Radio Spice
India News

ਮਾਨ ਸਰਕਾਰ ਦੇ 2 ਸਾਲ ਹੋਏ ਪੂਰੇ, ਕਈ ਵੱਡੇ ਚੈਲੰਜ - ਪੰਜਾਬ ਕਿੱਥੇ ਪਹੁੰਚਿਆ, ਕਿੰਨਾ ਵੱਧ ਗਿਆ ਕਰਜ਼ਾ ! ਕਿੰਵੇਂ ਦਾ ਰਿਹਾ ਕਾਰਜਕਾਲ ?

By 111459pwpadmin•

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਦੋ ਸਾਲ ਪੂਰੇ ਹੋ ਗਏ ਹਨ। ਅੱਜ ਦੇ ਦਿਨ 16 ਮਾਰਚ ਨੂੰ ਭਗਵੰਤ ਮਾਨ ਨੇ ਖਟਕੜ ਕਲਾਂ ਵਿੱਚ ਬਤੌਰ ਮੁੱਖ ਮੰਤਰੀ ਸਹੁੰ ਚੁੱਕੀ ਸੀ। ਸਰਕਾਰ ਨੂੰ ਪਹਿਲੇ ਵਿੱਤੀ ਸਾਲ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਮਾਨ ਸਰਕਾਰ ਕਈ ਅਪਰਾਧਿਕ ਅਤੇ ਹਿੰਸਕ ਘਟਨਾਵਾਂ ਕਾਰਨ ਸੁਰਖੀਆਂ 'ਚ ਰਹੀ ਪਰ ਸਥਿਤੀ 'ਤੇ ਕਾਬੂ ਪਾ ਕੇ ਸੂਬੇ 'ਚ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਦੋ ਸਾਲ ਪੂਰੇ ਹੋ ਗਏ ਹਨ। ਅੱਜ ਦੇ ਦਿਨ 16 ਮਾਰਚ ਨੂੰ ਭਗਵੰਤ ਮਾਨ ਨੇ ਖਟਕੜ ਕਲਾਂ ਵਿੱਚ ਬਤੌਰ ਮੁੱਖ ਮੰਤਰੀ ਸਹੁੰ ਚੁੱਕੀ ਸੀ। ਸਰਕਾਰ ਨੂੰ ਪਹਿਲੇ ਵਿੱਤੀ ਸਾਲ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ।

ਮਾਨ ਸਰਕਾਰ ਕਈ ਅਪਰਾਧਿਕ ਅਤੇ ਹਿੰਸਕ ਘਟਨਾਵਾਂ ਕਾਰਨ ਸੁਰਖੀਆਂ 'ਚ ਰਹੀ ਪਰ ਸਥਿਤੀ 'ਤੇ ਕਾਬੂ ਪਾ ਕੇ ਸੂਬੇ 'ਚ ਕਾਨੂੰਨ ਅਤੇ ਸਰਹੱਦ 'ਚ ਵੱਡੇ ਸੁਧਾਰ ਲਿਆਂਦੇ ਗਏ। STF ਨੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਿਆ।

ਮਾਨ ਸਰਕਾਰ ਨੇ ਦੋ ਸਾਲਾਂ ਦੇ ਕਾਰਜਕਾਲ 'ਚ ਆਪਦੇ ਕਈ ਵਾਅਦੇ ਪੂਰੇ ਕੀਤੇ ਪਰ ਇੱਕ ਵੱਡਾ ਵਾਅਦਾ ਹਾਲੇ ਵੀ ਪੈਂਡਿੰਗ ਹੈ। ਮਾਨ ਸਰਕਾਰ ਹਾਲੇ ਤੱਕ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਹੀਂ ਦੇ ਸਕੀ। ਦੂਜੇ ਪਾਸੇ ਮਾਈਨਿੰਗ ਤੋਂ ਵੀ ਸਰਕਾਰ ਨੂੰ 20 ਹਜ਼ਾਰ ਕਰੋੜ ਦੀ ਆਮਦਨ ਨਹੀਂ ਹੋ ਸਕੀ।

