Radio Spice
India News

ਸੰਨੀ ਦਿਓਲ ਨੇ ਬਾਰਡਰ 2 'ਚ ਨਜ਼ਰ ਆਉਣ ਦੀਆਂ ਅਟਕਲਾਂ 'ਤੇ ਲਗਾਇਆ ਵਿਰਾਮ! ਬੋਲੇ- 'ਮੈਂ ਕੋਈ ਫਿਲਮ ਸਾਈਨ ਨਹੀਂ ਕੀਤੀ'

By 111459pwpadmin•

ਗਦਰ 2' ਬਾਕਸ ਆਫਿਸ 'ਤੇ ਇਕ ਤੋਂ ਬਾਅਦ ਇਕ ਰਿਕਾਰਡ ਤੋੜ ਰਹੀ ਹੈ ਅਤੇ ਇਸ ਦੌਰਾਨ ਖਬਰਾਂ ਹਨ ਕਿ ਸੰਨੀ ਦਿਓਲ ਇਕ ਵਾਰ ਫਿਰ ਐਕਸ਼ਨ ਅਵਤਾਰ 'ਚ ਵਾਪਸੀ ਕਰਨਗੇ। ਦਰਅਸਲ ਕਿਹਾ ਜਾ ਰਿਹਾ ਸੀ ਕਿ ਅਦਾਕਾਰ ਨੇ ਹੁਣ ਬਾਰਡਰ ਦੀ ਸੀਕਵਲ ਫਿਲਮ 'ਬਾਰਡਰ 2' ਵਿੱਚ ਦਿਖਾਈ ਦੇਣਗੇ। ਪਰ ਸੰਨੀ ਦਿਓਲ ਨੇ ਇਨ੍ਹਾਂ ਸਾਰੀਆਂ ਖਬਰਾਂ ਨੂੰ ਖਾਰਜ ਕਰ ਦਿੱਤਾ ਹੈ। ਇੰਸਟਾਗ੍ਰਾਮ 'ਤੇ ਇੱਕ ਸਟੋਰੀ ਸ਼

ਸੰਨੀ ਦਿਓਲ ਨੇ ਬਾਰਡਰ 2 'ਚ ਨਜ਼ਰ ਆਉਣ ਦੀਆਂ ਅਟਕਲਾਂ 'ਤੇ ਲਗਾਇਆ ਵਿਰਾਮ! ਬੋਲੇ- 'ਮੈਂ ਕੋਈ ਫਿਲਮ ਸਾਈਨ ਨਹੀਂ ਕੀਤੀ'

ਗਦਰ 2' ਬਾਕਸ ਆਫਿਸ 'ਤੇ ਇਕ ਤੋਂ ਬਾਅਦ ਇਕ ਰਿਕਾਰਡ ਤੋੜ ਰਹੀ ਹੈ ਅਤੇ ਇਸ ਦੌਰਾਨ ਖਬਰਾਂ ਹਨ ਕਿ ਸੰਨੀ ਦਿਓਲ ਇਕ ਵਾਰ ਫਿਰ ਐਕਸ਼ਨ ਅਵਤਾਰ 'ਚ ਵਾਪਸੀ ਕਰਨਗੇ।

ਦਰਅਸਲ ਕਿਹਾ ਜਾ ਰਿਹਾ ਸੀ ਕਿ ਅਦਾਕਾਰ ਨੇ ਹੁਣ ਬਾਰਡਰ ਦੀ ਸੀਕਵਲ ਫਿਲਮ 'ਬਾਰਡਰ 2' ਵਿੱਚ ਦਿਖਾਈ ਦੇਣਗੇ। ਪਰ ਸੰਨੀ ਦਿਓਲ ਨੇ ਇਨ੍ਹਾਂ ਸਾਰੀਆਂ ਖਬਰਾਂ ਨੂੰ ਖਾਰਜ ਕਰ ਦਿੱਤਾ ਹੈ।

ਇੰਸਟਾਗ੍ਰਾਮ 'ਤੇ ਇੱਕ ਸਟੋਰੀ ਸ਼ੇਅਰ ਕਰਦੇ ਹੋਏ ਸੰਨੀ ਦਿਓਲ ਨੇ 'ਬਾਰਡਰ 2' ਜਾਂ ਕੋਈ ਹੋਰ ਫਿਲਮ ਸਾਈਨ ਕਰਨ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਹਾਲਾਂਕਿ 'ਗਦਰ 2' ਦੇ ਅਦਾਕਾਰ ਨੇ ਇਸ ਸਟੋਰੀ ਰਾਹੀਂ ਕੁਝ ਵੱਡਾ ਕਰਨ ਦੇ ਸੰਕੇਤ ਵੀ ਦਿੱਤੇ ਹਨ।

