Radio Spice
India News

30 ਕਰੋੜ ਦੀ ਲਾਗਤ ਨਾਲ ਆਨੰਦਪੁਰ ਸਾਹਿਬ 'ਚ ਬਣਨਗੇ ਦੋ ਪੁੱਲ, ਖੁਰਾਲਗੜ੍ਹ ਸਾਹਿਬ ਜਾਣ ਲਈ ਰਸਤਾ ਹੋਵੇਗਾ ਆਸਾਨ

By 111459pwpadmin•

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ ਵਿਚਕਾਰ ਸਿੱਧਾ ਸੜਕੀ ਸੰਪਰਕ ਸਥਾਪਤ ਕਰਨ ਲਈ ਦੋ ਪੁਲਾਂ ਦੀ ਉਸਾਰੀ ਲਈ 30 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ  ਪੇਸ਼ ਕੀਤੇ ਗਏ ਬਜਟ ਵਿੱਚ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ ਵਿਚਕਾਰ ਸਿੱਧਾ ਸੜਕੀ ਸੰਪਰਕ ਸਥਾਪਤ ਕਰਨ ਲਈ ਦੋ ਪੁਲਾਂ ਦੀ ਉਸਾਰੀ ਲਈ 30 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। 

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਪੁਲਾਂ ਦੀ ਉਸਾਰੀ ਲਈ ਰਾਸ਼ੀ ਰਾਖਵੀਂ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। 

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਜਿੱਥੇ ਅਨੰਦਪੁਰ ਸਾਹਿਬ ਦੀ ਹਲਕੇ ਦੀ ਨੁਹਾਰ ਬਦਲੇਗੀ ਉਥੇ ਨਾਲ ਹੀ ਸਤਿਗੁਰੂ ਰਵਿਦਾਸ ਜੀ ਨਾਲ ਸਬੰਧਤ ਇਤਿਹਾਸਕ ਸਥਾਨ ਖੁਰਾਲਗੜ੍ਹ ਸਾਹਿਬ ਨਾਲ ਵੀ ਸਿੱਧਾ ਸੰਪਰਕ ਸਥਾਪਤ ਹੋ ਜਾਵੇਗਾ। 

ਉਨ੍ਹਾ ਕਿਹਾ ਕਿ ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਹਿਮਾਚਲ ਦੇ ਟਾਹਲੀਵਾਲ ਖੇਤਰ ਵਿੱਚ ਕੰਮ ਕਰਨ ਵਾਲੇ ਪੰਜਾਬ ਵਾਸੀਆਂ ਨੂੰ ਵੀ ਲਾਭ ਮਿਲੇਗਾ ਅਤੇ ਉਨ੍ਹਾਂ ਨੂੰ ਆਪਣੇ ਘਰ ਤੋਂ ਕੰਮ ਵਾਲੇ ਸਥਾਨ ਤੱਕ ਪਹੁੰਚਣ ਲਈ ਵੀ ਨਵਾਂ ਬਦਲਵਾਂ ਰਸਤਾ ਮਿਲ ਜਾਵੇਗਾ । 

ਉਨ੍ਹਾਂ ਕਿਹਾ ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਭਨੂਪਲੀ ਤੋਂ ਖੇੜਾ ਕਲਮੋਟ ਤੱਕ ਜਿੱਥੇ ਇੱਕ ਨਵਾਂ ਰਸਤਾ ਬਣ ਜਾਵੇਗਾ ਉਥੇ ਨਾਲ ਹੀ ਹੜ੍ਹਾਂ ਦੇ ਦਿਨਾਂ ਵਿੱਚ ਇਸ ਇਲਾਕੇ ਦੀ ਕਨੈਕਟੀਵਿਟੀ  ਬਣੀ ਰਹੇਗੀ ਤੇ ਨਾਲ ਹੀ ਜਿੱਥੇ ਪਹਿਲਾਂ ਖੇੜਾ ਕਲਮੋਟ ਤੋਂ ਭਨੂਪਲੀ ਤੋਂ  ਘੱਟੋ-ਘੱਟ 1 ਘੰਟੇ ਦਾ ਸਮਾਂ ਲਗਦਾ ਸੀ ਉਥੇ ਇਨ੍ਹਾਂ ਪੁਲਾਂ ਦੀ ਉਸਾਰੀ ਨਾਲ ਦਸ ਮਿੰਟ ਦੀ ਰਹਿ ਜਾਵੇਗੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live