ਸਰਕਾਰ ਨੇ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ, ਸਸਤੀ ਰੇਤ, ਨੌਜਵਾਨਾਂ ਨੂੰ ਰੁਜ਼ਗਾਰ, ਘਰ-ਘਰ ਰਾਸ਼ਨ ਸਕੀਮ ਲਿਆਂਦੀ। ਕਈ ਦਹਾਕਿਆਂ ਤੋਂ ਸੂਬੇ ਦੇ ਸਿਆਸਤਦਾਨਾਂ ਅਤੇ ਗੈਰ-ਸਿਆਸਤਦਾਨਾਂ ਵੱਲੋਂ ਪੰਚਾਇਤੀ ਜ਼ਮੀਨਾਂ 'ਤੇ ਕਬਜ਼ਾ ਕੀਤਾ ਹੋਇਆ ਜਿਸ ਵਿਚੋਂ ਸਰਕਾਰ 12 ਹਜ਼ਾਰ ਏਕੜ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਛੁੱਡਵਾਏ ਹਨ।

ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ। ਪੰਜਾਬ ਵਿੱਚ ਸਥਾਪਿਤ ਅੱਠ ਅੰਤਰਰਾਸ਼ਟਰੀ ਪੱਧਰ ਦੇ ਹਸਪਤਾਲਾਂ ਵਿੱਚੋਂ ਇੱਕ ਮੋਹਾਲੀ ਲਿਵਰ ਟਰਾਂਸਪਲਾਂਟ ਹਸਪਤਾਲ ਖੋਲ੍ਹਿਆ ਗਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾਅਵਾ ਕਰ ਰਹੇ ਹਨ ਕਿ ਉਹਨਾਂ ਦੀ ਸਰਕਾਰ ਨੇ ਪੰਜਾਬ ਦੀ ਜਨਤਾ 'ਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ। ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਗਿਆ। ਟੈਕਸ ਚੋਰੀ ਦੇ ਖਿਲਾਫ ਮੁਹਿੰਮ ਚਲਾਈ ਜਾਵੇਗੀ। 10 ਹਜ਼ਾਰ ਕਰੋੜ ਰੁਪਏ ਦਾ ਮਾਲੀਆ ਟੀਚਾ। ਵਿੱਤ ਵਿਭਾਗ ਵਿੱਚ ਜ਼ੀਰੋ ਟਾਲਰੈਂਸ ਹੋਵੇਗਾ।

ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ 829 ਮੁਹੱਲਾ ਕਲੀਨਿਕ ਖੋਲ੍ਹੇ। 80 ਦਵਾਈਆਂ ਅਤੇ 38 ਡਾਇਗਨੌਸਟਿਕ ਟੈਸਟ ਮੁਫ਼ਤ ਹਨ। 1 ਕਰੋੜ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਨਵੇਂ ਹਸਪਤਾਲ ਖੋਲ੍ਹਣਗੇ। ਡਾਕਟਰਾਂ ਅਤੇ ਨਰਸਾਂ ਸਮੇਤ ਪੈਰਾਮੈਡੀਕਲ ਸਟਾਫ ਦੀ ਭਰਤੀ ਕੀਤੀ ਜਾਵੇਗੀ। ਦੂਤ ਯੋਜਨਾ ਦੇ ਤਹਿਤ ਨਿੱਜੀ ਹਸਪਤਾਲਾਂ ਦਾ ਦਾਇਰਾ ਵਧਾਉਣਗੇ। ਨਵੇਂ ਟਰਾਮਾ ਸੈਂਟਰ ਖੋਲ੍ਹਣਗੇ।

ਵਿਰੋਧੀ ਸਵਾਲ ਖੜ੍ਹੇ ਕਰ ਰਹੇ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਸਿਰ 67 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜਾ ਚਾੜ੍ਹ ਦਿੱਤਾ। ਕਾਂਗਰਸ ਨੇ ਕਿਹਾ ਕਿ ਅਸੀਂ 5 ਸਾਲ 'ਚ ਸਿਰਫ਼ 75 ਹਜ਼ਾਰ ਕਰੋੜ ਰੁਪਏ ਹੀ ਕਰਜ਼ਾ ਲਿਆ ਸੀ ਪਰ ਆਪ ਦੀ ਸਰਕਾਰ ਨੇ ਸਿਰਫ਼ 2 ਸਾਲਾਂ ਤੋਂ ਵੀ ਘੱਟ ਦੇ ਕਾਰਜਕਾਲ 'ਚ 67 ਹਜ਼ਾਰ ਕਰੋੜ ਦਾ ਕਰਜ਼ਾ ਚਾੜ੍ਹ ਦਿੱਤਾ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live