Radio Spice
India News

ਅੰਮ੍ਰਿਤਸਰ 'ਚ ਹੀ ਹੋਏਗਾ ਜੀ-20 ਸੰਮੇਲਨ, ਕੇਂਦਰ ਤੇ ਪੰਜਾਬ ਸਰਕਾਰ ਨੇ ਰੱਦ ਹੋਣ ਦੀਆਂ ਖਬਰਾਂ ਦਾ ਕੀਤਾ ਖੰਡਨ

By 111459pwpadmin•

ਜੀ-20 ਸੰਮੇਲਨ ਅੰਮ੍ਰਿਤਸਰ 'ਚ ਹੀ ਹੋਏਗਾ। ਕੇਂਦਰ ਸਰਕਾਰ ਵੱਲੋਂ ਇਸ ਨੂੰ ਕਿਸੇ ਹੋਰ ਸ਼ਹਿਰ ਵਿੱਚ ਤਬਦੀਲ ਕਰਨ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਪੰਜਾਬ ਸਰਕਾਰ ਨੇ ਵੀ ਜੀ-20 ਸੰਮੇਲਨ ਦੇ ਪ੍ਰੋਗਰਾਮ ਰੱਦ ਹੋਣ ਦੀਆਂ ਖਬਰਾਂ ਨੂੰ ਅਫਵਾਹ ਦੱਸਿਆ ਹੈ। ਐਤਵਾਰ ਨੂੰ ਕੁਝ ਕਾਂਗਰਸੀ ਲੀਡਰਾਂ ਨੇ ਵੀ ਦਾਅਵਾ ਕੀਤਾ ਸੀ ਕਿ ਜੀ-20 ਸੰਮੇਲਨ ਰੱਦ ਹੋ ਗਿਆ ਹੈ। ਇਸ ਮਗਰੋਂ ਕੇਂਦਰ ਤੇ ਪ

ਜੀ-20 ਸੰਮੇਲਨ ਅੰਮ੍ਰਿਤਸਰ 'ਚ ਹੀ ਹੋਏਗਾ। ਕੇਂਦਰ ਸਰਕਾਰ ਵੱਲੋਂ ਇਸ ਨੂੰ ਕਿਸੇ ਹੋਰ ਸ਼ਹਿਰ ਵਿੱਚ ਤਬਦੀਲ ਕਰਨ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਪੰਜਾਬ ਸਰਕਾਰ ਨੇ ਵੀ ਜੀ-20 ਸੰਮੇਲਨ ਦੇ ਪ੍ਰੋਗਰਾਮ ਰੱਦ ਹੋਣ ਦੀਆਂ ਖਬਰਾਂ ਨੂੰ ਅਫਵਾਹ ਦੱਸਿਆ ਹੈ। ਐਤਵਾਰ ਨੂੰ ਕੁਝ ਕਾਂਗਰਸੀ ਲੀਡਰਾਂ ਨੇ ਵੀ ਦਾਅਵਾ ਕੀਤਾ ਸੀ ਕਿ ਜੀ-20 ਸੰਮੇਲਨ ਰੱਦ ਹੋ ਗਿਆ ਹੈ। ਇਸ ਮਗਰੋਂ ਕੇਂਦਰ ਤੇ ਪੰਜਾਬ ਸਰਕਾਰ ਨੇ ਇਸ ਨੂੰ ਅਫਵਾਹ ਕਰਾਰ ਦਿੱਤਾ ਹੈ।


ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿੱਚ 19 ਤੇ 20 ਮਾਰਚ ਨੂੰ ਜੀ-20 ਸੰਮੇਲਨ ਹੋ ਰਿਹਾ ਹੈ। ਐਤਵਾਰ ਨੂੰ ਜੀ-20 ਸੰਮੇਲਨ ਰੱਦ ਹੋਣ ਸਬੰਧੀ ਫੈਲੀ ਜਾਣਕਾਰੀ ਝੂਠੀ ਅਫਵਾਹ ਸਾਬਤ ਹੋਈ ਹੈ। ਇਸ ਗੱਲ ਦੀ ਪੁਸ਼ਟੀ ਕੇਂਦਰ ਸਰਕਾਰ ਦੇ ਕਿਰਤ ਤੇ ਰੁਜ਼ਗਾਰ ਮੰਤਰਾਲੇ ਨੇ ਕੀਤੀ ਹੈ। ਇਸ ਸੰਮੇਲਨ ’ਚ ਜੀ-20 ਦੇਸ਼ਾਂ ਦੇ ਕਿਰਤ ਨਾਲ ਸਬੰਧਤ ਡੈਲੀਗੇਟ ਸ਼ਾਮਲ ਹੋਣਗੇ ਜੋ ਕਿਰਤ ਸਬੰਧੀ ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਵਿਚਾਰ-ਚਰਚਾ ਕਰਨਗੇ। ਇਸ ਤੋਂ ਇਲਾਵਾ ਜੀ-20 ਸੰਮੇਲਨ ’ਚ ਆਉਣ ਵਾਲੇ ਡੈਲੀਗੇਟਾਂ ਨੂੰ ਪੰਜਾਬ ਦੇ ਸੱਭਿਆਚਾਰ ਤੇ ਸੰਸਕ੍ਰਿਤੀ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।


ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੀ-20 ਸੰਮੇਲਨ ਰੱਦ ਹੋਣ ਵਾਲੀ ਜਾਣਕਾਰੀ ਨੂੰ ਨਕਾਰਿਆ ਸੀ। ਸੀਐਮ ਮਾਨ ਨੇ ਕਿਹਾ ਸੀ ਕਿ ਪੰਜਾਬ ਦੇ ਅੰਮ੍ਰਿਤਸਰ ’ਚ ਜੀ-20 ਸੰਮੇਲਨ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ। ਦਰਅਸਲ ਐਤਵਾਰ ਨੂੰ ਸਵੇਰੇ ਕੁਝ ਸਿਆਸੀ ਆਗੂਆਂ ਵੱਲੋਂ ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ ਰੱਦ ਹੋਣ ਦਾ ਦਾਅਵਾ ਕੀਤਾ ਗਿਆ ਸੀ। ‘ਆਪ’ ਦੇ ਬੁਲਾਰੇ ਨੇ ਕਿਹਾ ਕਿ ਅੰਮ੍ਰਿਤਸਰ ’ਚ ਜੀ-20 ਸੰਮੇਲਨ ਤੈਅ ਸਮੇਂ ’ਤੇ ਹੋਵੇਗਾ।


ਉਧਰ, ਅੱਜ ਸ਼੍ਰੀ ਅਨੰਦਪੁਰ ਸਾਹਿਬ ਪੁਹੰਚੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਹਵਾ 'ਚ ਹੀ ਸੂਤਰਾਂ 'ਤੇ ਵਿਸ਼ਵਾਸ ਨਾ ਕਰਿਆ ਕਰੋ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਲੋਕ ਬਦਨਾਮ ਕਰਨ ਦੀ ਕੋਸ਼ਿਸ਼ ਨਾ ਕਰਿਆ ਕਰਨ ਜਾਂ ਫਿਰ ਬਦਨਾਮ ਕਰਨ ਤੋਂ ਪਹਿਲਾਂ ਘੱਟੋ-ਘੱਟ ਕਾਗਜ਼-ਪੱਤਰ ਤਾਂ ਲੈ ਆਉਣ। ਉਨ੍ਹਾਂ ਕਿਹਾ ਕਿ ਜੀ-20 ਦੀ ਬੈਠਕ ਅੰਮ੍ਰਿਤਸਰ 'ਚ ਹੀ ਹੋਵੇਗੀ। 

ਸੀਐਮ ਮਾਨ ਨੇ ਮੀਡੀਆ ਨੂੰ ਬੇਨਤੀ ਕੀਤੀ ਕਿ ਗਲਤ ਖਬਰਾਂ ਨਾ ਦਿਖਾਉਣ। ਉਨ੍ਹਾਂ ਕਿਹਾ ਕਿ ਭਾਜਪਾ ਵਾਲਿਆਂ ਨੇ ਬਿਆਨ ਦਿੱਤੇ ਕਿ ਜੀ-20 ਸਮਾਗਮ ਅੰਮ੍ਰਿਤਸਰ ਤੋਂ ਵਾਪਸ ਲੈ ਲਿਆ ਹੈ ਪਰ ਉਹ ਪਹਿਲਾਂ ਆਪਣੀ ਪਾਰਟੀ ਨਾਲ ਤਾਂ ਗੱਲ ਕਰ ਲੈਂਦੇ। 


ਉਨ੍ਹਾਂ ਕਿਹਾ ਕਿ ਅੰਮ੍ਰਿਤਸਰ 'ਚ ਸਿੱਖਿਆ ਪੱਧਰ 'ਤੇ ਜੀ-20 ਕਾਨਫਰੰਸ ਹੋਵੇਗੀ। ਅਸੀਂ ਉਨ੍ਹਾਂ ਨੂੰ ਰਾਮ ਤੀਰਥ ਲੈ ਕੇ ਜਾਵਾਂਗੇ, ਦੁਰਗਿਆਨਾ ਮੰਦਰ ਦਿਖਾਵਾਂਗੇ ਤੇ ਵਾਹਗਾ ਬਾਰਡਰ 'ਤੇ ਰਿਟਰੀਟ ਦਿਖਾਵਾਂਗੇ। ਆਉਣ ਵਾਲੇ ਸਾਰੇ ਪਤਵੰਤਿਆਂ ਨੂੰ ਸ਼੍ਰੀ ਦਰਬਾਰ ਸਾਹਿਬ ਦਿਖਾਇਆ ਜਾਵੇਗਾ। ਉਨ੍ਹਾਂ ਨੂੰ ਜਲ੍ਹਿਆਂ ਵਾਲਾ ਬਾਗ ਦਿਖਾਇਆ ਜਾਵੇਗਾ। ਰਾਸ਼ਟਰਪਤੀ ਦਾਰੋਪਦੀ ਮੁਰਮੂ 9 ਨੂੰ ਅੰਮ੍ਰਿਤਸਰ ਆਉਣਗੇ। 

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live