Radio Spice
India News

ਕੇਰਲ 'ਚ ਹਾਊਸਬੋਟ ਡੁੱਬਣ ਨਾਲ 15 ਲੋਕਾਂ ਦੀ ਹੋਈ ਮੌਤ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ

By 111459pwpadmin•

ਕੇਰਲ ਦੇ ਮਲਪੁਰਮ ਜ਼ਿਲ੍ਹੇ ਦੇ ਤਨੂਰ ਖੇਤਰ ਵਿੱਚ ਓਟੂਮਪੁਰਮ ਨੇੜੇ ਐਤਵਾਰ (7 ਮਈ) ਸ਼ਾਮ ਨੂੰ ਇੱਕ ਹਾਊਸਬੋਟ ਡੁੱਬ ਗਈ। ਕਿਸ਼ਤੀ 'ਚ ਸਵਾਰ ਬੱਚਿਆਂ ਸਮੇਤ 15 ਲੋਕਾਂ ਦੀ ਮੌਤ ਹੋ ਗਈ। ਮੌਕੇ 'ਤੇ ਬਚਾਅ ਕਾਰਜ ਜਾਰੀ ਹੈ। ਨਿਊਜ਼ ਏਜੰਸੀ ਏਐਨਆਈ ਨੂੰ ਇਸ ਦੀ ਪੁਸ਼ਟੀ ਕਰਦੇ ਹੋਏ ਕੇਰਲ ਦੇ ਮੰਤਰੀ ਵੀ ਅਬਦੁਰਹਿਮਾਨ ਨੇ ਕਿਹਾ ਕਿ ਕਿਸ਼ਤੀ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 15

ਕੇਰਲ ਦੇ ਮਲਪੁਰਮ ਜ਼ਿਲ੍ਹੇ ਦੇ ਤਨੂਰ ਖੇਤਰ ਵਿੱਚ ਓਟੂਮਪੁਰਮ ਨੇੜੇ ਐਤਵਾਰ (7 ਮਈ) ਸ਼ਾਮ ਨੂੰ ਇੱਕ ਹਾਊਸਬੋਟ ਡੁੱਬ ਗਈ। ਕਿਸ਼ਤੀ 'ਚ ਸਵਾਰ ਬੱਚਿਆਂ ਸਮੇਤ 15 ਲੋਕਾਂ ਦੀ ਮੌਤ ਹੋ ਗਈ। ਮੌਕੇ 'ਤੇ ਬਚਾਅ ਕਾਰਜ ਜਾਰੀ ਹੈ। ਨਿਊਜ਼ ਏਜੰਸੀ ਏਐਨਆਈ ਨੂੰ ਇਸ ਦੀ ਪੁਸ਼ਟੀ ਕਰਦੇ ਹੋਏ ਕੇਰਲ ਦੇ ਮੰਤਰੀ ਵੀ ਅਬਦੁਰਹਿਮਾਨ ਨੇ ਕਿਹਾ ਕਿ ਕਿਸ਼ਤੀ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 15 ਹੋ ਗਈ ਹੈ।

ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪੀਐਮ ਨੇ ਟਵੀਟ ਕੀਤਾ ਕਿ ਕੇਰਲ ਦੇ ਮਲਪੁਰਮ ਵਿੱਚ ਕਿਸ਼ਤੀ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਮੈਂ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ। PMNRF ਤੋਂ 2 ਲੱਖ ਰੁਪਏ ਐਕਸ-ਗ੍ਰੇਸ਼ੀਆ ਵਜੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਦਿੱਤੇ ਜਾਣਗੇ।

https://twitter.com/PMOIndia/status/1655262858639294465?s=20

ਪੁਲਿਸ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ਤੋਂ ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਕਿਸ਼ਤੀ 'ਤੇ 25 ਦੇ ਕਰੀਬ ਯਾਤਰੀ ਸਵਾਰ ਸਨ, ਜਿਨ੍ਹਾਂ 'ਚੋਂ 15 ਦੀ ਮੌਤ ਹੋ ਗਈ ਜਦਕਿ ਕਈ ਲੋਕਾਂ ਨੂੰ ਨੇੜਲੇ ਨਿੱਜੀ ਅਤੇ ਸਰਕਾਰੀ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਘਟਨਾ ਸ਼ਾਮ ਕਰੀਬ 7 ਵਜੇ ਵਾਪਰੀ।

ਬਚਾਅ ਕਾਰਜ ਜਾਰੀ

ਪੁਲਿਸ ਨੇ ਇਹ ਵੀ ਦੱਸਿਆ ਕਿ ਕਈ ਐਂਬੂਲੈਂਸਾਂ, ਫਾਇਰ ਬ੍ਰਿਗੇਡ ਕਰਮਚਾਰੀਆਂ ਅਤੇ ਵਾਲੰਟੀਅਰਾਂ ਨਾਲ ਬਚਾਅ ਕਾਰਜ ਜਾਰੀ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਡੁੱਬੀ ਕਿਸ਼ਤੀ ਨੂੰ ਕਿਨਾਰੇ 'ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਰਲ ਦੇ ਸੈਰ-ਸਪਾਟਾ ਮੰਤਰੀ ਮੁਹੰਮਦ ਰਿਆਸ ਕੋਝੀਕੋਡ ਤੋਂ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live