Radio Spice
India News

ਲੁਧਿਆਣਾ 'ਚ 478 ਕਰੋੜ ਦੀ ਲਾਗਤ ਨਾਲ ਬਣੇਗਾ ਸਮਾਰਟ ਰੇਲਵੇ ਸਟੇਸ਼ਨ

By 111459pwpadmin•

ਲੁਧਿਆਣਾ ਨੂੰ ਵੱਡਾ ਤੋਹਫਾ ਮਿਲਣ ਜਾ ਰਿਹਾ ਹੈ। ਹੁਣ ਸਮਾਰਟ ਸਿਟੀ ਲੁਧਿਆਣਾ ਦਾ ਰੇਲਵੇ ਸਟੇਸ਼ਨ ਵੀ ਸਮਾਰਟ ਬਣਨ ਜਾ ਰਿਹਾ ਹੈ। ਲੁਧਿਆਣਾ ਰੇਲਵੇ ਸਟੇਸ਼ਨ ’ਤੇ 478 ਕਰੋੜ ਰੁਪਏ ਦੀ ਲਾਗਤ ਨਾਲ ਯਾਤਰੀਆਂ ਨੂੰ ਵਿਸ਼ਵ ਪੱਧਰੀ ਸੁਵਿਧਾਵਾਂ ਮਿਲਣਗੀਆਂ। ਇਸ ਲਈ ਟੈਂਡਰ ਜਾਰੀ ਹੋ ਚੁੱਕੇ ਹਨ ਤੇ ਜਲਦ ਹੀ ਇਸ ਦੇ ਕੰਮ ਦੀ ਸ਼ੁਰੂਆਤ ਹੋ ਜਾਵੇਗੀ। ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟ

ਲੁਧਿਆਣਾ ਨੂੰ ਵੱਡਾ ਤੋਹਫਾ ਮਿਲਣ ਜਾ ਰਿਹਾ ਹੈ। ਹੁਣ ਸਮਾਰਟ ਸਿਟੀ ਲੁਧਿਆਣਾ ਦਾ ਰੇਲਵੇ ਸਟੇਸ਼ਨ ਵੀ ਸਮਾਰਟ ਬਣਨ ਜਾ ਰਿਹਾ ਹੈ। ਲੁਧਿਆਣਾ ਰੇਲਵੇ ਸਟੇਸ਼ਨ ’ਤੇ 478 ਕਰੋੜ ਰੁਪਏ ਦੀ ਲਾਗਤ ਨਾਲ ਯਾਤਰੀਆਂ ਨੂੰ ਵਿਸ਼ਵ ਪੱਧਰੀ ਸੁਵਿਧਾਵਾਂ ਮਿਲਣਗੀਆਂ। ਇਸ ਲਈ ਟੈਂਡਰ ਜਾਰੀ ਹੋ ਚੁੱਕੇ ਹਨ ਤੇ ਜਲਦ ਹੀ ਇਸ ਦੇ ਕੰਮ ਦੀ ਸ਼ੁਰੂਆਤ ਹੋ ਜਾਵੇਗੀ। 


ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕੀਤਾ ਹੈ। ਰਵਨੀਤ ਬਿੱਟੂ ਨੇ ਦੱਸਿਆ ਕਿ ਉਨ੍ਹਾਂ ਨੇ ਸਾਲ 2020 ਵਿੱਚ ਲੁਧਿਆਣਾ ਰੇਲਵੇ ਸਟੇਸ਼ਨ ਦੇ ਆਧੁਨੀਕੀਕਰਨ ਦੀ ਮੰਗ ਨੂੰ ਲੈ ਕੇ ਉਸ ਵੇਲੇ ਦੇ ਰੇਲ ਮੰਤਰੀ ਪਿਊਸ਼ ਗੋਇਲ ਕੋਲ ਮੰਗ ਰੱਖੀ ਸੀ। ਕਈ ਟੀਮਾਂ ਤੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਤੇ ਵਿਚਾਰ-ਵਟਾਂਦਰੇ ਤੋਂ ਬਾਅਦ ਇਸ ਨੂੰ ਹਰੀ ਝੰਡੀ ਮਿਲ ਗਈ ਸੀ।


ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਣ ਇਸ ਪ੍ਰਾਜੈਕਟ ਲਈ 478 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਜਿਸ ਨਾਲ ਹੁਣ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਬਹੁ-ਮੰਜ਼ਲਾ ਕੰਪਲੈਕਸਾਂ ਦਾ ਨਿਰਮਾਣ, ਨਵੇਂ ਪਾਰਕਿੰਗ ਸਥਾਨ, ਲਿਫਟ ਤੇ ਐਲੀਵੇਟਰ, ਪੌੜੀਆਂ ਨੂੰ ਚੌੜਾ ਕਰਨਾ ਆਦਿ ਸ਼ਾਮਲ ਹੈ। 

ਉਨ੍ਹਾਂ ਦੱਸਿਆ ਕਿ ਇਸ ਲਈ ਰੇਲਵੇ ਨੇ 2 ਸਾਲਾਂ ਦਾ ਸਮਾਂ ਤੈਅ ਕੀਤਾ ਹੈ ਤੇ ਇਹ ਕੰਮ ਤੈਅ ਸਮੇਂ ਵਿੱਚ ਪੂਰਾ ਕੀਤਾ ਜਾਏਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਰੇਲਵੇ ਮੰਤਰੀ ਨੂੰ ਲੁਧਿਆਣਾ-ਖੰਨਾ ਤੇ ਲੁਧਿਆਣਾ-ਜਗਰਾਉਂ ਵਿਚਕਾਰ ਏ.ਸੀ. ਰੇਲ ਗੱਡੀਆਂ ਚਲਾਉਣ ਦਾ ਪ੍ਰਸਤਾਵ ਦਿੱਤਾ ਹੈ, ਜੋ ਰੁਜ਼ਗਾਰ ਲਈ ਲੁਧਿਆਣਾ ਤੋਂ ਆਉਣ-ਜਾਣ ਵਾਲੇ ਰੋਜ਼ਾਨਾ ਯਾਤਰੀਆਂ ਲਈ ਮੈਟਰੋ ਦਾ ਕੰਮ ਕਰ ਸਕਦੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੂੰ ਢੰਡਾਰੀ ਰੇਲਵੇ ਸਟੇਸ਼ਨ ’ਤੇ ਪ੍ਰਬੰਧ ਮੁਹੱਈਆ ਕਰਾਉਣ ਦੀ ਬੇਨਤੀ ਕੀਤੀ ਤਾਂ ਜੋ ਢੰਡਾਰੀ ਰੇਲਵੇ ਸਟੇਸ਼ਨ ਦੇ ਨੇੜੇ ਫੋਕਲ ਪੁਆਇੰਟ ਅਤੇ ਸਾਹਨੇਵਾਲ ਉਦਯੋਗਿਕ ਖੇਤਰ ਦੇ ਆਲੇ ਦੁਆਲੇ ਕੰਮ ਕਰਨ ਵਾਲੇ ਅਤੇ ਰਹਿਣ ਵਾਲੇ ਪ੍ਰਵਾਸੀ ਲੋਕਾਂ ਦੀਆਂ ਯਾਤਰਾ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ ਅਤੇ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਟਰੈਫਿਕ ਥੋੜ੍ਹਾ ਘੱਟ ਸਕੇ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live