Radio Spice
India News

ਨਵਾਂ ਸਾਲ : 42,010 ਸ਼ਰਧਾਲੂ ਪਹੁੰਚੇ ਵੈਸ਼ਨੋ ਦੇਵੀ ਦੇ ਭਵਨ, 2023 'ਚ 95.22 ਲੱਖ ਲੋਕਾਂ ਨੇ ਟੇਕਿਆ ਸੀ ਮੱਥਾ

By 111459pwpadmin•

ਕਟੜਾ (ਅਮਿਤ) - ਨਵੇਂ ਸਾਲ 'ਤੇ ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 'ਚ ਭਾਰੀ ਉਛਾਲ ਦੇਖਣ ਨੂੰ ਮਿਲਿਆ। ਸਵੇਰ ਤੋਂ ਹੀ ਸ਼ਰਧਾਲੂਆਂ ਦੀਆਂ ਲਾਈਨਾਂ ਕਟੜਾ ਮੇਨ ਬੱਸ ਸਟੈਂਡ ਯਾਤਰਾ ਰਜਿਸਟ੍ਰੇਸ਼ਨ ਰੂਮ 'ਤੇ ਆਰ. ਐੱਫ. ਆਈ. ਡੀ. ਯਾਤਰਾ ਕਾਰਡ ਹਾਸਲ ਕਰਨ ਲਈ ਦੇਖਣ ਨੂੰ ਮਿਲੀਆਂ। ਵੈਸ਼ਨੋ ਦੇਵੀ ਭਵਨ ਤੋਂ ਮਿਲੀ ਜਾਣਕਾਰੀ ਅਨੁਸਾਰ ਯਾਤਰਾ 'ਚ ਵ

ਕਟੜਾ (ਅਮਿਤ) - ਨਵੇਂ ਸਾਲ 'ਤੇ ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 'ਚ ਭਾਰੀ ਉਛਾਲ ਦੇਖਣ ਨੂੰ ਮਿਲਿਆ। ਸਵੇਰ ਤੋਂ ਹੀ ਸ਼ਰਧਾਲੂਆਂ ਦੀਆਂ ਲਾਈਨਾਂ ਕਟੜਾ ਮੇਨ ਬੱਸ ਸਟੈਂਡ ਯਾਤਰਾ ਰਜਿਸਟ੍ਰੇਸ਼ਨ ਰੂਮ 'ਤੇ ਆਰ. ਐੱਫ. ਆਈ. ਡੀ. ਯਾਤਰਾ ਕਾਰਡ ਹਾਸਲ ਕਰਨ ਲਈ ਦੇਖਣ ਨੂੰ ਮਿਲੀਆਂ। ਵੈਸ਼ਨੋ ਦੇਵੀ ਭਵਨ ਤੋਂ ਮਿਲੀ ਜਾਣਕਾਰੀ ਅਨੁਸਾਰ ਯਾਤਰਾ 'ਚ ਵਾਧਾ ਹੋਣ ਕਾਰਨ ਡ੍ਰਾਈਨ ਬੋਰਡ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਨੂੰ ਅਨਾਊਂਸਮੈਂਟ ਰਾਹੀਂ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ ਕਿ ਉਹ ਆਰ. ਐੱਫ. ਆਈ. ਡੀ. ਨੂੰ ਲੈ ਕੇ ਸ਼ੁਰੂ ਕਰਮ ਅਤੇ ਭਵਨ 'ਤੇ ਮੱਥਾ ਟੇਕਣ ਤੋਂ ਬਾਅਦ ਜਲਦ ਬੇਸ ਕੈਂਪ ਕਟੜਾ ਵੱਲ ਰਵਾਨਾ ਹੋਣ।

