Radio Spice
India News

ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕ , ਭਲਕੇ ਮੋਗਾ ‘ਚ ਹੋਵੇਗਾ ਸਮਾਗਮ

By 111459pwpadmin•

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 (5 ਸਤੰਬਰ) ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿੱਚ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸਰਕਾਰ ਵੱਲੋਂ ਦਿੱਤੇ ਜਾਣਦੇ ਇਹ ਪੁਰਸਕਾਰ ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 (5 ਸਤੰਬਰ) ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿੱਚ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਸਰਕਾਰ ਵੱਲੋਂ ਦਿੱਤੇ ਜਾਣਦੇ ਇਹ ਪੁਰਸਕਾਰ 

 ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 54 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 11 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ  5  ਅਧਿਆਪਕਾਂ  ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ।

ਸਕੂਲ ਸਿੱਖਿਆ ਨੇ ਸਨਮਾਨ ਲਈ ਚੁਣੇ ਗਏ ਅਧਿਆਪਕਾਂ ਨੂੰ ਦਿੱਤੀ ਵਧਾਈ 

 ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ।

 ਮੋਗਾ ਵਿੱਚ ਕਰਵਾਇਆ ਜਾਵੇਗਾ ਸਮਾਗਮ

ਸਿੱਖਿਆ ਮੰਤਰੀ  ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

 ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live