Radio Spice
India News

'ਦਿੱਲੀ ਵਾਂਗ ਪੰਜਾਬ 'ਚ ਵੀ ਹੋਇਆ 550 ਕਰੋੜ ਦਾ ਸ਼ਰਾਬ ਘੁਟਾਲਾ' ਅਕਾਲੀ ਦਲ ਨੇ ਸੀਐਮ ਮਾਨ ਤੇ ਰਾਘਵ ਚੱਢਾ ਨੂੰ ਘੇਰਿਆ

By 111459pwpadmin•

ਦਿੱਲੀ ਦੀ ਆਬਕਾਰੀ ਨੀਤੀ ਵਾਂਗ ਪੰਜਾਬ ਵਿੱਚ ਹੀ ਵੱਡਾ ਘੁਟਾਲਾ ਹੋਇਆ ਹੈ। ਇਹ ਦਾਅਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਦੀ ਤਰਜ਼ 'ਤੇ ਪੰਜਾਬ ਵਿੱਚ ਵੀ ਨਹੀਂ ਐਕਸਾਈਜ਼ ਪੋਲਿਸੀ ਤਹਿਤ 550 ਕਰੋੜ ਰੁਪਏ ਦਾ ਘੁਟਾਲਾ ਹੋਇਆ ਹੈ ਜਿਸ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਦਰਅਸਲ ਬੀਤੇ ਦਿਨ ਦਿੱਲੀ ਦੇ ਸਾਬਕਾ ਸਿ

ਦਿੱਲੀ ਦੀ ਆਬਕਾਰੀ ਨੀਤੀ ਵਾਂਗ ਪੰਜਾਬ ਵਿੱਚ ਹੀ ਵੱਡਾ ਘੁਟਾਲਾ ਹੋਇਆ ਹੈ। ਇਹ ਦਾਅਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਦੀ ਤਰਜ਼ 'ਤੇ ਪੰਜਾਬ ਵਿੱਚ ਵੀ ਨਹੀਂ ਐਕਸਾਈਜ਼ ਪੋਲਿਸੀ ਤਹਿਤ 550 ਕਰੋੜ ਰੁਪਏ ਦਾ ਘੁਟਾਲਾ ਹੋਇਆ ਹੈ ਜਿਸ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।

ਦਰਅਸਲ ਬੀਤੇ ਦਿਨ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆਂ ਨੂੰ ਸ਼ਰਾਬ ਘੁਟਾਲੇ ਮਾਮਲੇ ਵਿੱਚ ਸੁਪਰੀਮ ਕਰੋਟ ਨੇ ਰਾਹਤ ਨਹੀਂ ਦਿੱਤੀ ਸੀ। ਦੂਜੇ ਪਾਸੇ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਕੀਤਾ ਹੈ। ਜਿਸ 'ਤੇ ਅਕਾਲੀ ਦਲ ਨੇ ਨਿਸ਼ਾਨੇ ਸਾਧੇ ਹਨ।

ਸੁਖਬੀਰ ਬਾਦਲ ਨੇ ਟਵੀਟ ਕਰਕੇ ਲਿਖਿਆ ਕਿ - ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਅਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਸੰਮਨ ਸਮੇਤ ਪੰਜਾਬ ਆਬਕਾਰੀ ਘੁਟਾਲੇ ਦੀ ਵੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

ਪੰਜਾਬ ਘੁਟਾਲਾ ਦਿੱਲੀ ਦੀ ਤਰਜ਼ 'ਤੇ ਹੋਇਆ ਸੀ ਅਤੇ ਜੋ ਪਹਿਲਾਂ ਹੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਾਂਚ ਦੇ ਘੇਰੇ ਵਿੱਚ ਹੈ। 550 ਕਰੋੜ ਰੁਪਏ ਦੇ ਘੁਟਾਲੇ ਦੀ ਤਹਿ ਤੱਕ ਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਸਾਰੇ ਭਾਗੀਦਾਰਾਂ ਹਰਪਾਲ ਸਿੰਘ ਚੀਮਾ, ਰਾਘਵ ਚੱਢਾ ਦੀ ਭੂਮਿਕਾ ਦੀ ਜਾਂਚ ਕਰਨ ਦੀ ਲੋੜ ਹੈ। ਇਸ "ਲੁਟੇਰਿਆਂ ਦੀ ਪਾਰਟੀ" ਦਾ ਹਿਸਾਬ ਹੋਣਾ ਚਾਹੀਦਾ ਹੈ।

ਬੀਤੇ ਦਿਨ ਦਿੱਲੀ ਦੇ ਐਕਸਾਈਜ਼ ਨੀਤੀ ਘੁਟਾਲਾ ਮਾਮਲੇ 'ਚ ਸੀਬੀਆਈ ਤੋਂ ਬਾਅਦ ਹੁਣ ਈਡੀ ਨੇ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਕੀਤਾ ਹੈ। ਜਾਂਚ ਏਜੰਸੀ ਨੇ ਘੁਟਾਲੇ ਨਾਲ ਜੁੜੇ ਮਨੀ ਲਾਂਡਿੰਗ ਮਾਮਲੇ 'ਚ ਕੇਜਰੀਵਾਲ ਨੂੰ ਦੋ ਨਵੰਬਰ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ।

ਇਸੇ ਮਾਮਲੇ 'ਚ ਅਪ੍ਰੈਲ 'ਚ ਸੀਬੀਆਈ ਕੇਜਰੀਵਾਲ ਤੋਂ ਪੁੱਛਗਿੱਛ ਕਰ ਚੁੱਕੀ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ 55 ਸਾਲਾ ਕੇਜਰੀਵਾਲ ਨੂੰ ਪ੍ਰਿਵੈਂਸ਼ਨ ਆਫ ਮਨੀ ਲਾਂਡਿੰਗ ਐਕਟ (ਪੀਐੱਮਐੱਲਏ) ਦੇ ਤਹਿਤ ਸੰਮਨ ਜਾਰੀ ਕੀਤਾ ਗਿਆ ਹੈ। ਦਿੱਲੀ 'ਚ ਮਾਮਲੇ ਦੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਈਡੀ ਕੇਜਰੀਵਾਲ ਦਾ ਬਿਆਨ ਦਰਜ ਕਰੇਗੀ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live