Radio Spice
India News

5ਵੀਂ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਖਤਮ, ਬੋਰਡ ਨੇ ਐਲਾਨਿਆ ਨਤੀਜਾ, ਕੁੱਲ 99.84 ਫ਼ੀਸਦੀ ਵਿਦਿਆਰਥੀ ਪਾਸ, ਇਥੇ ਜਾਣੋ ਕਿਵੇਂ ਕਰੀਏ ਚੈੱਕ

By 111459pwpadmin•

ਜਾਬ ਸਕੂਲ ਸਿੱਖਿਆ ਬੋਰਡ 5ਵੀਂ ਦੇ ਨਤੀਜੇ 2024 ਲਈ ਵਿਦਿਆਰਥੀਆਂ ਤੇ ਮਾਪਿਆਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਪੰਜਾਬ ਬੋਰਡ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਵੀਂ ਜਮਾਤ ਦਾ ਨਤੀਜਾ ਅੱਜ ਤਿੰਨ ਵਜੇ ਐਲਾਨਿਆ ਗਿਆ। ਪੰਜਵੀਂ ਦੇ ਕੁੱਲ 99.84 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ । ਦੱਸ ਦੇਈਏ ਕਿ ਪੰਜਵੀਂ ਦੀਆਂ ਪ੍ਰੀਖਿਆਵਾਂ 7 ਮਾਰਚ 2024 ਨੂੰ ਸ਼ੁਰੂ ਹੋ ਕੇ 14 ਮਾ

5ਵੀਂ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਖਤਮ, ਬੋਰਡ ਨੇ ਐਲਾਨਿਆ ਨਤੀਜਾ, ਕੁੱਲ 99.84 ਫ਼ੀਸਦੀ ਵਿਦਿਆਰਥੀ ਪਾਸ, ਇਥੇ ਜਾਣੋ ਕਿਵੇਂ ਕਰੀਏ ਚੈੱਕ

ਜਾਬ ਸਕੂਲ ਸਿੱਖਿਆ ਬੋਰਡ 5ਵੀਂ ਦੇ ਨਤੀਜੇ 2024 ਲਈ ਵਿਦਿਆਰਥੀਆਂ ਤੇ ਮਾਪਿਆਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਪੰਜਾਬ ਬੋਰਡ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਵੀਂ ਜਮਾਤ ਦਾ ਨਤੀਜਾ ਅੱਜ ਤਿੰਨ ਵਜੇ ਐਲਾਨਿਆ ਗਿਆ। ਪੰਜਵੀਂ ਦੇ ਕੁੱਲ 99.84 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ । ਦੱਸ ਦੇਈਏ ਕਿ ਪੰਜਵੀਂ ਦੀਆਂ ਪ੍ਰੀਖਿਆਵਾਂ 7 ਮਾਰਚ 2024 ਨੂੰ ਸ਼ੁਰੂ ਹੋ ਕੇ 14 ਮਾਰਚ 2024 ਤਕ ਚੱਲੀਆਂ ਸਨ। ਇਸ ਵਿੱਚ ਪ੍ਰੀਖਿਆ ਲਈ 18 ਹਜ਼ਾਰ ਤੋਂ ਵਧੇਰੇ ਪ੍ਰੀਖਿਆ ਕੇਂਦਰ ਬਣਾਏ ਗਏ ਸਨ।

ਪੰਜਾਬ ਬੋਰਡ 5ਵੀਂ ਜਮਾਤ ਦਾ ਨਤੀਜਾ ਦੇਖਣ ਲਈ, ਸਭ ਤੋਂ ਪਹਿਲਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੋਵਾਂ ਨੂੰ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਣਾ ਪਵੇਗਾ।

