Radio Spice
India News

1984 ਦੀ ਸਿੱਖ ਨਸਲਕੁਸ਼ੀ ਦੀ ਸਰਬਸੰਮਤੀ ਨਾਲ ਨਿਖੇਧੀ ਕਰੇ ਸੰਸਦ: ਹਰਸਿਮਰਤ ਕੌਰ ਬਾਦਲ

By 111459pwpadmin•

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ 17ਵੀਂ ਸੰਸਦ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ 1984 ਦੀ ਸਿੱਖ ਨਸਲਕੁਸ਼ੀ ਦੀ ਨਿਖੇਧੀ ਕਰੇ ਤੇ ਉਹਨਾਂ ਨੇ ਪੁਰਾਣੀ ਸੰਸਦੀ ਇਮਾਰਤ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ, ਜਿਹਨਾਂ ਨੇ ਭਾਰਤ ਵਿਚ ਲੋਕਤੰਤਰ ਦੀ ਨੀਂਹ ਰੱਖੀ ਨੂੰ ਸਮਰਪਿਤ ਕਰਨ ਦੀ ਗੱਲ

 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ 17ਵੀਂ ਸੰਸਦ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ 1984 ਦੀ ਸਿੱਖ ਨਸਲਕੁਸ਼ੀ ਦੀ ਨਿਖੇਧੀ ਕਰੇ ਤੇ ਉਹਨਾਂ ਨੇ ਪੁਰਾਣੀ ਸੰਸਦੀ ਇਮਾਰਤ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ, ਜਿਹਨਾਂ ਨੇ ਭਾਰਤ ਵਿਚ ਲੋਕਤੰਤਰ ਦੀ ਨੀਂਹ ਰੱਖੀ ਨੂੰ ਸਮਰਪਿਤ ਕਰਨ ਦੀ ਗੱਲ ਆਖੀ। ਸਾਬਕਾ ਕੇਂਦਰੀ ਮੰਤਰੀ ਨੇ ਇਹ ਵੀ ਮੰਗ ਕੀਤੀ ਕਿ ਲੋਕ ਸਭਾ ਵਿਚ ਮਹਿਲਾ ਰਾਖਵਾਂਕਰਨ ਬਿੱਲ ’ਤੇ ਚਰਚਾ ਕੀਤੀ ਜਾਵੇ ਤੇ ਇਸਨੂੰ ਪਾਸ ਕਰ ਕੇ ਮਹਿਲਾ ਸਸ਼ਕਤੀਕਰਨ ਵਾਸਤੇ ਕੰਮ ਕੀਤਾ ਜਾਵੇ।

ਸੰਸਦ ਵਿਚ ਭਾਰਤੀ ਪਾਰਲੀਮਾਨੀ ਲੋਕਤੰਤਰ ਦੀ ਮੌਜੂਦਾ ਸਰੂਪ ’ਤੇ ਚਰਚਾ ਵਿਚ ਭਾਗ ਲੈਂਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹਨਾਂ ਵੇਖਿਆ ਹੈ ਕਿ 1984 ਵਿਚ ਕਿਵੇਂ ਘੱਟ ਗਿਣਤੀਆਂ ਤੇ ਧਾਰਮਿਕ ਘੱਟ ਗਿਣਤੀਆਂ ਦਾ ਕਤਲੇਆਮ ਹੋਇਆ। ਉਹਨਾਂ ਦੱਸਿਆ ਕਿ ਕਿਵੇਂ ਕਾਂਗਰਸ ਪਾਰਟੀ ਨੇ ਕੌਮੀ ਰਾਜਧਾਨੀ ਦੇ ਨਾਲ-ਨਾਲ ਦਸ਼ ਦੇ ਹੋਰ ਭਾਗਾਂ ਵਿਚ ਸਿੱਖਾਂ ਦਾ ਕਤਲੇਆਮ ਕਰਵਾ ਕੇ ਸਮੁੱਚੀ ਸਿੱਖ ਕੌਮ ਨੂੰ ਖਤਮ ਕਰਨ ਦਾ ਯਤਨ ਕੀਤਾ। ਉਹਨਾਂ ਕਿਹਾ ਕਿ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਟੈਂਕ ਤੇ ਤੋਪਾਂ ਭੇਜੀਆਂ ਤੇ ਉਹਨਾਂ ਨੂੰ ਤਬਾਹ ਕੀਤਾ।

ਬੀਬੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਉਸ ਵੇਲੇ ਤੱਕ ਸਰਕਾਰ ਵੱਲੋਂ ਕਤਲੇਆਮ ਕਰਵਾਉਣ ਦੀ ਗੱਲ ਕਦੇ ਨਹੀਂ ਸੁਣੀ ਸੀ। ਉਹਨਾਂ ਕਿਹਾ ਕਿ ਜੇਕਰ ਇਸ ਸਰਕਾਰ ਨੇ ਸਿੱਖ ਕੌਮ ਲਈ ਨਿਆਂ ਦੀ ਗੱਲ ਕੀਤੀ ਹੁੰਦੀ ਤਾਂ ਹੋਰ ਤ੍ਰਾਸਦੀਆਂ ਤੋਂ ਬਚਾਅ ਹੋ ਸਕਦਾ ਸੀ ਤੇ ਉਹਨਾਂ ਨੇ ਮਣੀਪੁਰ ਵਿਚ ਵੱਡੀ ਪੱਧਰ ’ਤੇ ਕਤਲੇਆਮ ਤੇ ਔਰਤਾਂ ਨਾਲ ਜਬਰ ਜਨਾਹ ਦਾ ਵੀ ਜ਼ਿਕਰ ਕੀਤਾ।

ਬਠਿੰਡਾ ਦੇ ਐੱਮਪੀ ਨੇ ਸੰਸਦ ਦੀ ਪੁਰਾਣੀ ਇਮਾਰਤ ਗੁਰੂ ਤੇਗ ਬਹਾਦਰ ਸਾਹਿਬ ਨੂੰ ਸਮਰਪਿਤ ਕਰਨ ਦੀ ਅਪੀਲ ਕਰਦਿਆ ਕਿਹਾ ਕਿ ਗੁਰੂ ਸਾਹਿਬ ਨੇ ਧਾਰਮਿਕ ਆਜ਼ਾਦੀ ਦੀ ਰਾਖੀ ਵਾਸਤੇ ਕੰਮ ਕੀਤਾ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਕਸ਼ਮੀਰੀ ਹਿੰਦੂ ਭਾਈਚਾਰੇ ਦੀ ਜਬਰੀ ਧਰਮ ਪਰਿਵਰਤਨ ਤੋਂ ਰਾਖੀ ਵਾਸਤੇ ਦਿੱਲੀ ਸ਼ਹਾਦਤ ਨੇ ਮਨੁੱਖੀ ਹੱਕਾਂ ਤੇ ਧਾਰਮਿਕ ਆਜ਼ਾਦੀ ਦਾ ਨੀਂਹ ਪੱਥਰ ਰੱਖਿਆ।

ਅਕਾਲੀ ਆਗੂ ਨੇ ਮਹਿਲਾ ਰਾਖਵਾਂਕਰਨ ’ਤੇ ਅਪੀਲ ਕਰਦਿਆਂ ਕਿਹਾ ਕਿ ਲੋਕ ਸਭਾ ਨੂੰ ਮਹਿਲਾ ਸਸ਼ਕਤੀਕਰਨ ਦੇ ਮਾਮਲੇ ਵਿਚ ਬਿੱਲ ਮੂਲ ਰੂਪ ਵਿਚ ਪਾਸ ਕਰ ਦੇਣਾ ਚਾਹੀਦਾ ਹੈ ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਨਿਰਭਿਆ, ਮਹਿਲਾ ਪਹਿਲਵਾਨਾਂ ਤੇ ਮਣੀਪੁਰ ਦੀਆਂ ਔਰਤਾਂ ਦੇ ਮਾਮਲੇ ਵਿਚ ਮਹਿਲਾ ਹੱਕਾਂ ਨੂੰ ਕੁਚਲਿਆ ਗਿਆ ਹੈ। ਉਹਨਾਂ ਕਿਹਾ ਕਿ ਪਿਛਲੀਆਂ ਪਾਰਲੀਮਾਨੀ ਚੋਣਾਂ ਵਿਚ ਮਹਿਲਾਵਾਂ ਦੀ ਹਿੱਸੇਦਾਰੀ 67 ਫੀਸਦੀ ਸੀ ਤੇ ਉਹਨਾਂ ਦੀ ਆਵਾਜ਼ ਸੰਸਦ ਵਿਚ ਸੁਣੀ ਜਾਣੀ ਚਾਹੀਦੀ ਹੈ।

