਲ ਰਹਿਣਗੇ ਬੰਦ

By 111459pwpadmin•

ਦਿੱਲੀ ਵਿੱਚ ਹਵਾ ਦੀ ਮਾੜੀ ਸਥਿਤੀ ਦੇ ਵਿਚਕਾਰ, ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਈ ਵੱਡੇ ਐਲਾਨ ਕੀਤੇ ਹਨ। ਦਿੱਲੀ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕਈ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਡਾ ਨਿਯਮ ਔਡ-ਈਵਨ ਨਿਯਮ ਹੈ। ਇਸ ਤਹਿਤ ਹਫਤੇ 'ਚ ਕੁਝ ਦਿਨ ਸਿਰਫ ਈਵਨ ਨੰਬਰ ਪਲੇਟ ਵਾਲੇ ਵਾਹਨ ਹੀ ਸੜਕ

ਦਿੱਲੀ ਵਿੱਚ ਹਵਾ ਦੀ ਮਾੜੀ ਸਥਿਤੀ ਦੇ ਵਿਚਕਾਰ, ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਈ ਵੱਡੇ ਐਲਾਨ ਕੀਤੇ ਹਨ। ਦਿੱਲੀ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕਈ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਡਾ ਨਿਯਮ ਔਡ-ਈਵਨ ਨਿਯਮ ਹੈ। ਇਸ ਤਹਿਤ ਹਫਤੇ 'ਚ ਕੁਝ ਦਿਨ ਸਿਰਫ ਈਵਨ ਨੰਬਰ ਪਲੇਟ ਵਾਲੇ ਵਾਹਨ ਹੀ ਸੜਕਾਂ 'ਤੇ ਚਲਾ ਸਕਣਗੇ ਅਤੇ ਬਾਕੀ ਦੇ ਦਿਨਾਂ 'ਚ ਔਡ ਨੰਬਰ ਪਲੇਟ ਵਾਲੇ ਵਾਹਨ ਹੀ ਚਲਾ ਸਕਣਗੇ। ਇਸ ਦੇ ਲਈ ਸ਼ਡਿਊਲ ਜਾਰੀ ਕੀਤਾ ਜਾਵੇਗਾ। ਹਾਲਾਂਕਿ ਇਸ ਦੀ ਸਮੀਖਿਆ ਇੱਕ ਹਫਤੇ ਦੇ ਅੰਦਰ ਕੀਤੀ ਜਾਵੇਗੀ। ਉਸ ਤੋਂ ਬਾਅਦ ਸਰਕਾਰ ਤੈਅ ਕਰੇਗੀ ਕਿ ਇਸ ਨੂੰ ਅੱਗੇ ਜਾਰੀ ਰੱਖਿਆ ਜਾਵੇ ਜਾਂ ਨਹੀਂ।

ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ, ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ। ਮਾਹਿਰਾਂ ਮੁਤਾਬਕ, ਇਸ ਦਾ ਮੁੱਖ ਕਾਰਨ ਤਾਪਮਾਨ 'ਚ ਲਗਾਤਾਰ ਗਿਰਾਵਟ ਅਤੇ ਹਵਾ ਦੀ ਰਫ਼ਤਾਰ ਬਹੁਤ ਘੱਟ ਹੋਣਾ ਹੈ। ਮੰਤਰੀ ਨੇ ਦੱਸਿਆ ਕਿ ਦਿੱਲੀ ਲਈ ਗਰਮੀਆਂ ਅਤੇ ਸਰਦੀਆਂ ਦਾ ਐਕਸ਼ਨ ਪਲਾਨ ਲਾਗੂ ਕੀਤਾ ਜਾ ਰਿਹਾ ਹੈ। ਸਾਲ 2015 ਵਿੱਚ 365 ਵਿੱਚੋਂ 109 ਸਾਫ਼ ਦਿਨ ਸਨ, ਜੋ ਇਸ ਸਾਲ ਵੱਧ ਕੇ 206 ਹੋ ਗਏ ਹਨ। ਅੱਜ ਮੁੱਖ ਮੰਤਰੀ  ਨੇ ਅਰਵਿੰਦ ਕੇਜਰੀਵਾਲ ਸਮੀਖਿਆ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਨੂੰ ਹੁਣ ਤੱਕ ਕਿਹੜੇ-ਕਿਹੜੇ ਕੰਮ ਕੀਤੇ ਗਏ ਹਨ, ਇਸ ਬਾਰੇ ਸਾਰੀ ਜਾਣਕਾਰੀ ਦਿੱਤੀ ਗਈ।

GRAP-4 ਦਿੱਲੀ ਵਿੱਚ ਲਾਗੂ ਕੀਤਾ ਜਾ ਰਿਹਾ

ਜਾਣਕਾਰੀ ਲਈ, ਤੁਹਾਨੂੰ ਦੱਸ ਦੇਈਏ ਕਿ ਦਿੱਲੀ ਦੇ ਅੰਦਰ ਜ਼ਰੂਰੀ ਸੇਵਾਵਾਂ ਵਾਲੇ ਟਰੱਕਾਂ ਅਤੇ ਸੀਐਨਜੀ, ਇਲੈਕਟ੍ਰਿਕ ਵਾਹਨਾਂ ਨੂੰ ਛੱਡ ਕੇ ਸਾਰੇ ਟਰੱਕਾਂ ਦੇ ਦਾਖਲੇ 'ਤੇ ਪਾਬੰਦੀ ਰਹੇਗੀ। ਹੁਣ ਦਿੱਲੀ 'ਚ ਹਰ ਤਰ੍ਹਾਂ ਦੀ ਉਸਾਰੀ ਅਤੇ ਢਾਹੁਣ 'ਤੇ ਮੁਕੰਮਲ ਪਾਬੰਦੀ ਰਹੇਗੀ।

ਪ੍ਰਾਇਮਰੀ ਸਕੂਲ ਵੀ 10 ਨਵੰਬਰ ਤੱਕ ਬੰਦ ਰਹਿਣਗੇ

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਖਰਾਬ ਹਵਾ ਕਾਰਨ ਪੰਜਵੀਂ ਜਮਾਤ ਤੱਕ ਦੇ ਸਾਰੇ ਸਕੂਲ 10 ਨਵੰਬਰ ਤੱਕ ਬੰਦ ਰਹਿਣਗੇ। ਇਸ ਦੇ ਨਾਲ ਹੀ 6ਵੀਂ ਤੋਂ 9ਵੀਂ ਜਮਾਤ ਅਤੇ 11ਵੀਂ ਜਮਾਤ ਤੱਕ ਦੇ ਬੱਚਿਆਂ ਦੇ ਸਕੂਲ ਵੀ 10 ਨਵੰਬਰ ਤੱਕ ਬੰਦ ਕਰ ਦਿੱਤੇ ਗਏ ਹਨ। ਸਕੂਲ ਸਿਰਫ਼ 10ਵੀਂ ਅਤੇ 12ਵੀਂ ਜਮਾਤ ਦੇ ਬੱਚਿਆਂ ਲਈ ਹੀ ਖੁੱਲ੍ਹਣਗੇ ਕਿਉਂਕਿ ਉਨ੍ਹਾਂ ਦੀਆਂ ਬੋਰਡ ਪ੍ਰੀਖਿਆਵਾਂ ਆਉਣ ਵਾਲੀਆਂ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live