Radio Spice
India News

22 ਮਾਰਚ ਨੂੰ 2 ਘੰਟੇ ਲਈ ਪੰਜਾਬ ਵਿਧਾਨ ਸਭਾ 'ਚ ਨਸ਼ੇ ਦੇ ਮੁੱਦੇ 'ਤੇ ਹੋਵੇਗੀ ਚਰਚਾ , ਸਿਹਤ ਮੰਤਰੀ ਨੇ ਬਹਿਸ ਕਰਨ ਦੀ ਕੀਤੀ ਸੀ ਮੰਗ

By 111459pwpadmin•

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿਚ ਨਸ਼ਿਆਂ ਦੇ ਮੁੱਦੇ 'ਤੇ ਬਹਿਸ ਕਰਨ ਦੀ ਮੰਗ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਇਸ ਮੰਗ ਨੂੰ ਸਵੀਕਾਰ ਕਰ ਲਿਆ ਹੈ ਅਤੇ 22 ਮਾਰਚ ਨੂੰ 2 ਘੰਟੇ ਲਈ ਪੰਜਾਬ ਵਿਧਾਨ ਸਭਾ ਵਿਚ ਨਸ਼ੇ ਦੇ ਮੁੱਦੇ 'ਤੇ ਚਰਚਾ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਐਲਾਨ ਕੀਤ

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿਚ ਨਸ਼ਿਆਂ ਦੇ ਮੁੱਦੇ 'ਤੇ ਬਹਿਸ ਕਰਨ ਦੀ ਮੰਗ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਇਸ ਮੰਗ ਨੂੰ ਸਵੀਕਾਰ ਕਰ ਲਿਆ ਹੈ ਅਤੇ 22 ਮਾਰਚ ਨੂੰ 2 ਘੰਟੇ ਲਈ ਪੰਜਾਬ ਵਿਧਾਨ ਸਭਾ ਵਿਚ ਨਸ਼ੇ ਦੇ ਮੁੱਦੇ 'ਤੇ ਚਰਚਾ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੇ ਹਰ ਸਰਕਾਰੀ ਹਸਪਤਾਲ ਵਿਚ ਅਜਿਹੀ ਦੁਕਾਨ ਖੋਲ੍ਹੀ ਜਾਵੇਗੀ ,ਜਿਸ ਵਿਚ ਜਨ ਔਸ਼ਧੀ ਤੋਂ ਵੀ ਘੱਟ ਕੀਮਤ 'ਤੇ ਦਵਾਈ ਦਿੱਤੀ ਜਾਵੇਗੀ। 

ਦਰਅਸਲ ਪੰਜਾਬ ਦੇ ਹਸਪਤਾਲਾਂ ਤੇ ਮੈਡੀਕਲ ਦੀਆਂ ਦੁਕਾਨਾਂ ਉੱਪਰ ਧੜੱਲੇ ਨਾਲ ਲੁੱਟ ਹੋ ਰਹੀ ਹੈ। ਇਸ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਖੁਲਾਸਾ ਸੱਤਾਧਿਰ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਖੁਦ ਹੀ ਕੀਤਾ ਸੀ।

ਅਹਿਮ ਗੱਲ ਹੈ ਕਿ ਡਾਕਟਰੀ ਪੇਸ਼ੇ ਨਾਲ ਜੁੜੇ ਵਿਧਾਇਕਾਂ ਨੇ ਇਸ ਗੋਰਖਧੰਦੇ ਦੀਆਂ ਪਰਤਾਂ ਖੋਲ੍ਹੀਆਂ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਾ ਦਖਲ ਵੀ ਮੰਗਿਆ ।

ਪੰਜਾਬ ਵਿਧਾਨ ਸਭਾ ’ਚ ਮਹਿੰਗੀਆਂ ਦਰਾਂ ’ਤੇ ਦਵਾਈਆਂ ਵੇਚੇ ਜਾਣ ਕਾਰਨ ਲੋਕਾਂ ਦੀ ਹੁੰਦੀ ਲੁੱਟ ਰੋਕਣ ਲਈ ਮਤਾ ਪਾਸ ਕੀਤਾ ਗਿਆ ਸੀ। ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਦਨ ਵਿੱਚ ਇਸ ਬਾਰੇ ਗੈਰ ਸਰਕਾਰੀ ਮਤਾ ਪੇਸ਼ ਕੀਤਾ ,ਜਿਸ ਨੂੰ ਸਰਬਸੰਮਤੀ ਨਾਲ ਲੰਮੀ ਬਹਿਸ ਮਗਰੋਂ ਪਾਸ ਕੀਤਾ ਗਿਆ ਸੀ।

ਸਦਨ ਨੇ ਰਾਜ ਸਰਕਾਰ ਨੂੰ ਮਤਾ ਪਾਸ ਕਰਕੇ ਸਿਫ਼ਾਰਸ਼ ਕੀਤੀ ਹੈ ਕਿ ਦਵਾਈਆਂ ਵਿੱਚ ਹੁੰਦੀ ਲੁੱਟ ਰੋਕਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ਜਾਵੇ।

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਵੀ ਜਾਰੀ ਰਹੇਗਾ। ਬੀਤੇ ਕੱਲ੍ਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ।

ਬਜਟ ਵਿੱਚ ਪੰਜਾਬ ਸਰਕਾਰ ਨੇ ਸਿਹਤ ਖੇਤਰ ਲਈ 4781 ਕਰੋੜ ਰੁਪਏ ਰੱਖੇ ਹਨ। ਹੁਸ਼ਿਆਰਪੁਰ ਤੇ ਕਪੂਰਥਲਾ ਵਿੱਚ ਦੋ ਨਵੇਂ ਮੈਡੀਕਲ ਕਾਲਜ ਖ਼ੋਲ੍ਹੇ ਜਾ ਰਹੇ ਹਨ। ਇਨ੍ਹਾਂ ਦੋਵਾਂ ਕਾਲਜਾਂ ਵਿੱਚ 100-100 ਐਮਬੀਬੀਐਸ ਸਰਕਾਰੀ ਸੀਟਾਂ ਹੋਣਗੀਆਂ। ਦੋਵਾਂ ਮੈਡੀਕਲ ਕਾਲਜਾਂ ਲਈ ਕ੍ਰਮਵਾਰ 422 ਤੇ 412 ਕਰੋੜ ਰੁਪਏ ਰਾਖ਼ਵੇਂ ਹਨ। ਫ਼ਾਜ਼ਿਲਕਾ ਵਿੱਚ ਕੈਂਸਰ ਕੇਅਰ ਯੂਨਿਟ ਜਲਦ ਸ਼ੁਰੂ ਹੋਏਗਾ। ਮੈਡੀਕਲ ਸਿੱਖਿਆ ਤੇ ਖ਼ੋਜ ਲਈ 1015 ਕਰੋੜ ਰੁਪਏ ਰਾਖ਼ਵੇਂ ਹਨ। ਸਿਹਤ ਕੇਂਦਰਾਂ ਦੀ ਮਜ਼ਬੂਤੀ ਲਈ 39 ਕਰੋੜ ਰੁਪਏ ਰੱਖੇ ਗਏ ਹਨ। ਹੋਮੀ ਭਾਭਾ ਕੈਂਸਰ ਸੈਂਟਰ ਲਈ 17 ਕਰੋੜ ਰੁਪਏ ਰੱਖੇ ਗਏ ਹਨ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live