ਬੀਬਾ ਬਾਦਲ ਨੇ ਇਹ ਵੀ ਮੁੱਦਾ ਚੁੱਕਿਆ ਕਿ ਇਸ ਵੇਲੇ ਕਿਸਾਨਾਂ ਤੇ ਮਾਨਸਿਕ ਤੌਰ ’ਤੇ ਪਰੇਸ਼ਾਨ ਵਿਅਕਤੀਆਂ ਵੱਲੋਂ ਖੁਦਕੁਸ਼ੀਆਂ ਕਰਨ ਦੀ ਦਰ ਸਿਖ਼ਰਾਂ ’ਤੇ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦਿੱਤੀ ਜਾਵੇਗੀ ਪਰ ਉਹ ਆਪਣਾ ਵਾਅਦਾ ਪੁਗਾਉਣ ਵਿਚ ਅਸਫਲ ਸਾਬਤ ਹੋਈ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਜੇਬਾਂ ਵਿਚ ਪੈਸੇ ਦੀ ਲੋੜ ਹੈ ਨਾ ਕਿ ਥੋਥੇ ਵਾਅਦਿਆਂ ਦੀ ਹੈ। ਉਹਨਾਂ ਕਿਹਾਕਿ ਕਿਸਾਨ ਇਸ ਕਰ ਕੇ ਸੰਘਰਸ਼ ਕਰ ਰਹੇ ਹਨ ਕਿਉਂਕਿ ਉਹਨਾਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਨਹੀਂ ਹੋ ਰਹੀਆਂ। ਉਹਨਾਂ ਨੈ ਪੰਜਾਬ ਦੇ ਕਿਸਾਨਾਂ ਦੀ ਉਦਾਹਰਣ ਦਿੱਤੀ ਜਿਹਨਾ ਨੇ ਪਿਛਲੇ 50 ਸਾਲਾਂ ਤੋਂ ਦੇਸ਼ ਦੇ ਅੰਨ ਭੰਡਾਰ ਭਰੇ ਪਰ ਹੁਣ ਉਹ ਸੰਕਟ ਵਿਚ ਹਨ।

ਬੀਬਾ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਉਹਨਾਂ ਦੇ ਪੜਦਾਦਾ ਸੁਰਜੀਤ ਸਿੰਘ ਮਜੀਠੀਆ ਨੇ ਤਿੰਨ ਵਾਰ ਸੰਸਦ ਮੈਂਬਰ ਵਜੋਂ ਸੇਵਾਵਾਂ ਦਿੱਤੀਆਂ ਤੇ ਉਹਨਾਂ ਦੇ ਸਹੁਰੇ ਨੇ ਛੇ ਵਾਰ ਸੰਸਦ ਮੈਂਬਰ ਵਜੋਂ ਸੇਵਾਵਾਂ ਦਿੱਤੀਆਂ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਉਹ ਆਪਣੇ ਸਹੁਰਾ ਸਾਹਿਬ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸਰਬੱਤ ਦੇ ਭਲੇ ਦੇ ਸਿਧਾਂਤ ਤੋਂ ਪ੍ਰਭਾਵਤ ਹੋਏ ਤੇ ਉਹਨਾਂ ਸਮਾਜ ਦੇ ਸਾਰੇ ਵਰਗਾਂ ਦੀ ਬੇਹਤਰੀ ਵਾਸਤੇ ਕੰਮ ਕੀਤਾ ਤੇ ਨਾਲ ਹੀ ਉਹਨਾਂ ਐਮਰਜੈਂਸੀ ਦਾ ਵਿਰੋਧ ਕੀਤਾ ਤੇ ਦੇਸ਼ ਵਿਚ ਰਾਜਾਂ ਨੂੰ ਵੱਧ ਸ਼ਕਤੀਆਂ ਦੇਣ ਦੀ ਵਕਾਲਤ ਕੀਤੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live