Radio Spice
India News

ਮੁੱਖ ਮੰਤਰੀ ਨੇ 27 ਦਸੰਬਰ ਨੂੰ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਲਿਆ ਵਾਪਸ

By 111459pwpadmin•

ਉਹਨਾਂ ਨੇ ਟਵੀਟ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਲਿਖਿਆ ਕਿ ''ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫ਼ਤਿਹਗ

ਉਹਨਾਂ ਨੇ ਟਵੀਟ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਲਿਖਿਆ ਕਿ ''ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ  ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ'' 

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਬੰਧ ਵਿਚ 27 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਸਿੱਖ ਸਿਧਾਂਤਾਂ ਦੇ ਨਾ-ਅਨੁਕੂਲ ਕਰਾਰ ਦਿੱਤਾ ਸੀ ਤੇ ਕਿਹਾ ਸੀ ਕਿ ਪੰਜਾਬ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈ ਕੇ ਸਿੱਖ ਪਰੰਪਰਾਵਾਂ ਦੇ ਅਨੁਸਾਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾ-ਸਤਿਕਾਰ ਅਰਪਿਤ ਕਰਨਾ ਚਾਹੀਦਾ ਹੈ।  

ਇਕ ਲਿਖਤੀ ਬਿਆਨ ਜਾਰੀ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੇ ਮਾਨਵ ਜਾਤੀ ਲਈ ਲਾਸਾਨੀ ਪਰਉਪਕਾਰ ਨੂੰ ਸ਼ਰਧਾ ਭੇਟ ਕਰਨ ਲਈ ਪੰਜਾਬ ਸਰਕਾਰ ਦੀ ਭਾਵਨਾ ਬੇਸ਼ੱਕ ਸ਼ੁੱਧ ਹੋਵੇ ਪਰ ਸਿੱਖ ਪਰੰਪਰਾ ਵਿਚ ‘ਨਿੱਕੀਆਂ ਜਿੰਦਾਂ, ਵੱਡੇ ਸਾਕੇ’ ਕਰਕੇ ਜਾਣੇ ਜਾਂਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਮਾਤਮੀ ਬਿਗਲ’ ਵਜਾਉਣ ਦਾ ਫ਼ੈਸਲਾ ਸ਼ਹਾਦਤ ਦੇ ਲਾਸਾਨੀ ਸਿੱਖ ਸੰਕਲਪ ਨੂੰ ਠੇਸ ਪਹੁੰਚਾਉਣ ਵਾਲਾ ਹੈ, ਇਸ ਲਈ ਸਰਕਾਰ ਨੂੰ ਇਹ ਫ਼ੈਸਲਾ ਵਾਪਸ ਲੈਣਾ ਚਾਹੀਦਾ ਹੈ। ਇਸ ਤੋਂ ਬਾਅਦ ਅੱਜ ਮੁੱਖ ਮੰਤਰੀ ਨੇ ਵੀ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਕਿ ਉਹਨਾਂ ਨੇ ਅਪਣਾ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ। 

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live