ਰਜਿਸਟ੍ਰੇਸ਼ਨ ਰੂਮ ਤੋਂ ਮਿਲੇ ਅੰਕੜਿਆਂ ਦੀ ਗੱਲ ਕਰੀਏ ਤਾਂ ਐਤਵਾਰ ਸ਼ਾਮ 8 ਵਜੇ ਤੱਕ 42,010 ਸ਼ਰਧਾਲੂ ਯਾਤਰਾ ਰਜਿਸਟ੍ਰੇਸ਼ਨ ਆਰ. ਐੱਫ. ਆਈ. ਡੀ. ਹਾਸਲ ਕਰਕੇ ਵੈਸ਼ਨੋ ਦੇਵੀ ਭਵਨ ਲਈ ਰਵਾਨਾ ਹੋਏ। ਇਸ ਤਰ੍ਹਾਂ ਸਾਲ 2023 ਦੌਰਾਨ 95.22 ਲੱਖ ਸ਼ਰਧਾਲੂਆਂ ਨੇ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਮੱਥਾ ਟੇਕਿਆ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ 30 ਦਸੰਬਰ ਤੱਕ 94.80 ਲੱਖ ਸ਼ਰਧਾਲੂ ਵੈਸ਼ਨੋ ਦੇਵੀ ਭਵਨ 'ਚ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕਰ ਚੁੱਕੇ ਹਨ। ਨਵੇਂ ਸਾਲ ਦੀ ਪੂਰਬਲੀ ਸ਼ਾਮ ਜ਼ਿਲੇ ਦੇ ਡਿਪਟੀ ਕਮਿਸ਼ਨਰ ਰਿਆਸੀ ਵਿਸ਼ੇਸ਼ ਪਾਲ ਮਹਾਜਨ ਨੇ ਅਧਿਕਾਰਕ ਟੀਮ ਨਾਲ ਕਟੜਾ ਦੇ ਵੱਖ- ਵੱਖ ਸਥਾਨਾਂ ਦਾ ਦੌਰਾ ਕੀਤਾ ਅਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਲੈ ਕੇ ਮੌਕੇ 'ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਮਹਾਜਨ ਨੇ ਕਟੜਾ 'ਚ ਟ੍ਰੈਫਿਕ ਵਿਵਸਥਾ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਵਾਹਨ ਚਾਲਕਾਂ ਨੂੰ ਕਿਹਾ ਕਿ ਉਹ ਆਪਣੇ ਵਾਹਨ ਪਾਰਕਿੰਗ ਵਾਲੀ ਥਾਂ 'ਤੇ ਹੀ ਪਾਰਕ ਕਰਨ।

ਇਸ ਦੌਰਾਨ ਏ. ਐੱਸ. ਪੀ. ਕਟੜਾ ਵਿਪਨ ਚੰਦਰਨ, ਐੱਸ. ਡੀ. ਐੱਮ. ਕਟੜਾ ਦੀਪਕ ਦੂਬੇ, ਥਾਣਾ ਇੰਚਾਰਜ ਕਟੜਾ ਨਿਸ਼ਾਂਤ ਗੁਪਤਾ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ । ਵਿਸ਼ੇਸ਼ ਪਾਲ ਮਹਾਜਨ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਜ਼ਿਲਾ ਪ੍ਰਸ਼ਾਸਨ ਨਗਰ ਪਾਲਿਕਾ ਦੇ ਸਹਿਯੋਗ ਨਾਲ ਰੀਅਲ ਟਾਈਮ ਪਾਰਕਿੰਗ (ਕਿਊ. ਆਰ. ਕੋਡ ਦੇ ਨਾਲ) ਸੁਵਿਧਾ ਵੀ ਸ਼ੁਰੂ ਕਰਨ ਜਾ ਰਿਹਾ ਹੈ, ਜਿਸ ਰਾਹੀਂ ਸ਼ਰਧਾਲੂ ਨਗਰ ਪਾਲਿਕਾ ਦੀ ਵੈੱਬਸਾਈਟ 'ਤੇ ਹੀ ਕਟੜਾ 'ਚ ਪਾਰਕਿੰਗ ਸਥਾਨ ਬਾਰੇ ਜਾਣਕਾਰੀ ਹਾਸਲ ਕਰਦੇ ਹੋਏ ਆਪਣੇ ਵਾਹਨਾਂ ਲਈ ਪਾਰਕਿੰਗ ਸਥਾਨ ਦੀ ਚੋਣ ਕਰ ਸਕਣਗੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live