ਇੰਸਟਾਗ੍ਰਾਮ 'ਤੇ ਇਕ ਸਟੋਰੀ ਪੋਸਟ ਕਰਦੇ ਹੋਏ ਸੰਨੀ ਦਿਓਲ ਨੇ ਲਿਖਿਆ- 'ਮੇਰੇ ਕੁਝ ਫਿਲਮਾਂ ਸਾਈਨ ਕਰਨ ਦੀਆਂ ਖਬਰਾਂ ਹਨ, ਮੈਂ ਦੱਸਣਾ ਚਾਹਾਂਗਾ ਕਿ ਇਸ ਸਮੇਂ ਮੈਂ ਸਿਰਫ ਗਦਰ 2 'ਤੇ ਧਿਆਨ ਦੇ ਰਿਹਾ ਹਾਂ ਅਤੇ ਮੈਨੂੰ ਤੁਹਾਡਾ ਸਭ ਦਾ ਪਿਆਰ ਮਿਲ ਰਿਹਾ ਹੈ।

ਮੈਂ ਕੋਈ ਫਿਲਮ ਸਾਈਨ ਨਹੀਂ ਕੀਤੀ ਹੈ ਅਤੇ ਜਲਦੀ ਹੀ ਸਹੀ ਸਮੇਂ 'ਤੇ ਕੁਝ ਖਾਸ ਐਲਾਨ ਕਰਾਂਗਾ। ਉਦੋਂ ਤੱਕ ਤਾਰਾ ਸਿੰਘ ਅਤੇ #ਗਦਰ2 'ਤੇ ਆਪਣੇ ਪਿਆਰ ਦੀ ਵਰਖਾ ਕਰਦੇ ਰਹੋ।

ਦੱਸ ਦੇਈਏ ਕਿ ਬਾਰਡਰ ਇਤਿਹਾਸਕ ਬਲਾਕਬਸਟਰ ਫਿਲਮਾਂ ਵਿੱਚੋਂ ਇੱਕ ਹੈ। ਇਹ ਫਿਲਮ 1997 ਵਿੱਚ ਰਿਲੀਜ਼ ਹੋਈ ਸੀ, ਜਿਸ ਵਿੱਚ ਭਾਰਤ-ਪਾਕਿਸਤਾਨ ਦੀ 1971 ਦੀ ਜੰਗ ਦੀ ਕਹਾਣੀ ਦਿਖਾਈ ਗਈ ਹੈ। ਇਹ ਜੰਗ ਜੈਸਲਮੇਰ ਦੀ ਲੌਂਗੇਵਾਲਾ ਚੌਕੀ 'ਤੇ ਲੜੀ ਗਈ ਸੀ। ਇਸ ਜੰਗ ਵਿੱਚ 120 ਭਾਰਤੀ ਸੈਨਿਕਾਂ ਨੇ ਲੜਿਆ ਅਤੇ ਹਜ਼ਾਰਾਂ ਪਾਕਿਸਤਾਨੀ ਸੈਨਿਕਾਂ ਨੂੰ ਹਰਾਇਆ ਸੀ।

ਬਾਰਡਰ 2 ਬਾਕਸ ਆਫਿਸ 'ਤੇ ਹਿੱਟ ਰਹੀ ਅਤੇ 65.57 ਕਰੋੜ ਰੁਪਏ ਕਮਾਏ ਸੀ। ਇਸ ਨਾਲ ਇਹ ਫਿਲਮ ਸਾਲ 1997 ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣ ਗਈ।

ਫਿਲਮ 'ਚ ਜੈਕੀ ਸ਼ਰਾਫ ਨੇ ਵੀ ਅਹਿਮ ਭੂਮਿਕਾ ਨਿਭਾਈ ਸੀ ਅਤੇ ਇੰਡੀਆ ਟਾਈਮਜ਼ 'ਚ ਛਪੀ ਖਬਰ ਮੁਤਾਬਕ ਉਨ੍ਹਾਂ ਨੇ ਆਪਣੇ ਇਕ ਪੁਰਾਣੇ ਇੰਟਰਵਿਊ 'ਚ ਦਾਅਵਾ ਕੀਤਾ ਸੀ ਕਿ ਬਾਰਡਰ ਦੀ ਰਿਲੀਜ਼ ਤੋਂ ਬਾਅਦ ਕਈ ਨੌਜਵਾਨਾਂ ਨੇ ਭਾਰਤੀ ਫੌਜ 'ਚ ਭਰਤੀ ਹੋਣ ਦਾ ਫੈਸਲਾ ਕੀਤਾ ਸੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live