Radio Spice
India News

ਅੰਮ੍ਰਿਤਪਾਲ ਸਿੰਘ ਦੇ 2 Bodyguards ਦਾ ਅਸਲਾ ਲਾਇਸੈਂਸ ਰੱਦ, ਖਾਲਿਸਤਾਨ ਮਸਰਥਕ ਯੂਟਿਊਬ ਚੈਨਲ 'ਤੇ ਵੀ ਕਾਰਵਾਈ

By 111459pwpadmin•

ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਖਾਲਿਸਤਾਨ ਸਮਰਥਕ ਸੰਗਠਨ 'ਵਾਰਿਸ ਪੰਜਾਬ ਦੇ' ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਖਤ ਕਾਰਵਾਈ ਕੀਤੀ ਹੈ। ਸੂਬਾ ਪੁਲਿਸ ਨੇ ਅੰਮ੍ਰਿਤਪਾਲ ਦੇ ਦੋ Bodyguards ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਇਹ ਲਾਇਸੈਂਸ ਜੰਮੂ-ਕਸ਼ਮੀਰ ਤੋਂ ਹੀ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ ਖਾਲਿਸਤਾਨ ਦਾ ਸਮਰਥਨ ਕਰਨ ਵਾਲੇ ਯੂ-ਟਿਊਬ ਚੈਨਲ 'ਤੇ ਵੀ ਕਾ

ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਖਾਲਿਸਤਾਨ ਸਮਰਥਕ ਸੰਗਠਨ 'ਵਾਰਿਸ ਪੰਜਾਬ ਦੇ' ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਖਤ ਕਾਰਵਾਈ ਕੀਤੀ ਹੈ। ਸੂਬਾ ਪੁਲਿਸ ਨੇ ਅੰਮ੍ਰਿਤਪਾਲ ਦੇ ਦੋ Bodyguards ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਇਹ ਲਾਇਸੈਂਸ ਜੰਮੂ-ਕਸ਼ਮੀਰ ਤੋਂ ਹੀ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ ਖਾਲਿਸਤਾਨ ਦਾ ਸਮਰਥਨ ਕਰਨ ਵਾਲੇ ਯੂ-ਟਿਊਬ ਚੈਨਲ 'ਤੇ ਵੀ ਕਾਰਵਾਈ ਕੀਤੀ ਗਈ ਹੈ।

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਅਤੇ ਰਾਮਬਨ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਦੋ Bodyguards ਨੂੰ ਜਾਰੀ ਹਥਿਆਰਾਂ ਦਾ ਲਾਇਸੈਂਸ ਰੱਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ 19 ਸਿੱਖ ਰੈਜੀਮੈਂਟ ਦੇ ਸੇਵਾਮੁਕਤ ਸਿਪਾਹੀ ਵਰਿੰਦਰ ਸਿੰਘ ਅਤੇ 23 ਆਰਮਡ ਪੰਜਾਬ ਤੋਂ ਸੇਵਾਮੁਕਤ ਸਿਪਾਹੀ ਤਲਵਿੰਦਰ ਸਿੰਘ ਦੇ ਨਾਂ ਸ਼ਾਮਲ ਹਨ। ਪੰਜਾਬ ਪੁਲਿਸ ਨੇ ਵਰਿੰਦਰ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।

ਯੂਟਿਊਬ ਚੈਨਲਾਂ 'ਤੇ ਵੀ ਐਕਸ਼ਨ

ਇਸ ਨਾਲ ਹੀ ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਖਾਲਿਸਤਾਨ ਪੱਖੀ ਭਾਵਨਾਵਾਂ ਨੂੰ ਵਧਾਵਾ ਦੇਣ ਦੇ ਦੋਸ਼ ਹੇਠ ਘੱਟੋ-ਘੱਟ 6 ਯੂ-ਟਿਊਬ ਚੈਨਲਾਂ ਨੂੰ ਬਲੌਕ ਕਰ ਦਿੱਤਾ ਗਿਆ ਹੈ। ਇਸ ਲਈ ਕੇਂਦਰ ਸਰਕਾਰ ਨੇ ਮੰਗ ਕੀਤੀ ਸੀ। ਅਧਿਕਾਰੀਆਂ ਨੇ ਸ਼ੁੱਕਰਵਾਰ (10 ਮਾਰਚ) ਨੂੰ ਇਹ ਜਾਣਕਾਰੀ ਦਿੱਤੀ। ਸੂਚਨਾ ਤੇ ਪ੍ਰਸਾਰਣ ਸਕੱਤਰ ਅਪੂਰਵ ਚੰਦਰਾ ਨੇ ਦੱਸਿਆ ਕਿ ਪਿਛਲੇ 10 ਦਿਨਾਂ ਵਿੱਚ ਵਿਦੇਸ਼ਾਂ ਤੋਂ ਚਲਾਏ ਜਾ ਰਹੇ 6 ਤੋਂ 8 ਯੂ-ਟਿਊਬ ਚੈਨਲਾਂ ਨੂੰ 'ਬਲਾਕ' ਕਰ ਦਿੱਤਾ ਗਿਆ ਹੈ।


ਕਿਉਂ ਕੀਤੀ ਗਈ ਕਾਰਵਾਈ?

ਹਾਲ ਹੀ 'ਚ ਪੰਜਾਬ ਦੇ ਅਜਨਾਲਾ 'ਚ ਖਾਲਿਸਤਾਨ ਪੱਖੀ ਸੰਗਠਨ 'ਵਾਰਿਸ ਪੰਜਾਬ ਦੇ' ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਪੁਲਿਸ ਸਟੇਸ਼ਨ 'ਤੇ ਹਮਲਾ ਕੀਤਾ ਸੀ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਕਾਰਵਾਈ ਕੀਤੀ ਗਈ ਹੈ। ਸਿੰਘ ਦੇ ਸਮਰਥਕ ਹਥਿਆਰਬੰਦ ਸਨ ਅਤੇ ਆਪਣੇ ਇੱਕ ਸਾਥੀ ਦੀ ਰਿਹਾਈ ਦੀ ਮੰਗ ਕਰ ਰਹੇ ਸਨ। ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਯੂਟਿਊਬ ਚੈਨਲ ਨੂੰ 'ਬਲਾਕ' ਕਰਨ ਬਾਰੇ ਸਰਕਾਰ ਦੀ ਬੇਨਤੀ 'ਤੇ 48 ਘੰਟਿਆਂ ਦੇ ਅੰਦਰ ਕਾਰਵਾਈ ਕਰ ਰਿਹਾ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live