- ਸਭ ਤੋਂ ਪਹਿਲਾਂ ਪੰਜਾਬ ਸਕੂਲ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ।

- ਫਿਰ Results 'ਤੇ ਕਲਿੱਕ ਕਰੋ ਤੇ ਤੁਹਾਡੇ ਕੋਲ ਨਵੀਂ ਵਿੰਡੋ ਖੁੱਲ੍ਹ ਜਾਵੇਗੀ।

- ਇੱਥੇ ਤੁਹਾਨੂੰ 8th Class Result ਇਕ ਬਾਕਸ 'ਚ ਲਿਖਿਆ ਨਜ਼ਰ ਆਵੇਗਾ।

- ਬੌਕਸ 'ਤੇ ਕਲਿੱਕ ਕਰੋ ਤੇ ਲੋੜੀਂਦੀ ਜਾਣਕਾਰੀ ਭਰੋ।

- ਰਿਜ਼ਲਟ ਤੁਹਾਡੀ ਸਕ੍ਰੀਨ 'ਤੇ ਹੋਵੇਗਾ। ਭਵਿੱਖ ਲਈ ਪ੍ਰਿੰਟ ਜ਼ਰੂਰ ਲੈ ਲਿਓ।

ਸਕੂਲ ਤੋਂ ਮਿਲੇਗੀ ਮਾਰਕਸ਼ੀਟ ਦੀ ਹਾਰਡਕਾਪੀ

ਪੰਜਾਬ ਬੋਰਡ 5ਵੀਂ ਦੇ ਨਤੀਜੇ 2024 ਦੀ ਸਾਫਟ ਕਾਪੀ PSEB ਵੱਲੋਂ ਔਨਲਾਈਨ ਮੋਡ 'ਚ ਉਪਲਬਧ ਕਰਵਾਈ ਜਾਵੇਗੀ, ਹਾਰਡ ਕਾਪੀ ਵਿਦਿਆਰਥੀਆਂ ਨੂੰ ਸਕੂਲਾਂ ਵੱਲੋਂ ਮੁਹੱਈਆ ਕਰਵਾਈ ਜਾਣੀ ਹੈ। PSEB 5ਵੀਂ ਦੇ ਨਤੀਜੇ 2024 ਦੀ ਰਸਮੀ ਐਲਾਨ ਤੋਂ ਬਾਅਦ ਵਿਦਿਆਰਥੀਆਂ ਦੀਆਂ ਮਾਰਕਸ਼ੀਟਸ ਸਕੂਲਾਂ ਨੂੰ ਵੰਡੀਆਂ ਜਾਣਗੀਆਂ। ਇਸ ਤੋਂ ਬਾਅਦ ਸਕੂਲਾਂ ਵੱਲੋਂ ਵਿਦਿਆਰਥੀਆਂ ਨੂੰ ਵੰਡੀਆਂ ਜਾਣਗੀਆਂ।

More India News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟIndia News

ਸੰਤਾ-ਬੰਤਾ ਦੇ ਚੁਟਕਲਿਆਂ 'ਚ ਸਿੱਖਾਂ ਦਾ ਮਜ਼ਾਕ ਕਰਨਾ ਬਹੁਤ ਗੰਭੀਰ ਮੁੱਦਾ : ਸੁਪਰੀਮ ਕੋਰਟ

ਸੰਤਾ-ਬੰਤਾ ਹੋਵੇ ਜਾਂ 12 ਵਜੇ ਦਾ ਕਾਮੇਡੀ ਵਿਅੰਗ। ਇਨ੍ਹਾਂ ਨੂੰ ਕਥਿਤ ਤੌਰ 'ਤੇ ਸਿੱਖ ਕੌਮ ਦਾ ਮਜ਼ਾਕ ਉਡਾਉਂਦੇ ਦੇਖਿਆ ਗਿਆ ਹੈ। ਇਸ ਨੂੰ ਰੋਕਣ ਲਈ ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀਰਵਾਰ ਨੂੰ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕੀਤੀ। ਪਟੀਸ਼ਨਰ ਹਰਵਿੰਦਰ ਨੇ ਅਦਾਲਤ ਦੇ ਕਮਰੇ ਵਿੱਚ ਉਸ ਨਾਲ

22 Nov 2024

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟIndia News

ਕੇਂਦਰੀ ਬਜਟ 'ਚ 900 ਕਰੋੜ ਰੁਪਏ ਖੇਲੋ ਇੰਡੀਆ ਲਈ ਅਲਾਟ

ਖੇਡਾਂ ਨੂੰ ਜ਼ਮੀਨੀ ਪੱਧਰ 'ਤੇ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਵੱਡੇ ਪ੍ਰੋਜੈਕਟ 'ਖੇਲੋ ਇੰਡੀਆ' ਨੂੰ ਇਕ ਵਾਰ ਫਿਰ ਕੇਂਦਰੀ ਬਜਟ 'ਚ ਖੇਡ ਮੰਤਰਾਲੇ ਲਈ ਸਭ ਤੋਂ ਜ਼ਿਆਦਾ ਰਾਸ਼ੀ ਅਲਾਟ ਕੀਤੀ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਖੇਡ ਮੰਤਰਾਲੇ ਲਈ 3,442.32 ਕਰੋੜ ਰੁਪਏ ਵਿੱਚੋਂ 900 ਕਰੋੜ ਰੁਪਏ ਖੇਲੋ ਇੰਡੀਆ ਲਈ

24 Jul 2024

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..India News

ਸ਼ੰਭੂ ਬਾਰਡਰ ਨਾ ਖੋਲ੍ਹੇ ਜਾਣ 'ਤੇ ਹਾਈ ਕੋਰਟ ਸਖ਼ਤ! ਹਰਿਆਣਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ..

ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦੀ ਪਾਲਣਾ ਨਾ ਕਰਨ ’ਤੇ ਪਟੀਸ਼ਨਰ ਤੇ ਵਕੀਲ ਉਦੈ ਪ੍ਰਤਾਪ ਸਿੰਘ ਵੱਲੋਂ ਹਾਈ ਕੋਰਟ ਰਾਹੀਂ ਹਰਿਆਣਾ ਦੇ ਮੁੱਖ ਸਕੱਤਰ ਟੀ. ਵੀ. ਐੱਸ. ਐੱਨ. ਪ੍ਰਸਾਦ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਰਾਸ਼

19 Jul 2024

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀIndia News

ਨਸ਼ਾ ਤਸਕਰੀ ਮਾਮਲੇ 'ਚ ਮਜੀਠੀਆ ਨੂੰ ਮਿਲੀ ਰਾਹਤ: AIT ਨੇ ਪੁੱਛਗਿੱਛ ਲਈ ਭੇਜੇ ਸੰਮਨ ਲਏ ਵਾਪਸ, ਹਾਈਕੋਰਟ 'ਚ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਜਵਾਬ ਦਿੱਤਾ ਹੈ ਕਿ ਉਨ੍ਹਾਂ ਨੇ ਮਜੀਠੀਆ ਨੂੰ ਪੁੱਛਗਿੱਛ ਲਈ ਭੇਜੇ ਸੰਮਨ ਵਾਪਸ ਲੈ ਲਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਪਿਛਲੇ ਮਹੀਨੇ ਐਸ

8 Jul 2024

Radio Spice Live