Radio Spice
India News

2000 ਦੇ ਨੋਟਾਂ ਬਾਰੇ ਕੇਂਦਰ ਸਰਕਾਰ ਦਾ ਵੱਡਾ ਐਲਾਨ, ਨੋਟ ਬਦਲਣ ਦੀ ਨਹੀਂ ਵਧੇਗੀ ਤਾਰੀਖ

By 111459pwpadmin•

ਦੋ ਹਜ਼ਾਰ ਦੇ ਨੋਟਾਂ ਬਾਰੇ ਤਾਜ਼ਾ ਅਪਡੇਟ ਆਇਆ ਹੈ। ਕੇਂਦਰੀ ਵਿੱਤ ਮੰਤਰਾਲੇ (Union Ministry of Finance) ਨੇ ਸਪਸ਼ਟ ਕਰ ਦਿੱਤਾ ਹੈ ਕਿ ਦੋ ਹਜ਼ਾਰ ਦੇ ਨੋਟ ਬਦਲਣ ਲਈ ਦਿੱਤੀ ਗਈ ਆਖਰੀ ਤਰੀਕ 30 ਸਤੰਬਰ ਤੋਂ ਅੱਗੇ ਵਧਾਉਣ ਦੀ ਕੋਈ ਤਜਵੀਜ਼ ਨਹੀਂ। ਇਸ ਲਈ 30 ਸਤੰਬਰ ਤੋਂ ਮਗਰੋਂ 2000 ਦੇ ਨੋਟ ਸਿਰਫ ਕਾਗਜ਼ ਦੇ ਟੁਕੜੇ ਰਹਿ ਜਾਣਗੇ। ਲੋਕ ਸਭਾ ਵਿੱਚ ਲਿਖਤੀ ਜਵਾਬ ਦਾਖਲ ਕ

 ਦੋ ਹਜ਼ਾਰ ਦੇ ਨੋਟਾਂ ਬਾਰੇ ਤਾਜ਼ਾ ਅਪਡੇਟ ਆਇਆ ਹੈ। ਕੇਂਦਰੀ ਵਿੱਤ ਮੰਤਰਾਲੇ (Union Ministry of Finance) ਨੇ ਸਪਸ਼ਟ ਕਰ ਦਿੱਤਾ ਹੈ ਕਿ ਦੋ ਹਜ਼ਾਰ ਦੇ ਨੋਟ ਬਦਲਣ ਲਈ ਦਿੱਤੀ ਗਈ ਆਖਰੀ ਤਰੀਕ 30 ਸਤੰਬਰ ਤੋਂ ਅੱਗੇ ਵਧਾਉਣ ਦੀ ਕੋਈ ਤਜਵੀਜ਼ ਨਹੀਂ। ਇਸ ਲਈ 30 ਸਤੰਬਰ ਤੋਂ ਮਗਰੋਂ 2000 ਦੇ ਨੋਟ ਸਿਰਫ ਕਾਗਜ਼ ਦੇ ਟੁਕੜੇ ਰਹਿ ਜਾਣਗੇ।

ਲੋਕ ਸਭਾ ਵਿੱਚ ਲਿਖਤੀ ਜਵਾਬ ਦਾਖਲ ਕਰਦਿਆਂ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਕਿਹਾ ਕਿ ‘ਫ਼ਿਲਹਾਲ ਇਹ ਮਾਮਲਾ ਵਿਚਾਰ ਅਧੀਨ ਨਹੀਂ ਹੈ।’ ਚੌਧਰੀ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰ ਦੀ ਹੋਰ ਵੱਡੇ ਨੋਟ ਬੰਦ ਕਰਨ ਦੀ ਕੋਈ ਯੋਜਨਾ ਨਹੀਂ। 


ਦੱਸ ਦਈਏ ਕਿ 10 ਮਈ ਨੂੰ ਰਿਜ਼ਰਵ ਬੈਂਕ ਨੇ ਸਰਕੁਲੇਸ਼ਨ ਵਿਚੋਂ 2 ਹਜ਼ਾਰ ਦੇ ਨੋਟ ਵਾਪਸ ਲੈ ਲਏ ਸਨ ਤੇ ਲੋਕਾਂ ਨੂੰ ਨੋਟ ਬੈਂਕਾਂ ਵਿਚ ਜਮ੍ਹਾਂ ਕਰਾਉਣ ਜਾਂ ਬਦਲਣ ਲਈ 30 ਸਤੰਬਰ ਤੱਕ ਦਾ ਸਮਾਂ ਦਿੱਤਾ ਸੀ। 30 ਜੂਨ ਤੱਕ ਕਰੀਬ 84,000 ਕਰੋੜ ਰੁਪਏ ਦੇ 2000 ਦੇ ਨੋਟ ਸਰਕੁਲੇਸ਼ਨ ਵਿਚ ਸਨ। 


ਜਦਕਿ ਨੋਟ ਵਾਪਸ ਲੈਣ ਦੇ ਐਲਾਨ ਵਾਲੇ ਦਿਨ ਅਜਿਹੀ 3.56 ਲੱਖ ਕਰੋੜ ਦੀ ਕਰੰਸੀ ਬਾਜ਼ਾਰ ਵਿਚ ਸੀ। ਆਰਬੀਆਈ ਨੇ ਕਿਹਾ ਕਿ 87 ਪ੍ਰਤੀਸ਼ਤ ਨੋਟ ਲੋਕਾਂ ਨੇ ਬੈਂਕ ਖਾਤਿਆਂ ਵਿਚ ਜਮ੍ਹਾਂ ਕਰਵਾ ਦਿੱਤੇ ਹਨ ਜਦਕਿ ਬਾਕੀ 13 ਪ੍ਰਤੀਸ਼ਤ ਹੋਰ ਨੋਟਾਂ ਨਾਲ ਬਦਲੇ ਗਏ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live